Chandigarh Mayor Election : ਸੁਪਰੀਮ ਕੋਰਟ ਪਹੁੰਚਿਆ ਮਾਮਲਾ, ਰਿਟਾਇਰਡ ਜੱਜ ਦੀ ਨਿਗਰਾਨੀ ਹੇਠ ਹੋਣਗੀਆਂ ਮੇਅਰ ਚੋਣਾਂ
Chandigarh Mayor Election : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਨੂੰ ਲੈ ਕੇ ਇੱਕ ਪਟੀਸ਼ਨ 'ਤੇ ਸ਼ੁੱਕਰਵਾਰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਸੇਵਾਮੁਕਤ ਜੱਜ ਨੂੰ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।
Chandigarh Election News : ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀਆਂ ਚੋਣਾਂ ਦਾ ਮਾਮਲਾ ਲਗਾਤਾਰ ਭਖਿਆ ਹੋਇਆ ਹੈ। ਹੁਣ ਹਾਈਕੋਰਟ ਤੋਂ ਬਾਅਦ ਮਾਮਲਾ ਸੁਪਰੀਮ ਕੋਰਟ 'ਚ ਪਹੁੰਚ ਗਿਆ ਹੈ। ਪਟੀਸ਼ਨ 'ਤੇ ਸ਼ੁੱਕਰਵਾਰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਸੇਵਾਮੁਕਤ ਜੱਜ ਨੂੰ ਨਿਗਰਾਨ ਵਜੋਂ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।
ਇਹ ਫੈਸਲਾ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਦੌਰਾਨ ਕੀਤਾ ਗਿਆ। ਇਹ ਪਟੀਸ਼ਨ ਚੰਡੀਗੜ੍ਹ ਦੇ ਮੌਜੂਦਾ ਮੇਅਰ ਕੁਲਦੀਪ ਕੁਮਾਰ, ਜੋ ਕਿ ਆਮ ਆਦਮੀ ਪਾਰਟੀ (ਆਪ) ਦੇ ਆਗੂ ਹਨ, ਨੇ ਦਾਇਰ ਕੀਤੀ ਸੀ, ਜਿਨ੍ਹਾਂ ਨੇ ਚੋਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਦੀ ਮੰਗ ਕੀਤੀ ਸੀ।
ਕੁਲਦੀਪ ਕੁਮਾਰ ਨੇ ਪਿਛਲੀਆਂ ਮੇਅਰ ਚੋਣਾਂ ਦੀ ਨਿਰਪੱਖਤਾ ਬਾਰੇ ਚਿੰਤਾਵਾਂ ਜ਼ਾਹਰ ਕਰਦਿਆਂ ਦਾਅਵਾ ਕੀਤਾ ਕਿ ਚੋਣ ਅਧਿਕਾਰੀ ਨੇ ਭਾਜਪਾ ਦੇ ਹੱਕ ਵਿੱਚ ਨਤੀਜਿਆਂ ਵਿੱਚ ਹੇਰਾਫੇਰੀ ਕੀਤੀ। ਉਨ੍ਹਾਂ ਇਸ ਸਾਲ ਦੀਆਂ ਚੋਣਾਂ ਵਿੱਚ ਹੱਥ ਚੁੱਕਣ ਵਾਲੇ ਵੋਟਿੰਗ ਢੰਗ ਦੀ ਵਕਾਲਤ ਕੀਤੀ।
ਕੁਲਦੀਪ ਸਿੰਘ ਦੇ ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਅਗਲੀ ਸੁਣਵਾਈ 27 ਜਨਵਰੀ ਲਈ ਨਿਰਧਾਰਤ ਕੀਤੀ ਹੈ। ਮੇਅਰ ਚੋਣ ਲਈ ਵੋਟਿੰਗ 30 ਜਨਵਰੀ ਨੂੰ ਹੋਣੀ ਹੈ, ਜਿਸ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਤਰੀਕ 25 ਜਨਵਰੀ ਹੈ।
ਸੁਪਰੀਮ ਕੋਰਟ ਪਹੁੰਚਣ ਤੋਂ ਪਹਿਲਾਂ, ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਲਿਜਾਇਆ ਗਿਆ ਸੀ। ਪਟੀਸ਼ਨਰਾਂ ਨੇ ਦੱਸਿਆ ਕਿ ਨਗਰ ਨਿਗਮ ਵਿੱਚ 29 ਅਕਤੂਬਰ, 2024 ਨੂੰ ਮੇਅਰ ਦੀ ਚੋਣ ਹੱਥ ਖੜ੍ਹੇ ਕਰਕੇ ਕਰਵਾਉਣ ਲਈ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ। ਹਾਈ ਕੋਰਟ ਨੇ ਪ੍ਰਸ਼ਾਸਨ ਨੂੰ ਇਸ ਪ੍ਰਸਤਾਵ 'ਤੇ ਮੁੜ ਵਿਚਾਰ ਕਰਨ ਦੇ ਨਿਰਦੇਸ਼ ਦਿੱਤੇ, ਕਿਉਂਕਿ ਇਹ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਇਸਨੂੰ ਮਨਜ਼ੂਰੀ ਨਹੀਂ ਦਿੱਤੀ ਹੈ, ਜਿਸ ਕਾਰਨ ਪਟੀਸ਼ਨਰਾਂ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।