Two Patwari Death : ਪੱਟੀ ’ਚ ਵਾਪਰਿਆ ਭਿਆਨਕ ਹਾਦਸਾ, ਨਹਿਰ ’ਚ ਕਾਰ ਡਿੱਗਣ ਕਾਰਨ 2 ਪਟਵਾਰੀਆਂ ਦੀ ਮੌਤ

ਹਾਦਸੇ ’ਚ ਜਾਨ ਗੁਆਉਣ ਵਾਲੇ ਦੋਹੇਂ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਤੇ ਰਣਜੋਧ ਸਿੰਘ ਵਜੋਂ ਹੋਈ ਹੈ। ਜੋ ਕਿ ਪਟਵਾਰੀ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸੀ। ਰਸਤੇ ’ਚ ਇਹ ਹਾਦਸਾ ਵਾਪਰ ਗਿਆ।

By  Aarti August 20th 2024 08:24 AM -- Updated: August 20th 2024 08:41 AM

Two Patwari Death :  ਪੱਟੀ ’ਚ ਉਸ ਸਮੇਂ ਦੇਰ ਰਾਤ ਭਿਆਨਕ ਹਾਦਸਾ ਵਾਪਰਿਆ ਜਦੋਂ ਇੱਕ ਕਾਰ ਨਹਿਰ ’ਚ ਡਿੱਗ ਗਈ। ਇਸ ਹਾਦਸੇ ਦੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਦੱਸ ਦਈਏਕਿ ਇਹ ਹਾਦਸਾ ਪਿੰਡ ਕੱਚਾ ਪੱਕਾ ਦੇ ਨੇੜੇ ਦੇਰ ਰਾਤ ਕਰੀਬ 11 ਵਜੇ ਵਾਪਰਿਆ ਸੀ। ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ’ਤੇ ਮੌਤ ਹੋ ਗਈ। 

ਹਾਦਸੇ ’ਚ ਜਾਨ ਗੁਆਉਣ ਵਾਲੇ ਦੋਹੇਂ ਮ੍ਰਿਤਕਾਂ ਦੀ ਪਛਾਣ ਹਰਜਿੰਦਰ ਸਿੰਘ ਤੇ ਰਣਜੋਧ ਸਿੰਘ ਵਜੋਂ ਹੋਈ ਹੈ। ਜੋ ਕਿ ਪਟਵਾਰੀ ਹਨ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਪਟਵਾਰੀ ਹਰੀਕੇ ਤੋਂ ਭਿੱਖੀਵਿੰਡ ਆ ਰਹੇ ਸੀ। ਰਸਤੇ ’ਚ ਇਹ ਹਾਦਸਾ ਵਾਪਰ ਗਿਆ। 

ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈ ਲਿਆ ਹੈ ਅਤੇ ਲਾਸਾਂ ਦਾ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਦੂਜੇ ਪਾਸੇ ਦੋਹਾਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। 

ਇਹ ਵੀ ਪੜ੍ਹੋ: Bomb Threat : ਅੰਮ੍ਰਿਤਸਰ 'ਚ ਮਾਲ ਨੂੰ ਉਡਾਉਣ ਦੀ ਧਮਕੀ, ਪੁਲਿਸ ਨੇ VR Ambarsar ਮਾਲ ਨੂੰ ਸੀਲ ਕਰਕੇ ਜਾਂਚ ਕੀਤੀ ਸ਼ੁਰੂ

Related Post