Sunil Jakhar : ਸੁਨੀਲ ਜਾਖੜ ਦੇ ਅਸਤੀਫ਼ੇ ਸਬੰਧੀ ਵੱਡੀ ਖ਼ਬਰ, ਭਾਜਪਾ ਸੂਤਰਾਂ ਨੇ ਕੀਤਾ ਸਪੱਸ਼ਟ

BJP Punjab President News : ਕੁੱਝ ਮੀਡੀਆ ਰਿਪੋਰਆਂ ਅਨੁਸਰ ਇਹ ਖ਼ਬਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰ ਹੁਣ ਭਾਜਪਾ ਸੂਤਰਾਂ ਨੇ ਸਪੱਸ਼ਟ ਕੀਤਾ ਹੈ।

By  KRISHAN KUMAR SHARMA September 27th 2024 10:08 AM -- Updated: September 27th 2024 10:23 AM

Sunil Jakhar News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀ ਖ਼ਬਰ ਨਾਲ ਪੰਜਾਬ ਦੀ ਸਿਆਸਤ ਵਿਚ ਹਲਚਲ ਮੱਚ ਗਈ ਹੈ। ਕੁੱਝ ਮੀਡੀਆ ਰਿਪੋਰਆਂ ਅਨੁਸਰ ਇਹ ਖ਼ਬਰ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਹੁਦੇ ਤੋਂ ਅਸਤੀਫ਼ਾ (Sunil Jakhar Resign Update) ਦੇ ਦਿੱਤਾ ਹੈ।

ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਦਾ ਅਸਤੀਫ਼ਾ ਨਾਮੰਜ਼ੂਰ ਕਰ ਦਿੱਤਾ ਗਿਆ ਹੈ। ਹਾਲਾਂਕਿ, ਅਜੇ ਤੱਕ ਆਪਣੇ ਅਸਤੀਫੇ ਸਬੰਧੀ ਸੁਨੀਲ ਜਾਖੜ ਦੀ ਕੋਈ ਵੀ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।

ਦੱਸਿਆ ਜਾ ਰਿਹਾ ਸੀ ਕਿ ਭਾਜਪਾ ਵੱਲੋਂ ਪੰਚਾਇਤੀ ਚੋਣਾਂ ਲਈ ਰਣਨੀਤੀ ਬਣਾਉਣ ਲਈ ਮੀਟਿੰਗ ਕੀਤੀ ਗਈ ਸੀ, ਪਰ ਜਾਖੜ ਇਸ ਵਿਚੋਂ ਗੈਰ-ਹਾਜ਼ਰ ਚੱਲ ਰਹੇ ਸਨ। ਦੱਸ ਦਈਏ ਕਿ ਸੁਨੀਲ ਜਾਖੜ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ ਤੇ ਉਨ੍ਹਾਂ ਨੂੰ ਭਾਜਪਾ ਨੇ ਪੰਜਾਬ ਪ੍ਰਧਾਨ ਬਣਾ ਦਿੱਤਾ ਸੀ।

ਪੰਜਾਬ ਭਾਜਪਾ ਨੇ ਅਸਤੀਫੇ ਦੀਆਂ ਖ਼ਬਰਾਂ ਦਾ ਕੀਤਾ ਖੰਡਨ

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਸੁਨੀਲ ਜਾਖੜ ਵੱਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਨੂੰ ਬੇਬੁਨਿਆਦ ਤੇ ਝੂਠਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, ''ਸ੍ਰੀ ਜਾਖੜ ਭਾਜਪਾ ਦੀ ਸੂਬਾ ਇਕਾਈ ਦੇ ਪ੍ਰਧਾਨ ਹਨ ਅਤੇ ਪ੍ਰਧਾਨ ਵਜੋਂ ਉਹ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਹ ਵਿਰੋਧੀ ਪਾਰਟੀਆਂ ਵੱਲੋਂ ਫੈਲਾਇਆ ਜਾ ਰਿਹਾ ਸਰਾਸਰ ਝੂਠਾ ਪ੍ਰਚਾਰ ਹੈ।''

Related Post