Bharat Bhushan Ashu : ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੇ ਹਾਈਕੋਰਟ ਤੋਂ ਮੰਗੀ ਜ਼ਮਾਨਤ, ਜਾਣੋ ਕੀ ਹੈ ਪੂਰਾ ਮਾਮਲਾ
Bharat Bhushan Ashu Money Laundring Case : ਆਸ਼ੂ ਨੇ ਹੁਣ ਹਾਈਕੋਰਟ ਤੋਂ ਇਸ ਮਾਮਲੇ 'ਚ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਪੂਰੀ ਜਾਂਚ 'ਚ ਉਸ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ।
Tender Scam : ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ 'ਚ ਫਸੇ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਸ਼ੁੱਕਰਵਾਰ ਪੰਜਾਬ-ਹਰਿਆਣਾ ਹਾਈਕੋਰਟ 'ਚ ਜ਼ਮਾਨਤ ਅਰਜ਼ੀ ਲਾਈ ਹੈ। ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਉਨ੍ਹਾਂ ਨੇ ਹਾਈਕੋਰਟ 'ਚ ਆਪਣੇ ਖਿਲਾਫ਼ ਦਰਜ ਕੇਸ ਨੂੰ ਰੱਦ ਕਰਨ ਦੀ ਪਟੀਸ਼ਨ ਦਾਖਲ ਕੀਤੀ ਸੀ। ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਈਡੀ ਨੇ ਜਵਾਬ ਦਾਖ਼ਲ ਕਰਨ ਲਈ ਹਾਈਕੋਰਟ ਤੋਂ ਸਮਾਂ ਮੰਗਿਆ, ਜਿਸ 'ਤੇ ਅਦਾਲਤ ਨੇ ਸੁਣਵਾਈ ਵੀਰਵਾਰ ਤੱਕ ਮੁਲਤਵੀ ਕਰ ਦਿੱਤੀ।
ਦੱਸ ਦੇਈਏ ਕਿ ਖੁਰਾਕ ਅਤੇ ਸਪਲਾਈ ਵਿਭਾਗ ਵਿੱਚ ਕਰੋੜਾਂ ਰੁਪਏ ਦੇ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਵਿਜੀਲੈਂਸ ਤੋਂ ਬਾਅਦ ਈਡੀ ਨੇ ਉਸ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ।
ਆਸ਼ੂ ਨੇ ਜ਼ਮਾਨਤ ਅਰਜ਼ੀ 'ਚ ਕੀ ਕਿਹਾ ?
ਆਸ਼ੂ ਨੇ ਹੁਣ ਹਾਈਕੋਰਟ ਤੋਂ ਇਸ ਮਾਮਲੇ 'ਚ ਜ਼ਮਾਨਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਪੂਰੀ ਜਾਂਚ 'ਚ ਉਸ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਸਿਆਸੀ ਰੰਜਿਸ਼ ਕਾਰਨ ਉਸ ਨੂੰ ਇਸ ਕੇਸ ਵਿੱਚ ਫਸਾਇਆ ਗਿਆ ਅਤੇ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਲਈ ਹੁਣ ਉਸ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ ਮਾਮਲੇ ਵਿੱਚ ਉਸ ਖ਼ਿਲਾਫ਼ ਦਰਜ ਸ਼ਿਕਾਇਤਾਂ ਨੂੰ ਵੀ ਰੱਦ ਕੀਤਾ ਜਾਣਾ ਚਾਹੀਦਾ ਹੈ।
ਅਗਲੀ ਸੁਣਵਾਈ 14 ਨਵੰਬਰ ਨੂੰ
ਈਡੀ ਨੇ ਅੱਜ ਇਸ ਪਟੀਸ਼ਨ 'ਤੇ ਹਾਈ ਕੋਰਟ ਦੇ ਨੋਟਿਸ ਦਾ ਜਵਾਬ ਦੇਣਾ ਸੀ ਪਰ ਅੱਜ ਈਡੀ ਨੇ ਆਪਣਾ ਜਵਾਬ ਦਾਖ਼ਲ ਕਰਨ ਲਈ ਕੁਝ ਸਮਾਂ ਮੰਗਿਆ, ਜਿਸ 'ਤੇ ਹਾਈ ਕੋਰਟ ਨੇ ਹੁਣ ਸੁਣਵਾਈ 14 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।
ਇਹ ਵੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਇਸੇ ਮਾਮਲੇ ਵਿੱਚ ਵਿਜੀਲੈਂਸ ਨੇ ਉਸ ਖ਼ਿਲਾਫ਼ ਐਫਆਈਆਰ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਨੂੰ ਉਸ ਕੇਸ ਵਿੱਚ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਸੀ। ਪਰ ਬਾਅਦ ਵਿੱਚ ਈਡੀ ਨੇ ਉਸਦੇ ਖਿਲਾਫ ਸ਼ਿਕਾਇਤ ਦਰਜ ਕਰਾਈ ਅਤੇ ਅਗਸਤ ਵਿੱਚ ਉਸਨੂੰ ਗ੍ਰਿਫਤਾਰ ਕਰ ਲਿਆ ਸੀ।