Sukhbir Singh Badal Tankhaiya : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਤਨਖਾਹੀਆ ਕਰਾਰ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਕਰ ਦਿੱਤਾ ਹੈ। ਪੜ੍ਹੋ ਪੂਰੀ ਖਬਰ...
Shri Akal Takht Sahib Meeting : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਕਈ ਗੁਨਾਹ ਕੀਤੇ ਜਾਣ ਦੇ ਇਲਜ਼ਾਮ ਲੱਗੇ ਸਨ। ਦੱਸ ਦਈਏ ਕਿ ਇਹ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 5 ਸਿੰਘ ਸਾਹਿਬਾਨਾਂ ਦੀ ਹੋਈ ਬੈਠਕ ਵਿੱਚ ਲਿਆ ਗਿਆ ਹੈ।
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ- “ਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਸਿੰਘ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ, ਜਿਸ ਕਾਰਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੁਆਫ਼ੀ ਮੰਗਣੀ ਪਵੇਗੀ। ਜਥੇਦਾਰ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
15 ਦਿਨ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਮੰਗਣੀ ਪਵੇਗੀ ਮੁਆਫ਼ੀ
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਇੱਕ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ’ਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ ਸ੍ਰੀ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ। ਜਥੇਦਾਰ ਸਾਹਿਬ ਦੇ ਆਦਸ਼ੇ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।
ਪੰਜ ਸਿੰਘ ਸਾਹਿਬਾਨ ਦਾ ਫੈਸਲਾ
ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫੈਸਲੇ ਲਾਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ ਪੰਥੱਕ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ ਇਸ ਲਈ 2007 ਤੋਂ 2017 ਤੇ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਟ ਮੰਤਰੀ ਇਸ ਸਬੰਧੀ ਆਪਣਾ ਸਪਸ਼ਟੀਕਰਨ 15 ਦਿਨਾਂ ਦੇ ਅੰਦਰ ਅੰਦਰ ਨਿਜੀ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਜੀ ਵਿਖੇ ਦੇਣ ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫੀ ਨਹੀਂ ਮੰਗਦਾ ਉਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ਜੀ ਤੋਂ ਤਨਖਾਹੀਆ ਘੋਸ਼ਿਤ ਕੀਤਾ ਜਾਂਦਾ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ
ਤਨਖਾਹੀਆ ਕਰਾਰ ਦੇਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਕਿ ‘ਵਾਹਿਗਰੂ ਜੀ ਕਾ ਖ਼ਾਲਸਾ, ਵਾਹਿਗੁਰੂ ਜੀ ਕੀ ਫ਼ਤਹਿ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾਂ ਕੇ ਪ੍ਰਵਾਨ ਕਰਦਾ ਹੈ। ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ।’
ਇਹ ਵੀ ਪੜ੍ਹੋ : NIA Raid Update : ਪੰਜਾਬ 'ਚ ਮਹਿਲਾ ਕਿਸਾਨ ਆਗੂ 'ਤੇ NIA ਦਾ ਛਾਪਾ, ਗੁੱਸੇ 'ਚ ਆਏ ਕਿਸਾਨਾਂ ਨੇ ਕੀਤਾ ਰੋਡ ਜਾਮ