ਸੁਖਬੀਰ ਸਿੰਘ ਬਾਦਲ ਨੇ ਜ਼ੀਰਾ ਸ਼ਰਾਬ ਫੈਕਟਰੀ ਦਾ ਕੀਤਾ ਵਿਰੋਧ, ਲੋਕਾਂ ਦੇ ਹੱਕ 'ਚ ਆਵਾਜ਼ ਕੀਤੀ ਬੁਲੰਦ

By  Pardeep Singh December 21st 2022 06:53 PM

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਖਿਆ ਕਿ ਜ਼ੀਰਾ ਵਿਚ ਲੋਕਾਂ ਦੀਆਂ ਜਾਨਾਂ ਨੂੰ ਸ਼ਰਾਬ ਫੈਕਟਰੀ ਦੇ ਮਾਲਕ ਦੇ ਹਿੱਤਾਂ ਨਾਲੋਂ ਵੱਧ ਤਰਜੀਹ ਦਿੱਤੀ ਜਾਵੇ।

ਉਨ੍ਹਾਂ ਨੇ ਕਿਹਾ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਪਿਛਲੀ ਕੰਪਨੀ ਨੂੰ ਲਾਭ ਪਹੁੰਚਾਉਣ ਦੀ ਥਾਂ ਜ਼ਮੀਨ ਹੇਠਲੇ ਪਾਣੀ ਦੇ ਪ੍ਰਦੂਸ਼ਣ ਨਾਲ ਨਜਿੱਠਣ ਲਈ ਜੰਗੀ ਪੱਧਰ ਉੱਤੇ ਕੰਮ ਕਰੇ। ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਧਰਨੇ ਨੂੰ 150 ਦਿਨ ਤੋਂ ਵਧੇਰੇ ਹੋ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਨ ਇਸ ਕਰਕੇ ਫੈਕਟਰੀ ਬੰਦ ਹੋਣੀ ਚਾਹੀਦੀ ਹੈ।

ਉਨ੍ਹਾਂ ਨੇ ਕਿਹਾ ਕਿ ਉਹ ਇਲਾਕੇ ਵਿਚੋਂ ਜ਼ਮੀਨ ਹੇਠਲਾ ਪਾਣੀ ਵਿਖਾ ਰਹੇ ਹਨ ਅਤੇ ਦਾਅਵਾ ਕਰ ਰਹੇ ਹਨ ਕਿ ਜ਼ਮੀਨ ਹੇਠਲਾ ਪਾਣੀ 650 ਫੁੱਟ ਦੀ ਡੂੰਘਾਈ ਤੱਕ ਪ੍ਰਦੁਸ਼ਿਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਵਾਲ  ਹੋਂਦ ਦਾ ਹੈ।

ਬਾਦਲ ਦਾ ਕਹਿਣਾ ਹੈ ਕਿ ਦੁੱਖ ਇਸ ਗੱਲ ਦਾ ਹੈ ਕਿ ਭਗਵੰਤ ਮਾਨ ਲੋਕਾਂ ਦਾ ਸਾਥ ਦੇਣ ਦੀ ਬਜਾਏ ਫੈਕਟਰੀ ਮਾਲਕ ਦਾ ਸਾਥ ਦੇ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਥਾਨਕ ਲੋਕਾਂ ਦਾ ਪੂਰਾ ਸਾਥ ਦਿੰਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕਾਂ ਨੇ ਵਿਸ਼ਵਾਸ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਸੀ ਪਰ ਸਰਕਾਰ ਹੀ ਲੋਕਾਂ ਦੇ ਵਿਰੁੱਧ ਚੱਲ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਲੋਕਾਂ ਨਾਲ ਧੋਖਾ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਫੈਕਟਰੀ ਬੰਦ ਹੋਣੀ ਚਾਹੀਦੀ ਹੈ।


Related Post