ਲੀਬੀਆ 'ਚ ਫਸੇ ਪੰਜਾਬੀ ਨੌਜਵਾਨ : ਸੋਸ਼ਲ ਮੀਡੀਆ 'ਤੇ ਅਧਿਆਪਕ ਦਾ ਕੁਮੈਂਟ ਪੜ੍ਹ ਕੇ ਭੜਕੇ ਕੈਬਨਿਟ ਮੰਤਰੀ
ਪਟਿਆਲਾ : ਸੋਸ਼ਲ ਮੀਡੀਆ ਉਪਰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਲੀਬੀਆ 'ਚ ਫਸੇ ਭਾਰਤੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਇਕ ਅਧਿਆਪਕ ਦੀ ਟਿੱਪਣੀ ਦੇਖ ਕੇ ਭੜਕ ਗਏ । ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਕੀਤੇ ਜਾ ਰਹੇ ਯਤਨਾਂ ਤੇ ਲੀਬੀਆ ਵਿੱਚ ਫਸੇ ਭਾਰਤੀਆਂ ਦੀ ਸਥਿਤੀ ਬਾਰੇ ਪੋਸਟ ਸਾਂਝਾ ਕੀਤਾ ਪਰ ਉਹ ਇਕ ਅਧਿਆਪਕ ਦੀ ਟਿੱਪਣੀ ਦੇਖ ਕੇ ਭੜਕ ਪਏ।
ਦਰਅਸਲ ਕੈਬਨਿਟ ਮੰਤਰੀ ਬੈਂਸ ਲੀਬੀਆ ਵਿੱਚ ਫਸੇ ਭਾਰਤੀਆਂ ਨਾਲ ਸੰਪਰਕ ਕਰਨ ਅਤੇ ਉਨ੍ਹਾਂ ਨੂੰ ਭੋਜਨ ਅਤੇ ਪੈਸੇ ਮੁਹੱਈਆ ਕਰਵਾਉਣ ਬਾਰੇ ਜਾਣਕਾਰੀ ਸਾਂਝੀ ਕਰ ਰਹੇ ਸਨ। ਉਦੋਂ ਹੀ ਇਕ ਕੰਪਿਊਟਰ ਅਧਿਆਪਕ ਨੇ ਟਿੱਪਣੀ ਕੀਤੀ। ਅਧਿਆਪਕ ਨੇ ਲਿਖਿਆ ਕਿ ਸਕੂਲਾਂ ਨੂੰ ਡਿਜੀਟਲ ਬਣਾਉਣ ਵਿਚ ਕੰਪਿਊਟਰ ਅਧਿਆਪਕਾਂ ਦਾ ਅਹਿਮ ਯੋਗਦਾਨ ਹੈ ਪਰ ਪਿਛਲੇ ਸਾਲਾਂ ਤੋਂ ਉਨ੍ਹਾਂ ਨੂੰ ਬਣਦਾ ਹੱਕ ਨਹੀਂ ਦਿੱਤਾ ਜਾ ਰਿਹਾ। ਟਿੱਪਣੀ ਦੇਖ ਕੇ ਮੰਤਰੀ ਬੈਂਸ ਭੜਕ ਗਏ।
ਉਨ੍ਹਾਂ ਨੇ ਤੁਰੰਤ ਪ੍ਰੀਤ ਨੂੰ ਜਵਾਬ ਦਿੰਦਿਆਂ ਕਿਹਾ ਕਿ ਕੁਝ ਲੋਕ ਵਿਦੇਸ਼ਾਂ ਵਿਚ ਫਸੇ ਹੋਏ ਹਨ, ਉਹ ਵੀ ਕਿਸੇ ਦੇ ਪੁੱਤਰ ਹਨ। ਤੁਸੀਂ ਆਪਣੀ ਸਮੱਸਿਆ ਉਨ੍ਹਾਂ ਨੂੰ ਈਮੇਲ ਰਾਹੀਂ ਭੇਜ ਸਕਦੇ ਹੋ। ਘੱਟੋ-ਘੱਟ ਪੋਸਟ ਦੀ ਸੰਵੇਦਨਸ਼ੀਲਤਾ ਨੂੰ ਤਾਂ ਜ਼ਰੂਰ ਸਮਝੋ।
ਇਹ ਵੀ ਪੜ੍ਹੋ : ਵਿਧਾਇਕ ਤੇ ਮੰਤਰੀ ਵਿਧਾਨ ਸਭਾ 'ਚ ਜਾਇਦਾਦ ਬਾਰੇ ਜਾਣਕਾਰੀ ਦੇਣ ਤੋਂ ਕਰ ਰਹੇ ਗੁਰੇਜ਼
ਕਾਬਿਲੇਗੌਰ ਹੈ ਕਿ ਮੰਤਰੀ ਬੈਂਸ ਨੇ ਲੀਬੀਆ ਵਿਚ ਫਸੇ ਸਾਰੇ 12 ਭਾਰਤੀਆਂ ਦੇ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ। ਉਹ ਭਾਰਤੀ ਦੂਤਾਵਾਸ ਤੇ ਧੋਖਾਧੜੀ ਪੀੜਤਾਂ ਨਾਲ ਲਗਾਤਾਰ ਸੰਪਰਕ ਵਿਚ ਹੈ। ਬੈਂਸ ਨੇ ਦੱਸਿਆ ਕਿ ਉਹ ਵਿਦੇਸ਼ ਮੰਤਰਾਲੇ ਦੇ ਸੰਪਰਕ ਵਿਚ ਹਨ। ਭਾਰਤੀ ਦੂਤਾਵਾਸ ਨੇ 12 ਭਾਰਤੀਆਂ ਨਾਲ ਸੰਪਰਕ ਕੀਤਾ ਹੈ ਅਤੇ ਜਲਦੀ ਹੀ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ।