ਸ਼ੁਭਕਰਨ ਦੀ ਮੌਤ ਮਾਮਲੇ 'ਚ ਹਰਿਆਣਾ ਸਰਕਾਰ ਨੂੰ ਝਟਕਾ, SC ਨੇ HC ਦੇ ਹੁਕਮਾਂ 'ਤੇ ਰੋਕ ਤੋਂ ਕੀਤਾ ਇਨਕਾਰ

By  KRISHAN KUMAR SHARMA April 1st 2024 03:12 PM

Shubkaran Singh Death Case: ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੁਪਰੀਮ ਕੋਰਟ (supreme court) ਤੋਂ ਹਰਿਆਣਾ ਸਰਕਾਰ (Haryana Government) ਨੂੰ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਹਾਈਕੋਰਟ ਦੇ ਹੁਕਮਾਂ 'ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਮਾਮਲੇ ਦੀ ਅਗਲੀ ਸੁਣਵਾਈ 10 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਹਰਿਆਣਾ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਬਣਾ ਕੇ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਇਸ ਮਾਮਲੇ ਦੀ ਜਾਂਚ ਲਈ ਸੇਵਾਮੁਕਤ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਦਾ ਗਠਨ ਕੀਤਾ ਸੀ।

ਸੋਮਵਾਰ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਆਪਣੀ ਅਪੀਲ ਵਿੱਚ ਕਿਹਾ ਹੈ ਕਿ ਹਰਿਆਣਾ ਪੁਲਿਸ ਨਾ ਸਿਰਫ਼ ਇਸ ਮਾਮਲੇ ਦੀ ਜਾਂਚ ਕਰਨ ਵਿੱਚ ਪੂਰੀ ਤਰ੍ਹਾਂ ਸਮਰੱਥ ਹੈ, ਸਗੋਂ ਜਾਂਚ ਲਈ ਵੀ ਤਿਆਰ ਹੈ। ਇਸ ਮਾਮਲੇ ਦੀ ਜਾਂਚ ਲਈ ਇੱਕ ਸੇਵਾਮੁਕਤ ਜੱਜ ਦੀ ਪ੍ਰਧਾਨਗੀ ਹੇਠ ਕਮੇਟੀ ਦਾ ਗਠਨ ਕਰਦਿਆਂ ਹਾਈ ਕੋਰਟ ਨੇ ਇਹ ਵੀ ਨਹੀਂ ਕਿਹਾ ਸੀ ਕਿ ਹੁਣ ਤੱਕ ਦੀ ਜਾਂਚ ਵਿੱਚ ਕੋਈ ਕਮੀਆਂ ਰਹਿ ਗਈਆਂ ਹਨ। ਇਸ ਦੌਰਾਨ ਹਰਿਆਣਾ ਪੁਲਿਸ ਦੇ ਨਾਲ ਕੇਂਦਰੀ ਸੁਰੱਖਿਆ ਬਲ ਵੀ ਤਾਇਨਾਤ ਕੀਤੇ ਗਏ ਸਨ।

ਦੱਸ ਦਈਏ ਕਿ 21 ਫਰਵਰੀ ਨੂੰ ਕਿਸਾਨ ਸੁਭਕਰਨ ਸਿੰਘ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਨੇ ਹਾਈਕੋਰਟ ਦੇ ਸੇਵਾਮੁਕਤ ਜੱਜ ਜਸਟਿਸ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ 'ਚ ਇਕ ਜਾਂਚ ਕਮੇਟੀ ਦਾ ਗਠਨ ਕੀਤਾ ਸੀ, ਜਿਸ 'ਚ ਪੰਜਾਬ ਵਲੋਂ ਏ.ਡੀ.ਜੀ.ਪੀ ਪ੍ਰਬੋਧ ਬੈਨ ਅਤੇ ਏ.ਡੀ.ਜੀ.ਪੀ. ਹਰਿਆਣਾ ਵਾਲੇ ਪਾਸੇ ਤੋਂ ਸਿੰਘ ਢਿੱਲੋਂ ਨੂੰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਅਤੇ ਕਮੇਟੀ ਨੂੰ ਇੱਕ ਮਹੀਨੇ ਵਿੱਚ ਜਾਂਚ ਮੁਕੰਮਲ ਕਰਕੇ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਗਿਆ। ਹਰਿਆਣਾ ਸਰਕਾਰ ਨੇ ਇਸ ਕਮੇਟੀ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਹੈ।

Related Post