SYL Canal Dispute Case: SYL ਨਹਿਰ ਵਿਵਾਦ ਮਾਮਲੇ 'ਤੇ SC ਨੇ ਪੰਜਾਬ ਸਰਕਾਰ ਨੂੰ ਪਾਈ ਝਾੜ, ਕਿਹਾ- 'ਰਾਜਨੀਤੀ ਨਾ ਕਰੋ'

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਹੈ।

By  Aarti October 4th 2023 02:18 PM -- Updated: October 4th 2023 03:46 PM

SYL Canal Dispute Case: ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਈ ਹੈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ 'ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦੇ ਹੋਏ ਕਿਹਾ ਕਿ ਕੋਰਟ ਨੂੰ ਮਜ਼ਬੂਰ ਨਾ ਕੀਤਾ ਜਾਵੇ ਕਿ ਅਸੀਂ ਇਸ ਮਾਮਲੇ ’ਚ ਕੋਈ ਸਖ਼ਤ ਆਦੇਸ਼ ਜਾਰੀ ਕਰੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਆਦੇਸ਼ ਦਿੰਦੇ ਹੋਏ ਕਿਹਾ ਕਿ ਪੰਜਾਬ ’ਚ ਐਸਵਾਈਐਲ ਨਹਿਰ ਬਣਨ ਦੀ ਪ੍ਰਕਿਰਿਆ ਨੂੰ ਲੈ ਕੇ ਸਰਵੇ ਸ਼ੁਰੂ ਕਰ ਦਿੱਤਾ ਜਾਵੇ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਕਿਹਾ ਕਿ ਸਰਵੇ ’ਚ ਪੰਜਾਬ ਸਰਕਾਰ ਕੇਂਦਰ ਦੀ ਮਦਦ ਵੀ ਕਰੇ। ਇਸ ਮਾਮਲੇ ’ਚ ਕੇਂਦਰ ਸਰਕਾਰ ਦੋਹਾਂ ਸੂਬਿਆਂ ਦੇ ਵਿਚਾਲੇ ਇਸ ਵਿਵਾਦ ਦਾ ਹੱਲ ਕੱਢਣ ਦੇ ਲਈ ਪਹਿਲ ਕਰਨ। 

ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਹਰਿਆਣਾ ’ਚ ਐਸਵਾਈਐਟ ਨਹਿਰ ਬਣਾਉਣ ਦੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ। ਲਿਹਾਜ਼ਾ ਪੰਜਾਬ ਵੀ ਇਸ ਸਮੱਸਿਆ ਨੂੰ ਹੱਲ ਕਰਨ ਦੀ ਰਾਹ ’ਤੇ ਕੰਮ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਲੰਬੇ ਸਮੇਂ ਤੋਂ ਇਸ ਵਿਵਾਦ ਦਾ ਹੱਲ ਕੱਢਣ ਦੀ ਰਾਹ ਵੱਲ ਕੰਮ ਕੀਤਾ ਜਾ ਰਿਹਾ ਹੈ।

ਕੋਰਟ ਨੇ ਇਹ ਵੀ ਕਿਹਾ ਕਿ ਸਾਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਵੀ ਇਸ ਰਾਹ ’ਚ ਕੰਮ ਕਰੇਗੀ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿੱਚ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਮੌਜੂਦਾ ਸਥਿਤੀ ਬਾਰੇ ਵੀ ਰਿਪੋਰਟ ਮੰਗੀ ਹੈ। ਫਿਲਹਾਲ ਮਾਮਲੇ ਦੀ ਸੁਣਵਾਈ ਜਨਵਰੀ 2024 ਦੇ ਦੂਜੇ ਹਫਤੇ ’ਚ ਹੋਵੇਗੀ। 

ਇਹ ਵੀ ਪੜ੍ਹੋ: Sangrur Soldier Martyr: ਕਾਰਗਿਲ 'ਚ ਸੁਨਾਮ ਦਾ ਫੌਜੀ ਜਵਾਨ ਪਰਮਿੰਦਰ ਸਿੰਘ ਸ਼ਹੀਦ, ਸਾਲ ਪਹਿਲਾਂ ਹੀ ਹੋਇਆ ਸੀ ਵਿਆਹ

Related Post