Batala News : ਬਟਾਲਾ ਚ ਵਿਆਹੁਤਾ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਦੋ ਧੀਆਂ ਦੀ ਮਾਂ ਸੀ ਅਧਿਆਪਕਾ

Batala News : ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਮਹਿਲਾ ਦੀ ਘਰ ਅੰਦਰ ਪੱਖੇ ਨਾਲ ਲਾਸ਼ ਲਟਕ ਰਹੀ ਹੈ। ਬੱਚੀਆਂ ਨੇ ਜਦ ਆਪਣੀ ਮਾਂ ਨੂੰ ਇਸ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਘਰ ਦੀ ਛੱਤ ਤੇ ਚੜ੍ਹ ਕੇ ਗੁਆਂਢੀਆਂ ਨੂੰ ਬੁਲਾਇਆ ਤਾਂ ਮ੍ਰਿਤਕਾ ਦੇ ਪਤੀ ਨੂੰ ਸੂਚਿਤ ਕੀਤਾ ਗਿਆ।

By  KRISHAN KUMAR SHARMA April 2nd 2025 08:07 PM -- Updated: April 2nd 2025 08:09 PM
Batala News : ਬਟਾਲਾ ਚ ਵਿਆਹੁਤਾ ਨੇ ਫਾਹਾ ਲੈ ਕੇ ਜੀਵਨਲੀਲ੍ਹਾ ਕੀਤੀ ਸਮਾਪਤ, ਦੋ ਧੀਆਂ ਦੀ ਮਾਂ ਸੀ ਅਧਿਆਪਕਾ

Batala News : ਬਟਾਲਾ ਦੀ ਪਾਸ਼ ਕਲੋਨੀ 'ਚ ਦਿਨ ਦਿਹਾੜੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕਲੌਨੀ 'ਚ ਆਪਣੇ ਪਤੀ ਤੇ ਦੋ ਬੱਚੀਆਂ ਨਾਲ ਰਹਿੰਦੀ ਇੱਕ ਅਧਿਆਪਕਾ ਵੱਲੋਂ ਭੇਦਭਰੇ ਹਲਾਤਾਂ 'ਚ ਫਾਹਾ ਲੈ ਕੇ ਆਪਣੀ ਜੀਵਨਲੀਲ੍ਹਾ ਸਮਾਪਤ (Teacher Hangs Herself )ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਘਟਨਾ ਸਮੇਂ ਏਕਤਾ ਦਾ ਪਤੀ ਘਰ 'ਚ ਮੌਜੂਦ ਨਹੀਂ ਸੀ।

ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ ਅਸ਼ਵਨੀ ਕੁਮਾਰ ਅਨੁਸਾਰ ਪੁਲਿਸ ਨੂੰ ਸੂਚਨਾ ਮਿਲੀ ਕਿ ਉਕਤ ਮਹਿਲਾ ਦੀ ਘਰ ਅੰਦਰ ਪੱਖੇ ਨਾਲ ਲਾਸ਼ ਲਟਕ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੱਚੀਆਂ ਨੇ ਜਦ ਆਪਣੀ ਮਾਂ ਨੂੰ ਇਸ ਹਾਲਤ 'ਚ ਦੇਖਿਆ ਤਾਂ ਉਨ੍ਹਾਂ ਘਰ ਦੀ ਛੱਤ ਤੇ ਚੜ੍ਹ ਕੇ ਗੁਆਂਢੀਆਂ ਨੂੰ ਬੁਲਾਇਆ ਤਾਂ ਮ੍ਰਿਤਕਾ ਦੇ ਪਤੀ ਨੂੰ ਸੂਚਿਤ ਕੀਤਾ ਗਿਆ।

ਜਾਣਕਾਰੀ ਮੁਤਾਬਕ ਪਤੀ ਨੇ ਹੀ ਪਤਨੀ ਦੀ ਲਾਸ਼ ਨੂੰ ਪੱਖੇ ਤੋਂ ਥੱਲੇ ਉਤਾਰਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਤੀ ਨਿਤੀਸ਼ ਕੁਮਾਰ ਤੇ ਬੱਚੀਆਂ ਦੇ ਬਿਆਨ ਲਿਖੇ ਗਏ ਹਨ ਅਤੇ ਮ੍ਰਿਤਕਾ ਦੇ ਪੇਕੇ ਪਰਿਵਾਰ ਦੀ ਉਡੀਕ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਆਉਣ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Related Post