Khanna ਦੇ ਜੀਟੀ ਰੋਡ ’ਤੇ ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਭਿਆਨਕ ਅੱਗ

By  Aarti January 3rd 2024 02:13 PM

Khanna Fire: ਖੰਨਾ ’ਚ ਜੀਟੀ ਰੋਡ ’ਤੇ ਵੱਡਾ ਹਾਦਸਾ ਵਾਪਰਨ ਦੀ ਜਾਣਕਾਰੀ ਹਾਸਿਲ ਹੋਈ ਹੈ। ਮਿਲੀ ਜਾਣਕਾਰੀ ਮੁਤਾਬਿਕ ਜੀਟੀ ਰੋਡ ’ਤੇ ਤੇਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ। ਜਾਣਕਾਰੀ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ। ਅੱਗ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹੈ। 

ਅੱਗ ਨੂੰ ਦੇਖ ਕੇ ਲੋਕਾਂ ਨੇ ਆਪਣੇ ਵਾਹਨ ਰੋਕ ਲਏ। ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਹਾਦਸੇ ਦੀ ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ।

ਫਿਲਹਾਲ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਫਾਇਰ ਅਫ਼ਸਰ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਅੱਗ ’ਤੇ ਕਾਬੂ ਪਾ ਕੇ ਡੀਜ਼ਲ ਦਾ ਪ੍ਰਭਾਵ ਖ਼ਤਮ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਸੜਕ ਨੂੰ ਖੋਲ੍ਹਿਆ ਜਾਵੇਗਾ।

ਇਹ ਵੀ ਪੜ੍ਹੋ: ਪਰਵਾਸੀ ਨੇ ਬਜ਼ੁਰਗ ਨਾਲ ਮਾਰੀ ਲੱਖਾਂ ਦੀ ਠੱਗੀ, ਸੋਨੇ ਦੀਆਂ ਨਕਲੀ ਮੋਹਰਾਂ ਦੇ ਕੇ ਹੋਏ ਫਰਾਰ

Related Post