ਸੁਪਰੀਮ ਕੋਰਟ ਨੇ ਸੁਖਪਾਲ ਖਹਿਰਾ ਨੂੰ ਦਿੱਤੀ ਵੱਡੀ ਰਾਹਤ, NDPS ਐਕਟ ਤਹਿਤ ਮੁਕੱਦਮਾ ਕੀਤਾ ਰੱਦ

By  Pardeep Singh February 16th 2023 08:20 PM

ਚੰਡੀਗੜ੍ਹ: ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਵੀਰਵਾਰ ਖਹਿਰਾ ਵਿਰੁੱਧ ਚੱਲ ਰਹੇ ਐਨਡੀਪੀਐਸ ਐਕਟ ਨੂੰ ਰੱਦ ਕਰ ਦਿੱਤਾ ਹੈ। ਕਾਂਗਰਸੀ ਆਗੂ ਨੇ ਇਸ ਸਬੰਧੀ ਟਵਿੱਟਰ ਕਰਕੇ ਜਾਣਕਾਰੀ ਸਾਂਝੀ ਕਰਦਿਆਂ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਕਾਂਗਰਸੀ ਆਗੂ ਨੇ ਟਵਿੱਟਰ 'ਤੇ ਅਦਾਲਤੀ ਹੁਕਮਾਂ ਦੀ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ ਉਹ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਨ ਅਤੇ ਪੰਜਾਬ ਦੇ ਲੋਕਾਂ ਦੇ ਵੀ ਰਿਣੀ ਰਹਿਣਗੇ। ਅੱਜ ਸੁਪਰੀਮ ਕੋਰਟ ਨੇ ਉਨ੍ਹਾਂ ਵਿਰੁੱਧ ਫਾਜਿਲਕਾ ਵਿਖੇ 2017 ਵਿੱਚ ਦਰਜ ਝੂਠੇ ਕੇਸ ਨੂੰ ਰੱਦ ਕਰ ਦਿੱਤਾ ਹੈ ਅਤੇ ਹੁਣ ਇਸ ਹੁਕਮ ਪਿੱਛੋਂ ਈਡੀ ਕੇਸ ਵੀ ਡਿੱਗ ਜਾਵੇਗਾ।

ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ  ਸੁਪਰੀਮ ਕੋਰਟ ਨੇ ਧਾਰਾ 319 ਸੀ.ਆਰ.ਪੀ.ਸੀ. ਦੇ ਤਹਿਤ ਮੇਰੇ ਵਿਰੁੱਧ ਫਾਜ਼ਿਲਕਾ NDPS ਮਾਮਲੇ ਵਿੱਚ ਸੰਮਨ ਰੱਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਕੇਸ ਉਨ੍ਹਾਂ ਵਿਰੁੱਧ ਇੱਕ ਖਤਰਨਾਕ ਅਤੇ ਕੋਝੀ ਬਦਨਾਮ ਕਰਨ ਦੀ ਸਾਜਿਸ਼ ਸੀ। ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਉੱਤੇ ਮੈਨੂੰ ਪੂਰਾ ਭਰੋਸਾ ਸੀ ਉਹ ਇਨਸਾਫ਼ ਜਰੂਰ ਦੇਣਗੇ।

Related Post