ਸ਼ਰਧਾਲੂਆਂ ਨਾਲ ਭਰੀ ਪਿਕਅਪ ਗੱਡੀ ਤੇ ਕਾਰ ਚ ਭਿਆਨਕ ਟੱਕਰ, 4 ਲੋਕਾਂ ਦੀ ਮੌਤ, 25 ਜ਼ਖ਼ਮੀ

By  KRISHAN KUMAR SHARMA April 8th 2024 10:29 AM -- Updated: April 8th 2024 10:33 AM
ਸ਼ਰਧਾਲੂਆਂ ਨਾਲ ਭਰੀ ਪਿਕਅਪ ਗੱਡੀ ਤੇ ਕਾਰ ਚ ਭਿਆਨਕ ਟੱਕਰ, 4 ਲੋਕਾਂ ਦੀ ਮੌਤ, 25 ਜ਼ਖ਼ਮੀ

ਕਪੂਰਥਲਾ: ਕਸਬਾ ਫੱਤੂਢੀਂਡਾ ਨੇੜੇ ਇੱਕ ਭਿਆਨਕ ਸੜਕ ਹਾਦਸੇ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ ਬੱਚਿਆਂ ਸਮੇਤ 25 ਸਵਾਰੀਆਂ ਜ਼ਖ਼ਮੀ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਪਿਕਅਪ ਗੱਡੀ ਸ਼ਰਧਾਲੂਆਂ ਨਾਲ ਭਰੀ ਹੋਈ ਸੀ ਅਤੇ ਇਹ ਲੋਕ ਸ੍ਰੀ ਆਨੰਦਪੁਰ ਸਾਹਿਬ ਤੋਂ ਮੱਥਾ ਟੇਕ ਕੇ ਆ ਰਹੇ ਸਨ।

ਜਾਣਕਾਰੀ ਅਨੁਸਾਰ ਹਾਦਸਾ ਬੀਤੀ ਦੇਰ ਸ਼ਾਮ ਵਾਪਰਿਆ। ਮਹਿੰਦਰਾ ਬਲੈਰੋ ਗੱਡੀ ਵਿੱਚ ਸਵਾਰ ਵਿਅਕਤੀ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਨੰਗਲੀ ਦੇ ਵਸਨੀਕ ਹਨ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਪਿੰਡ ਆ ਰਹੇ ਸਨ। ਜਦੋਂ ਗੱਡੀ ਫੱਤੂਢੀਂਗਾ ਨੇੜੇ ਮੁੰਡੀ ਮੋੜ 'ਤੇ ਪੁੱਜੀ ਤਾਂ ਕਾਰ ਨਾਲ ਟੱਕਰ ਹੋ ਗਈ। ਹਾਦਸੇ ਦੌਰਾਨ ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ ਅਤੇ ਦੋ ਔਰਤਾਂ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਅਮਰੀਕ ਕੌਰ ਅਤੇ ਗੁਰਮੀਤ ਕੌਰ ਸ਼ਾਮਲ ਹਨ, ਜਦਕਿ ਕਾਰ ਚਾਲਕ ਗੁਰਪ੍ਰੀਤ ਸਿੰਘ ਗੋਪੀ ਵਾਸੀ ਸੁਲਤਾਨਪੁਰ ਲੋਧੀ ਦੀ ਵੀ ਮੌਕੇ ’ਤੇ ਹੀ ਮੌਤ ਹੋ ਗਈ।

ਹਾਦਸੇ ਵਿੱਚ ਕੁਝ ਬੱਚਿਆਂ ਤੇ ਔਰਤਾਂ ਸਮੇਤ 25 ਦੇ ਕਰੀਬ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ, ਜਦਕਿ ਦੋ ਔਰਤਾਂ ਸਮੇਤ 4 ਵਿਅਕਤੀਆਂ ਦੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਇਲਾਜ ਲਈ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀਆਂ ਵਿੱਚ ਕਿਰਨਦੀਪ ਕੌਰ, ਕੁਲਵੰਤ ਕੌਰ, ਪੂਜਾ, ਸੁਮਨਦੀਪ ਸਿੰਘ, ਅਭਿਜੋਤ, ਹਰਚਰਨ ਸਿੰਘ, ਹਰਜਿੰਦਰ ਕੌਰ, ਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਸੀਰਤ, ਗੁਰਜੀਤ, ਪ੍ਰਨੀਤ, ਸ਼ਿਵਜੋਤ ਸਿੰਘ, ਹਰਪ੍ਰੀਤ ਕੌਰ, ਗੀਤਾ, ਸੁਮਿਤ, ਗੁਰਜੋਤ, ਅਮਨਪ੍ਰੀਤ ਸਿੰਘ, ਸਿਮਰਨਜੀਤ ਕੌਰ, ਅਰਜਨ ਸਿੰਘ, ਸੁਮਨਪ੍ਰੀਤ, ਸਨਪ੍ਰੀਤ ਕੌਰ, ਗੁਰਪ੍ਰੀਤ ਸਿੰਘ, ਕੁਲਵਿੰਦਰ ਕੌਰ ਆਦਿ ਸ਼ਾਮਲ ਹਨ।

ਘਟਨਾ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਦੋ ਬੱਚਿਆਂ ਅਤੇ ਦੋ ਹੋਰ ਮਰੀਜ਼ਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ ਹੈ। ਫੱਤੂਢੀਂਗਾ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਸੀ।

Related Post