SC Issues Notice : ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਰਣਜੀਤ ਸਿੰਘ ਕਤਲ ਕੇਸ ’ਚ ਸੁਪਰੀਮ ਕੋਰਟ ਵੱਲੋਂ ਨੋਟਿਸ ਜਾਰੀ

Gurmeet Ram Rahim : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

By  Dhalwinder Sandhu September 10th 2024 11:33 AM -- Updated: September 10th 2024 11:42 AM

Supreme Court Issues Notice : ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਸੀਬੀਆਈ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ 'ਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।

ਹਾਈ ਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।

ਦਰਅਸਲ, ਰਣਜੀਤ ਸਿੰਘ ਕਤਲ ਕੇਸ ਵਿੱਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰਨ ਦੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਹ ਪਟੀਸ਼ਨ ਜਗਸੀਰ ਸਿੰਘ ਦੀ ਤਰਫੋਂ ਉਨ੍ਹਾਂ ਦੇ ਵਕੀਲ ਸਤਿਆਮਿਤਰਾ ਨੇ ਦਾਇਰ ਕੀਤੀ ਸੀ। ਇਸ ਵਿੱਚ ਹਾਈ ਕੋਰਟ ਦੇ 28 ਮਈ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਦੀ ਜਸਟਿਸ ਬੇਲਾ ਐਮ ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਨੇ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਨੋਟਿਸ ਜਾਰੀ ਕੀਤਾ ਹੈ।

ਬਲਾਤਕਾਰ ਦੇ ਕੇਸ ਵਿੱਚ 20 ਸਾਲ ਦੀ ਕੈਦ

ਹਾਈ ਕੋਰਟ ਨੇ ਸੁਣਵਾਈ ਦੌਰਾਨ ਕਿਹਾ ਕਿ ਸੀਬੀਆਈ, ਜਿਸ ਨੇ ਨਵੰਬਰ 2023 ਵਿੱਚ ਜਾਂਚ ਕੀਤੀ ਸੀ, ਅਪਰਾਧ ਦੇ ਇਰਾਦੇ ਨੂੰ ਸਥਾਪਤ ਕਰਨ ਵਿੱਚ ਅਸਫਲ ਰਹੀ ਸੀ ਅਤੇ ਇਸ ਦੀ ਬਜਾਏ ਦੋਸ਼ੀ ਧਿਰਾਂ ਦਾ ਮਾਮਲਾ "ਸ਼ੱਕ ਵਿੱਚ ਘਿਰਿਆ" ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ, ਜੋ ਆਪਣੀਆਂ 2 ਮਹਿਲਾ ਪੈਰੋਕਾਰਾਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ, ਇਸ ਸਮੇਂ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ 'ਚ ਬੰਦ ਹੈ।

10 ਜੁਲਾਈ 2002 ਨੂੰ ਮਾਰੀ ਗਈ ਸੀ ਗੋਲੀ 

10 ਜੁਲਾਈ 2002 ਨੂੰ ਹਰਿਆਣਾ ਦੇ ਕੁਰੂਕਸ਼ੇਤਰ ਦੇ ਪਿੰਡ ਖਾਨਪੁਰ ਕੋਲਿਆਂ ਵਿੱਚ ਡੇਰਾ ਸਮਰਥਕ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇੱਕ ਗੁਮਨਾਮ ਪੱਤਰ ਸਾਹਮਣੇ ਆਉਣ ਤੋਂ ਬਾਅਦ ਉਸਦੀ ਸ਼ੱਕੀ ਭੂਮਿਕਾ ਲਈ ਕਥਿਤ ਤੌਰ 'ਤੇ ਉਸਦੀ ਹੱਤਿਆ ਕਰ ਦਿੱਤੀ ਗਈ ਸੀ। ਜਿਸ ਵਿੱਚ ਦੱਸਿਆ ਗਿਆ ਕਿ ਕਿਵੇਂ ਡੇਰਾ ਮੁਖੀ ਰਾਮ ਰਹੀਮ ਵੱਲੋਂ ਡੇਰਾ ਹੈੱਡਕੁਆਰਟਰ ਵਿੱਚ ਔਰਤਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾ ਰਿਹਾ ਸੀ।

ਬਰੀ ਕਰਨ ਦਾ ਫੈਸਲਾ ਰਾਮ ਰਹੀਮ ਅਤੇ ਚਾਰ ਹੋਰਾਂ ਵੱਲੋਂ ਹਾਈ ਕੋਰਟ ਵਿੱਚ ਦਾਇਰ ਅਪੀਲ ’ਤੇ ਆਇਆ। ਜਿਸ ਨੂੰ ਅਕਤੂਬਰ 2021 ਵਿੱਚ ਪੰਚਕੂਲਾ, ਹਰਿਆਣਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਸੀਬੀਆਈ ਅਦਾਲਤ ਨੇ ਇਸ ਮਾਮਲੇ ਵਿੱਚ ਰਾਮ ਰਹੀਮ, ਅਵਤਾਰ ਸਿੰਘ, ਕ੍ਰਿਸ਼ਨ ਲਾਲ, ਜਸਬੀਰ ਸਿੰਘ ਅਤੇ ਸਬਦਿਲ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਮੁਲਜ਼ਮਾਂ ਵਿੱਚੋਂ ਇੱਕ ਇੰਦਰ ਸੈਨ ਦੀ 2020 ਵਿੱਚ ਸੁਣਵਾਈ ਦੌਰਾਨ ਮੌਤ ਹੋ ਗਈ ਸੀ।

ਸਹਿ ਮੁਲਜ਼ਮਾਂ ਨਾਲ ਰਚੀ ਗਈ ਸਾਜ਼ਿਸ਼

ਰਾਮ ਰਹੀਮ ਨੂੰ ਉਸ ਦੇ ਸਹਿ-ਮੁਲਜ਼ਮਾਂ ਦੇ ਨਾਲ ਅਪਰਾਧਿਕ ਸਾਜ਼ਿਸ਼ ਰਚਣ ਦਾ ਦੋਸ਼ੀ ਪਾਇਆ ਗਿਆ ਸੀ। ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਡੇਰਾ ਮੁਖੀ ਦਾ ਮੰਨਣਾ ਸੀ ਕਿ ਗੁੰਮਨਾਮ ਚਿੱਠੀ ਫੈਲਾਉਣ ਪਿੱਛੇ ਰਣਜੀਤ ਸਿੰਘ ਦਾ ਹੱਥ ਸੀ ਅਤੇ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਗਈ ਸੀ। 2017 ਵਿੱਚ ਰਾਮ ਰਹੀਮ ਨੂੰ 2 ਚੇਲਿਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਗਈ ਸੀ। ਡੇਰਾ ਮੁਖੀ ਅਤੇ 3 ਹੋਰਾਂ ਨੂੰ 16 ਸਾਲ ਪਹਿਲਾਂ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 2019 ਵਿੱਚ ਵੀ ਦੋਸ਼ੀ ਠਹਿਰਾਇਆ ਗਿਆ ਸੀ।

Related Post