Kisan Andolan Update : ਅਜੇ ਨਹੀਂ ਖੁੱਲ੍ਹੇਗਾ ਸ਼ੰਭੂ ਬਾਰਡਰ, SC ਨੇ ਬਣਾਈ ਕਮੇਟੀ, ਜਾਣੋ ਕਿੱਥੇ ਫਸਿਆ ਪੇਚ ?

ਸ਼ੰਭੂ ਸਰਹੱਦ ਖੋਲ੍ਹਣ ਸਬੰਧੀ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ ਜੋ ਕਿਸਾਨਾਂ ਤੱਕ ਪਹੁੰਚ ਕਰਕੇ ਮਸਲੇ ਦਾ ਹੱਲ ਕਰੇਗੀ।

By  Dhalwinder Sandhu September 2nd 2024 01:50 PM

Kisan Andolan Update : ਪੰਜਾਬ-ਹਰਿਆਣਾ ਦੀ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਇਸ ਮਾਮਲੇ 'ਤੇ ਸੋਮਵਾਰ ਯਾਨੀ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਜਿਸ ਵਿੱਚ ਐਸ.ਸੀ ਨੇ ਹਾਈ ਪਾਵਰ ਕਮੇਟੀ ਦਾ ਗਠਨ ਕੀਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕਮੇਟੀ ਬਣਾ ਰਹੇ ਹਾਂ, ਪਰ ਕਿਸੇ ਮੁੱਦੇ 'ਤੇ ਫੈਸਲਾ ਨਹੀਂ ਕਰ ਰਹੇ ਹਾਂ। ਇਹ ਅਧਿਕਾਰ ਕਮੇਟੀ ਨੂੰ ਦਿੱਤਾ ਜਾ ਰਿਹਾ ਹੈ। ਇਸ ਕਮੇਟੀ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀ ਵੀ ਸ਼ਾਮਲ ਹਨ।

ਹਾਈ ਪਾਵਰ ਕਮੇਟੀ ਕਿਸਾਨਾਂ ਤੱਕ ਕਰੇਗੀ ਪਹੁੰਚ

ਹਾਈ ਪਾਵਰ ਕਮੇਟੀ ਨੂੰ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਮਝਾਇਆ ਜਾਵੇਗਾ ਕਿ ਉਹ ਦਿੱਲੀ ਟਰੈਕਟਰ ਨਾ ਲੈ ਕੇ ਜਾਣ। ਸੁਪਰੀਮ ਕੋਰਟ ਨੇ ਇਹ ਵੀ ਸਲਾਹ ਦਿੱਤੀ ਕਿ ਇਸ ਮਾਮਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ। ਮੁੱਦੇ ਬਹੁਤ ਸੰਵੇਦਨਸ਼ੀਲ ਹਨ, ਇਸ ਲਈ ਸੰਤੁਲਿਤ ਪਹੁੰਚ ਅਪਣਾਈ ਜਾਣੀ ਚਾਹੀਦੀ ਹੈ।

ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗ ਵਿੱਚ ਨਹੀਂ ਬਣੀ ਸਹਿਮਤੀ

ਪਿਛਲੀਆਂ ਦੋ ਸੁਣਵਾਈਆਂ 'ਚ ਸੁਪਰੀਮ ਕੋਰਟ ਨੇ ਸ਼ੰਭੂ ਸਰਹੱਦ ਦੀ ਇੱਕ ਲੇਨ ਖੋਲ੍ਹਣ ਲਈ ਕਿਹਾ ਸੀ। ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਵੀ ਹੋਈਆਂ ਪਰ ਉਹ ਬੇਸਿੱਟਾ ਰਹੀਆਂ। ਹਰਿਆਣਾ ਪੁਲਿਸ ਨੇ ਕਿਹਾ ਕਿ ਕਿਸਾਨ ਦਿੱਲੀ ਚਲੇ ਜਾਣ, ਪਰ ਟਰੈਕਟਰ ਨਹੀਂ ਲੈ ਕੇ ਜਾ ਸਕਦੇ ਹਨ। ਕਿਸਾਨ ਟਰੈਕਟਰ ਲੈ ਕੇ ਜਾਣ 'ਤੇ ਅੜੇ ਹੋਏ ਹਨ।

ਫਰਵਰੀ ਤੋਂ ਚੱਲ ਰਿਹਾ ਧਰਨਾ

ਕਿਸਾਨ ਫਰਵਰੀ-2024 ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲੈ ਕੇ ਅੰਦੋਲਨ 'ਤੇ ਹਨ। ਅਜਿਹੇ 'ਚ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਹਰਿਆਣਾ ਸਰਕਾਰ ਨੇ ਹਰਿਆਣਾ ਅਤੇ ਪੰਜਾਬ ਦੇ ਅੰਬਾਲਾ ਨੇੜੇ ਸ਼ੰਭੂ ਸਰਹੱਦ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਸੀ। ਇਸ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਚੋਣ ਜ਼ਾਬਤਾ ਲਾਗੂ ਹੋ ਗਿਆ।

ਕਿਸਾਨਾਂ ਨੇ ਪੰਜਾਬ ਵੱਲ ਸਰਹੱਦ 'ਤੇ ਪੱਕਾ ਮੋਰਚਾ ਬਣਾ ਲਿਆ। ਅਜਿਹੇ 'ਚ ਉਥੋਂ ਆਵਾਜਾਈ ਬੰਦ ਹੈ। ਇਸ ਕਾਰਨ ਅੰਬਾਲਾ ਦੇ ਵਪਾਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਉਸ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਨੂੰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਸਨ ਪਰ ਸਰਕਾਰ ਇਸ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਪਹੁੰਚ ਗਈ।

ਇਹ ਵੀ ਪੜ੍ਹੋ : BMW GINA : ਜਿਸ ਤਰ੍ਹਾਂ ਤੁਸੀਂ ਚਾਹੋਗੇ ਉਸੇ ਤਰ੍ਹਾਂ ਦੇ ਅਕਾਰ ’ਚ ਬਦਲ ਜਾਵੇਗੀ ਇਹ ਕਾਰ, ਆਪਣੇ ਆਪ ਮਿਟ ਜਾਂਦੇ ਨੇ ਸਕ੍ਰੈਚ

Related Post