Surjit Kaur Joins Aap: ਅਕਾਲੀ ਦਲ ਦੇ ਬਾਗ਼ੀ ਧੜੇ ਨੂੰ ਵੱਡਾ ਝਟਕਾ, ਉਨ੍ਹਾਂ ਦੀ ਉਮੀਦਵਾਰ ਸੁਰਜੀਤ ਕੌਰ ‘ਆਪ’ ’ਚ ਹੋਈ ਸ਼ਾਮਿਲ
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹੀ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੋਇਆ ਸੀ। ਜਦਕਿ ਬਾਗੀ ਅਕਾਲੀ ਦਲ ਦੇ ਧੜੇ ਵੱਲੋਂ ਸੁਰਜੀਤ ਕੌਰ ਦਾ ਸਮਰਥਨ ਕੀਤਾ ਜਾ ਰਿਹਾ ਸੀ।

Surjit Kaur Joins Aap: ਅਕਾਲੀ ਦਲ ਦੇ ਬਾਗੀ ਧੜੇ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਉਨ੍ਹਾਂ ਦੀ ਜਲੰਧਰ ਤੋਂ ਉਮੀਦਵਾਰ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਈ ਹੈ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਹੀ ਬਸਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੋਇਆ ਸੀ। ਜਦਕਿ ਬਾਗੀ ਅਕਾਲੀ ਦਲ ਦੇ ਧੜੇ ਵੱਲੋਂ ਸੁਰਜੀਤ ਕੌਰ ਦਾ ਸਮਰਥਨ ਕੀਤਾ ਜਾ ਰਿਹਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਿਲਜੀਤ ਸਿੰਘ ਚੀਮਾ ਨੇ ਸੁਰਜੀਤ ਕੌਰ ਦੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਣ ’ਤੇ ਕਿਹਾ ਕਿ ਬਾਗੀਆਂ ਦਾ ਅਸਲੀ ਚਿਹਰਾ ਸਾਹਮਣੇ ਆ ਗਿਆ ਹੈ। ਬਾਗੀਆਂ ਨੇ ਅਜਿਹੇ ਹਾਲਾਤ ਬਣਾਏ ਹਨ ਕਿ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਈ ਹੈ। ਬਾਗੀਆਂ ਨੇ ਪਾਰਟੀ ਦਾ ਜਲੂਸ ਕੱਢਣ ਲਈ ਇਹ ਸਭ ਕੁਝ ਕੀਤਾ ਹੈ।
ਕਾਬਿਲੇਗੌਰ ਹੈ ਕਿ 21 ਜੂਨ ਨੂੰ ਸੁਰਜੀਤ ਕੌਰ ਵੱਲੋਂ ਉਮੀਦਵਾਰ ਵਜੋਂ ਪਰਚਾ ਭਰਿਆ ਗਿਆ ਸੀ। ਇਸ ਤੋਂ ਬਾਅਦ 26 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਮਥਨ ਵਾਪਸ ਲੈ ਲਿਆ ਗਿਆ। ਪਰ ਇਸ ਦੌਰਾਨ 26 ਜੂਨ ਨੂੰ ਬਾਗੀ ਧੜੇ ਵੱਲੋਂ ਸਰਮਥਨ ਦੇਣ ਦਾ ਐਲਾਨ ਕੀਤਾ ਗਿਆ। ਅੱਜ ਸੁਰਜੀਤ ਕੌਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ ਹਨ। ਜਿਸ ਕਾਰਨ ਅਕਾਲੀ ਦਲ ਦੇ ਬਾਗੀ ਧੜੇ ਨੂੰ ਵੱਡਾ ਝਟਕਾ ਲੱਗਿਆ ਹੈ।
ਇਹ ਵੀ ਪੜ੍ਹੋ: Amritpal Singh Oath: ਜਲਦ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ ਅੰਮ੍ਰਿਤਪਾਲ ਸਿੰਘ ! ਲੋਕ ਸਭਾ ਸਪੀਕਰ ਨੂੰ ਭੇਜੀ ਅਰਜ਼ੀ