TamilNadu Illicit Liquor: ਤਾਮਿਲਨਾਡੂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ, 60 ਤੋਂ ਵੱਧ ਹਸਪਤਾਲ 'ਚ ਭਰਤੀ

ਦੱਸ ਦਈਏ ਕਿ ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਲੋਕਾਂ ਨਾਲ ਮੁਲਾਕਾਤ ਕੀਤੀ, ਇਸ ਮਾਮਲੇ ਵਿੱਚ 49 ਸਾਲਾ (ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲਾ) ਕੇ. ਕੰਨੂਕੁੱਟੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ

By  Aarti June 20th 2024 08:20 AM -- Updated: June 20th 2024 09:34 AM

TamilNadu Illicit Liquor: ਤਾਮਿਲਨਾਡੂ ਦੇ ਕਾਲਾਕੁਰੀਚੀ ਜ਼ਿਲੇ 'ਚ ਕਥਿਤ ਤੌਰ 'ਤੇ ਜ਼ਹਿਰੀਲੀ ਸ਼ਰਾਬ ਪੀਣ ਨਾਲ 25 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਤੋਂ ਵੱਧ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕਾਲਾਕੁਰਿਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। 

ਦੱਸ ਦਈਏ ਕਿ ਕਾਲਾਕੁਰੀਚੀ ਦੇ ਜ਼ਿਲ੍ਹਾ ਕੁਲੈਕਟਰ ਐਮਐਸ ਪ੍ਰਸ਼ਾਂਤ ਨੇ ਜ਼ਿਲ੍ਹੇ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਇਲਾਜ ਅਧੀਨ ਲੋਕਾਂ ਨਾਲ ਮੁਲਾਕਾਤ ਕੀਤੀ, ਇਸ ਮਾਮਲੇ ਵਿੱਚ 49 ਸਾਲਾ (ਗੈਰ-ਕਾਨੂੰਨੀ ਸ਼ਰਾਬ ਵੇਚਣ ਵਾਲਾ) ਕੇ. ਕੰਨੂਕੁੱਟੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਤੋਂ ਜ਼ਬਤ ਕੀਤੀ ਗਈ ਕਰੀਬ 200 ਲੀਟਰ ਨਾਜਾਇਜ਼ ਸ਼ਰਾਬ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਵਿੱਚ ਘਾਤਕ 'ਮੀਥੇਨ' ਮੌਜੂਦ ਹੈ ਅਤੇ ਇਸ ਨੂੰ ਰੋਕਣ ਵਿੱਚ ਅਸਫਲ ਰਹਿਣ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। 

ਇਸ ਦੌਰਾਨ ਪੀਐਮਕੇ ਦੇ ਸੰਸਥਾਪਕ ਡਾ: ਐੱਸ. ਰਾਮਦਾਸ ਨੇ ਮੌਤਾਂ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਐਮ ਕੇ ਸਟਾਲਿਨ ਨੂੰ ਮੌਤਾਂ ਦੀ ਜ਼ਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਨਾਜਾਇਜ਼ ਸ਼ਰਾਬ ਦੀ ਸਮੱਸਿਆ ਨੂੰ ਰੋਕਣ ਵਿਚ ਅਸਫਲਤਾ ਕਰਨੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸਟਾਲਿਨ ਕੋਲ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਅਤੇ ਹਸਪਤਾਲ ਵਿੱਚ ਦਾਖਲ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

Related Post