Supreme Court Concern Over Dallewal : ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- ਕਿਸੇ ਸ਼ਖਸ ਦੀ ਜ਼ਿੰਦਗੀ ਦਾ ਸਵਾਲ ਹੈ

ਕਿਸਾਨ ਆਗੂ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਉਹ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੇ ਹਨ, ਜਿਸ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਵੀ ਸ਼ਾਮਲ ਹੈ।

By  Aarti December 27th 2024 02:25 PM

Supreme Court Concern Over Dallewal : ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮਾਮਲੇ ’ਤੇ ਸੁਣਵਾਈ ਕਰ ਰਹੀ ਮਾਨਯੋਗ ਸੁਪਰੀਮ ਕੋਰਟ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਹਨ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਝਾੜ ਪਾਈ ਹੈ। ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਡੱਲੇਵਾਲ ਦੀ ਡਾਕਟਰੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੇ ਕਦਮ ਚੁੱਕੇ ਜਾਣ। 

ਕਿਸਾਨ ਆਗੂ ਡੱਲੇਵਾਲ 26 ਨਵੰਬਰ ਤੋਂ ਖਨੌਰੀ ਸਰਹੱਦ ’ਤੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ’ਤੇ ਹਨ। ਉਹ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕਰ ਰਹੇ ਹਨ, ਜਿਸ ਵਿੱਚ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਾਰੰਟੀ ਵੀ ਸ਼ਾਮਲ ਹੈ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਡੱਲੇਵਾਲ  ਨੂੰ ਅਜੇ ਤੱਕ ਹਸਪਤਾਲ ’ਚ ਭਰਤੀ ਕਿਉਂ ਨਹੀਂ ਕਰਵਾਇਆ ਗਿਆ। ਜੇਕਰ ਕਾਨੂੰਨ ਵਿਵਸਥਾ ਦੀ ਗੱਲ ਹੈ ਤਾਂ ਇਸ ਨੂੰ ਸਖਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਸ਼ਖਸ ਦੀ ਜ਼ਿੰਦਗੀ ਦਾ ਸਵਾਲ ਹੈ। 

ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਸਿਹਤਯਾਬ ਹੋਣ ਮਗਰੋਂ ਡੱਲੇਵਾਲ ਨੂੰ ਵੀ ਸੁਣਵਾਈ ਦਾ ਹਿੱਸਾ ਬਣਾਇਆ ਜਾਵੇਗਾ। ਵੀਡੀਓ ਕਾਨਫਰੰਸ ਰਾਹੀਂ ਡੱਲੇਵਾਲ ਨੂੰ ਸੁਣਵਾਈ ’ਚ ਸ਼ਾਮਲ ਕੀਤਾ ਜਾਵੇਗਾ। ਪੰਜਾਬ ਸਰਕਾਰ ਨੂੰ ਕੱਲ੍ਹ ਤੱਕ ਸਾਰੇ ਹਾਲਾਤ ਸਬੰਧੀ ਦਸਤਾਵੇਜ਼ ਦਿੱਤਾ ਜਾਵੇ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੂੰ ਭਲਕੇ ਹੋਣ ਵਾਲੀ ਸੁਣਵਾਈ ਦੌਰਾਨ ਆਨਲਾਈਨ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। 

ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ’ਚ ਹੁਕਮਾਂ ਦੀ ਉਲੰਘਣਾ ਪਟੀਸ਼ਨ ਪਾਈ ਗਈ ਸੀ। ਜਿਸ ’ਤੇ ਸੁਪਰੀਮ ਕੋਰਟ ’ਚ ਸੁਣਵਾਈ ਹੋਈ ਹੈ। ਫਿਲਹਾਲ ਭਲਕੇ ਯਾਨੀ 

ਇਹ ਵੀ ਪੜ੍ਹੋ : Public Holiday In Punjab 2025 : ਪੰਜਾਬ ਸਰਕਾਰ ਵੱਲੋਂ 2025 ਦੀ ਪਹਿਲੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਸਕੂਲ ਅਤੇ ਦਫ਼ਤਰ

Related Post