Amritsar News : ਨਸ਼ਾ ਵੇਚਣ ਤੋਂ ਰੋਕਣ ਦੀ ਮਿਲੀ ਸਜ਼ਾ ! ਨਿਹੰਗਾਂ ਦੇ ਬਾਣੇ ਵਿੱਚ ਆਏ ਮੁਲਜ਼ਮਾਂ ਨੇ ਨੌਜਵਾਨ ਦਾ ਵੱਢਿਆ ਗੁੱਟ
ਅੰਮ੍ਰਿਤਸਰ ਦੇ ਮਹਿਤਾ ਵਿਖੇ ਇੱਕ ਨਿਹੰਗਾਂ ਦੇ ਬਾਣੇ ਵਿੱਚ ਆਏ ਮੁਲਜ਼ਮਾਂ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਗੁੱਟ ਵੱਢ ਦਿੱਤਾ ਗਿਆ। ਨੌਜਵਾਨ ਵੱਲੋਂ ਮੁਲਜ਼ਮਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉੱਤੇ ਹਮਲਾ ਕੀਤਾ ਗਿਆ ਹੈ।
Amritsar News : ਅੰਮ੍ਰਿਤਸਰ ਦੇ ਮਹਿਤਾ ਵਿਖੇ ਇੱਕ ਨਿਹੰਗਾਂ ਦੇ ਬਾਣੇ ਵਿੱਚ ਆਏ ਮੁਲਜ਼ਮਾਂ ਵੱਲੋਂ ਆਪਣੇ ਦੋਸਤਾਂ ਨਾਲ ਮਿਲ ਕੇ ਇੱਕ ਨੌਜਵਾਨ ਦਾ ਗੁੱਟ ਵੱਢ ਦਿੱਤਾ ਗਿਆ। ਨੌਜਵਾਨ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਦਾ ਇਲਜ਼ਾਮ ਹੈ ਕੇ ਉਹਨਾਂ ਦੇ ਦਬਾਅ ਪਾਇਆ ਜਾ ਰਿਹਾ ਹੈ ਕਿ ਉਹ ਰਾਜ਼ੀਨਾਮਾ ਕਰ ਲੈਣ, ਪਰ ਇਸ ਮੌਕੇ ਇਕੱਠੇ ਹੋਏ ਲੋਕਾਂ ਨੇ ਪੁਲਿਸ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਮੁਲਜ਼ਮਾਂ ਖਿਲਾਫ ਸਖ਼ਤ ਕਾਰਵਾਈ ਨਾ ਹੋਈ ਤਾਂ ਉਹ ਰੋਡ ਜਾਮ ਕਰ ਦੇਣਗੇ।
ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੂੰ ਕਿਸੇ ਨੌਜਵਾਨ ਨੇ ਘਰੋਂ ਆਵਾਜ਼ ਮਾਰ ਕੇ ਬਾਹਰ ਬੁਲਾਇਆ ਤੇ ਜਦੋਂ ਉਹ ਘਰੋਂ ਬਾਹਰ ਆਇਆ ਤਾਂ ਕੁਝ ਲੋਕਾਂ ਨੇ ਉਸ ਉੱਤੇ ਜਾਨਲੇਵਾ ਹਮਲਾ ਕਰ ਦਿੱਤਾ। ਜਿਸ ਤੋਂ ਮਗਰੋਂ ਉਸ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਪੀੜਤ ਨੇ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਉਹਨਾਂ ਲੋਕਾਂ ਦੇ ਖਿਲਾਫ ਕਾਰਵਾਈ ਨਹੀਂ ਕਰ ਰਹੀ ਹੈ, ਜਿਹਨਾਂ ਨੇ ਉਸ ਉੱਤੇ ਹਮਲਾ ਕੀਤਾ ਹੈ।
ਮਾਮਲੇ ਸਬੰਧੀ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਤ ਸਿਪਾਹੀ ਗਰੁੱਪ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਜਾਣਬੁਝ ਕੇ ਮੁਲਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਹਨਾਂ ਵੱਲੋਂ ਇਸ ਨੌਜਵਾਨ ’ਤੇ ਹਮਲਾ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਉਹਨਾਂ ਮੁਲਜ਼ਮਾਂ ਦੇ ਖਿਲਾਫ ਕਾਰਵਾਈ ਹੋਵੇ ਜੋ ਇਸ ਪੂਰੀ ਘਟਨਾ ਦੇ ਵਿੱਚ ਸ਼ਾਮਿਲ ਸਨ। ਜੇਕਰ ਸਾਡੀ ਸੁਣਵਾਈ ਨਾ ਹੋਈ ਤਾਂ ਅਸੀਂ ਬਟਾਲਾ ਦੇ ਐਸਐਸਪੀ ਦੇ ਦਫਤਰ ਦੇ ਬਾਹਰ ਧਰਨਾ ਲਗਾਵਾਂਗੇ। ਉਹਨਾਂ ਨੇ ਕਿਹਾ ਕਿ ਪੀੜਤ ਨੌਜਵਾਨ ਵੱਲੋਂ ਮੁਲਜ਼ਮਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਜਾ ਰਿਹਾ ਸੀ ਅਤੇ ਇਸੇ ਕਰਕੇ ਹੀ ਇਸ ਨੌਜਵਾਨ ਉੱਤੇ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜੋ ਵੀ ਨਿਹੰਗ ਸਿੰਘ ਜਥੇਬੰਦੀਆਂ ਦੇ ਭੇਸ ਦੇ ਵਿੱਚ ਲੋਕ ਨਸ਼ਾ ਵੇਚਣ ਦਾ ਕੰਮ ਕਰਦੇ ਹਨ ਉਹਨਾਂ ਦੇ ਖਿਲਾਫ ਅਸੀਂ ਜਰੂਰ ਸਖਤ ਤੋਂ ਸਖਤ ਕਾਰਵਾਈ ਕਰਵਾਵਾਂਗੇ।
ਦੂਸਰੇ ਪਾਸੇ ਜਦੋਂ ਪੁਲਿਸ ਅਧਿਕਾਰੀ ਦੇ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਆਪਣੀ ਜਾਨ ਛੁਡਾਉਂਦੇ ਹੋਏ ਮੀਡੀਆ ਦੇ ਨਾਲ ਕੋਈ ਗੱਲ ਨਹੀਂ ਕੀਤੀ ਤੇ ਕਿਸੇ ਵੀ ਸਵਾਲ ਦਾ ਕੋਈ ਵੀ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਮਗਰੋਂ ਸਬ ਇੰਸਪੈਕਟਰ ਮੌਕੇ ’ਤੇ ਪਹੁੰਚੇ ਅਤੇ ਉਹਨਾਂ ਨੇ ਕਿਹਾ ਕਿ ਅਸੀਂ ਪੁੱਛਗਿੱਛ ਕਰ ਰਹੇ ਹਾਂ ਅਤੇ ਨਾਲ ਹੀ ਨੌਜਵਾਨ ਜੋ ਕਿ ਜ਼ਖ਼ਮੀ ਹੋਇਆ ਹੈ ਉਸ ਦੇ ਬਿਆਨ ਦਰਜ ਕਰ ਲਏ ਹਨ ਤੇ 5 ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : Police Encounter : ਤਰਨਤਾਰਨ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਗੋਲੀਬਾਰੀ, ਗੋਲੀ ਲੱਗਣ ਨਾਲ ਇੱਕ ਬਦਮਾਸ਼ ਜ਼ਖ਼ਮੀ