Dallewal News : 'ਸਭ ਤੋਂ ਪਹਿਲਾਂ ਕਿਸਾਨੀ...' ਜਾਣੋ ਹਾਈ ਪਾਵਰ ਕਮੇਟੀ ਨੂੰ ਮੁਲਾਕਾਤ ਦੌਰਾਨ ਡੱਲੇਵਾਲ ਨੇ ਕੀ ਦਿੱਤਾ ਜਵਾਬ
High Power Committee meets Dallewal : ਕਿਸਾਨੀ ਮੰਗਾਂ ਨੂੰ ਲੈ ਕੇ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸੁਪਰੀਮ ਕੋਰਟ ਵੱਲੋਂ ਗਠਤ ਹਾਈ ਪਾਵਰ ਕਮੇਟੀ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ।
jagjit Singh Dallewal News : ਕਿਸਾਨੀ ਮੰਗਾਂ ਨੂੰ ਲੈ ਕੇ ਆਰ-ਪਾਰ ਦੀ ਲੜਾਈ ਲੜ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸੋਮਵਾਰ ਸੁਪਰੀਮ ਕੋਰਟ ਵੱਲੋਂ ਗਠਤ ਹਾਈ ਪਾਵਰ ਕਮੇਟੀ ਵੱਲੋਂ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ। ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਨਵਾਬ ਸਿੰਘ ਦੀ ਅਗਵਾਈ ਹੇਠ ਕਮੇਟੀ ਵਿੱਚ ਸਾਬਕਾ ਡੀਜੀਪੀ ਬੀਐਸ ਸੰਧੂ, ਅਰਥ ਸ਼ਾਸਤਰੀ ਆਰਐਸ ਘੁੰਮਣ, ਖੇਤੀ ਮਾਹਿਰ ਦਵਿੰਦਰ ਸ਼ਰਮਾ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਪਰਸਨ ਸੁਖਪਾਲ ਸਿੰਘ ਸ਼ਾਮਲ ਸਨ।
ਡੱਲੇਵਾਲ ਦੇ ਮਰਨ ਵਰਤ ਦਾ 42ਵਾਂ ਦਿਨ
ਦੱਸ ਦਈਏ ਕਿ ਖਨੌਰੀ ਸਰਹੱਦ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 42ਵੇਂ ਦਿਨ ਵੀ ਜਾਰੀ ਰਿਹਾ। ਐਤਵਾਰ ਨੂੰ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਡੱਲੇਵਾਲ ਦੀ ਹਾਲਤ ਨਾਜ਼ੁਕ ਹੈ। ਉਸ ਨੂੰ ਵਾਰ-ਵਾਰ ਉਲਟੀਆਂ ਆ ਰਹੀਆਂ ਹਨ। ਉਨ੍ਹਾਂ ਨੂੰ ਗੱਲ ਕਰਨ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਦੇ ਲੀਵਰ, ਕਿਡਨੀ ਅਤੇ ਫੇਫੜਿਆਂ ਵਿੱਚ ਸਮੱਸਿਆ ਆ ਗਈ ਹੈ। ਡਾਕਟਰਾਂ ਨੇ ਕਿਹਾ ਕਿ ਜੇਕਰ ਡੱਲੇਵਾਲ ਦਾ ਮਰਨ ਵਰਤ ਖਤਮ ਹੋ ਵੀ ਜਾਂਦਾ ਹੈ ਤਾਂ ਉਨ੍ਹਾਂ ਦੇ ਸਾਰੇ ਅੰਗ 100 ਫੀਸਦੀ ਕੰਮ ਨਹੀਂ ਕਰ ਸਕਣ ਦਾ ਖਤਰਾ ਰਹੇਗਾ। ਉਨ੍ਹਾਂ ਦੀ ਸਿਹਤ ਠੀਕ ਹੋਣਾ ਮੁਸ਼ਕਲ ਹੈ।
ਹਾਈ ਪਾਵਰ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ ਗਿਆ ਹੈ। ਕਮੇਟੀ ਵੱਲੋਂ ਡੱਲੇਵਾਲ ਨੂੰ ਵਾਰ-ਵਾਰ ਸਰਕਾਰੀ ਸਿਹਤ ਸਹੂਲਤਾਂ ਲੈਣ ਲਈ ਕਿਹਾ ਗਿਆ ਹੈ, ਪਰ ਕਿਸਾਨ ਆਗੂ ਦਾ ਕਹਿਣਾ ਹੈ ਕਿ ਉਨ੍ਹਾਂ ਲਈ ਕਿਸਾਨੀ ਪਹਿਲਾਂ ਹੈ, ਸਿਹਤ ਬਾਅਦ 'ਚ।
ਮੈਂਬਰਾਂ ਨੇ ਕਿਹਾ ਕਿ ਉਹ ਵੀ ਇਹੀ ਚਾਹੁੰਦੇ ਹਨ ਅਤੇ ਅਰਦਾਸ ਕਰਦੇ ਹਨ ਕਿ ਡੱਲੇਵਾਲ ਸਿਹਤਯਾਬ ਰਹਿਣ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨਾਲ ਗੱਲਬਾਤ ਕਰਦੇ ਮਸਲੇ ਦੇ ਹੱਲ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਾਂ।
ਕਮੇਟੀ ਨੇ ਕਿਹਾ ਕਿ ਹੁਣ ਸੁਪਰੀਮ ਕੋਰਟ ਦੇ ਜੱਜ ਸੂਰਿਆਕਾਂਤ ਨੂੰ ਰਿਪੋਰਟ ਦਿੱਤੀ ਜਾਵੇਗੀ। ਪਹਿਲਾਂ ਸੁਪਰੀਮ ਕੋਰਟ ਨੂੰ ਉਨ੍ਹਾਂ ਨੇ ਕੋਈ ਰਿਪੋਰਟ ਨਹੀਂ ਸੌਂਪੀ, ਸਿਰਫ਼ ਪ੍ਰੀਲੀਮਾਇਨਰੀ ਮਸਲੇ ਭੇਜੇ ਗਏ ਸਨ। ਉਨ੍ਹਾਂ ਕਿਹਾ ਕਿ ਕਮੇਟੀ ਕੋਲ ਕੋਈ ਅਥਾਰਿਟੀ ਨਹੀਂ ਹੈ, ਪਰ ਅਸੀਂ ਰਿਪੋਰਟ ਜਸਟਿਸ ਸੂਰਿਆਕਾਂਤ ਨੂੰ ਦੇਣੀ ਹੈ।