Amarnath Yatra: ਅਮਰਨਾਥ ਯਾਤਰੀਆਂ ਦੀ ਬੱਸ ਦੀਆਂ ਹੋਈਆਂ ਬਰੇਕਾਂ ਫੇਲ੍ਹ, ਦੇਖੋ ਵੀਡੀਓ

ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

By  Dhalwinder Sandhu July 3rd 2024 05:11 PM

Amarnath Yatra Bus Break Fail: ਹੁਸ਼ਿਆਰਪੁਰ ਅਤੇ ਲੁਧਿਆਣਾ ਤੋਂ ਸ਼੍ਰੀ ਅਮਰਨਾਥ ਯਾਤਰਾ ਲਈ ਜਾ ਰਹੀ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋ ਗਈਆਂ। ਉਥੇ ਮੌਜੂਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਮੁਸਤੈਦੀ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਲੋਕਾਂ ਦੀ ਜਾਨ ਬਚ ਗਈ। ਇਸ ਹਾਦਸੇ 'ਚ ਕਰੀਬ 8 ਲੋਕ ਜ਼ਖਮੀ ਹੋ ਗਏ। ਇਨ੍ਹਾਂ ਵਿੱਚ 3 ਔਰਤਾਂ ਵੀ ਸ਼ਾਮਲ ਹਨ।


ਬੱਸ ਵਿੱਚ ਕਰੀਬ 45 ਸ਼ਰਧਾਲੂ ਸਨ ਸਵਾਰ 

ਘਟਨਾ ਦੇ ਸਮੇਂ ਬੱਸ ਵਿੱਚ ਕਰੀਬ 45 ਸ਼ਰਧਾਲੂ ਸਵਾਰ ਸਨ। ਖੁਸ਼ਕਿਸਮਤੀ ਇਹ ਰਹੀ ਕਿ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਕਿਸੇ ਤਰ੍ਹਾਂ ਬੱਸ ਵਿੱਚੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਬ੍ਰੇਕ ਫੇਲ ਹੋਣ ਦੀ ਸੂਚਨਾ ਮਿਲਣ 'ਤੇ ਯਾਤਰੀ ਬੱਸ ਤੋਂ ਛਾਲ ਮਾਰਦੇ ਨਜ਼ਰ ਆ ਰਹੇ ਹਨ।

ਰਾਮਬਨ ਜ਼ਿਲ੍ਹੇ ਦੇ ਨਚੀਲਾਨਾ ਨੇੜੇ ਵਾਪਰਿਆ ਹਾਦਸਾ

ਜਾਣਕਾਰੀ ਮੁਤਾਬਕ ਇਹ ਹਾਦਸਾ ਮੰਗਲਵਾਰ ਨੂੰ ਰਾਮਬਨ ਜ਼ਿਲੇ ਦੇ ਨਚੀਲਾਨਾ ਨੇੜੇ ਸ਼੍ਰੀਨਗਰ-ਜੰਮੂ ਹਾਈਵੇਅ 'ਤੇ ਵਾਪਰਿਆ। ਇਸ 'ਚ ਕਈ ਅਮਰਨਾਥ ਯਾਤਰੀ ਮਾਮੂਲੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਨਚੀਲਾਣਾ ਨੇੜੇ ਪੰਜਾਬ ਤੋਂ ਆ ਰਹੀ ਬੱਸ (ਪੀਬੀ02ਬੀਐਨ-9389) ਦੇ ਬ੍ਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ।

ਕਈ ਲੋਕ ਹੋਈ ਜ਼ਖਮੀ

ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਸ ਨੂੰ ਨੇੜਲੇ ਫੌਜੀ ਕੈਂਪ ਵਿੱਚ ਮੁੱਢਲੀ ਸਹਾਇਤਾ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਅਧਿਕਾਰੀਆਂ ਮੁਤਾਬਕ ਅਮਰਨਾਥ ਯਾਤਰੀਆਂ ਨੂੰ ਕਸ਼ਮੀਰ ਲੈ ਕੇ ਜਾ ਰਹੀ ਬੱਸ ਅਧਿਕਾਰੀਆਂ ਕੋਲ ਰਜਿਸਟਰਡ ਨਹੀਂ ਸੀ। ਬੱਸ ਸ਼੍ਰੀ ਅਮਰਨਾਥ ਯਾਤਰਾ ਤੋਂ ਵਾਪਸ ਆ ਰਹੀ ਸੀ। ਉਸ ਨੇ ਪਹਿਲਾਂ ਹੁਸ਼ਿਆਰਪੁਰ ਆਉਣਾ ਸੀ।

ਇਹ ਵੀ ਪੜ੍ਹੋ: Explainer : ਕੀ ਹੁੰਦਾ ਹੈ ਕੰਗਾਰੂ ਕੋਰਟ ? ਜਾਣੋ ਇਸ ਕੋਰਟ ’ਚ ਕਿਵੇਂ ਹੁੰਦਾ ਹੈ ਟਰਾਇਲ ?

Related Post