ਨਵਜੋਤ ਸਿੱਧੂ ਨੂੰ 'ਲਲਕਾਰਨ' ਵਾਲੇ ਹੈੱਡ ਕਾਂਸਟੇਬਲ ਨੇ ਕੀਤੀ ਖ਼ੁਦਕੁਸ਼ੀ

By  Ravinder Singh February 21st 2023 10:02 AM -- Updated: February 21st 2023 10:04 AM

ਅੰਮ੍ਰਿਤਸਰ : ਅੰਮ੍ਰਿਤਸਰ ਪੁਲਿਸ ਹੈੱਡ ਕਾਂਸਟੇਬਲ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਖ਼ੁਦਕੁਸ਼ੀ ਕਰਨ ਵਾਲੇ ਹੈੱਡ ਕਾਂਸਟੇਬਲ ਦੀ ਪਛਾਣ ਸੰਦੀਪ ਸਿੰਘ ਵਜੋਂ ਹੋਈ ਹੈ ਜਿਸ ਵੱਲੋਂ ਇਕ ਸੁਸਾਇਡ ਨੋਟ ਲਿਖ ਕੇ ਆਪਣੇ ਘਰ ਦੇ ਕਮਰੇ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਗਈ। ਸੰਦੀਪ ਸਿੰਘ ਵੱਲੋਂ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਕੁਝ ਸਪੱਸ਼ਟ ਨਹੀਂ ਹੋ ਸਕਿਆ ਹੈ।  ਸੁਸਾਇਡ ਨੋਟ ਬਾਰੇ ਪੁਲਿਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ। ਦੱਸ ਦੇਈਏ ਕਿ ਸੰਦੀਪ ਸਿੰਘ ਮਕਬੂਲਪੁਰਾ ਸਥਿਤ ਗੁਰੂ ਤੇਗ ਬਹਾਦੁਰ ਫਲੈਟਾਂ ਚ ਰਹਿੰਦਾ ਸੀ ਤੇ ਪੁਲਿਸ ਲਾਈਨ ਵਿਚ ਤਾਇਨਾਤ ਸੀ।



ਕਾਬਿਲੇਗੌਰ ਹੈ ਕਿ ਹੈੱਡ ਕਾਂਸਟੇਬਲ ਸੰਦੀਪ ਸਿੰਘ ਨੇ ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ 'ਪੈਂਟ ਗਿੱਲੀ ਕਰ ਦੇਣ' ਦੇ ਬਿਆਨ ਦਾ ਵਿਰੋਧ ਕੀਤਾ ਸੀ। ਨਵਜੋਤ ਸਿੱਧੂ ਨੇ ਇਕ ਸਟੇਜ ਤੋਂ ਆਪਣੇ ਸਾਥੀ ਦੇ ਮੋਢਿਆਂ ਉਤੇ ਹੱਥ ਰੱਖ ਕੇ ਕਿਹਾ ਸੀ ਕਿ ਇਹ ਮੁੰਡਾ ਜਦ ਖੰਘੂਰਾ ਮਾਰਦਾ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ ਤਾਂ ਉਸ ਵੇਲੇ ਹੌਲਦਾਰ ਸੰਦੀਪ ਸਿੰਘ ਨੇ ਲਾਈਵ ਹੋ ਕੇ ਨਵਜੋਤ ਸਿੰਘ ਸਿੱਧੂ ਨੂੰ ਜਵਾਬ ਦਿੱਤਾ ਸੀ ਕਿ ਤੂੰ ਆ ਕੇ ਮੈਨੂੰ ਦਬਕਾ ਮਾਰ ਜੇ ਮੇਰੀ ਪੈਂਟ ਗਿੱਲੀ ਹੋ ਗਈ ਤਾਂ ਮੈਂ ਨੌਕਰੀ ਛੱਡ ਦੇਵਾਂਗਾ।

ਉਦੋਂ ਤੋਂ ਹੀ ਨਵਜੋਤ ਸਿੰਘ ਸਿੱਧੂ ਤੇ ਹੌਲਦਾਰ ਸੰਦੀਪ ਸਿੰਘ ਦਾ ਵਿਵਾਦ ਚੱਲ ਰਿਹਾ ਸੀ। ਪੁਲਿਸ ਅਧਿਕਾਰੀ ਮੌਕੇ ਉਤੇ ਪੁੱਜੇ ਉਨ੍ਹਾਂ ਵੱਲੋਂ ਸੰਦੀਪ ਸਿੰਘ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਬਿਆਨ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਸ ਦਾ ਕਹਿਣਾ ਹੈ ਕਿ ਸੰਦੀਪ ਕੁਮਾਰ ਕਾਫੀ ਸਮੇਂ ਤੋਂ ਮੁਅੱਤਲ ਸੀ। ਉਹ ਕੁਝ ਦਿਨ ਪਹਿਲਾਂ ਹੀ ਆਪਣੀ ਨੌਕਰੀ 'ਤੇ ਪਰਤਿਆ ਸੀ।

ਇਹ ਵੀ ਪੜ੍ਹੋ : ਸੰਗੀਤ ਪ੍ਰੋਗਰਾਮ ਦੌਰਾਨ ਗਾਇਕ ਸੋਨੂੰ ਨਿਗਮ ਤੇ ਟੀਮ ਉਪਰ ਹਮਲਾ, ਪੁਲਿਸ ਜਾਂਚ 'ਚ ਜੁਟੀ

ਗ਼ੌਰਤਲਬ ਹੈ ਕਿ ਇਕ ਚੋਣ ਪ੍ਰੋਗਰਾਮ ਦੌਰਾਨ ਨਵਜੋਤ ਸਿੱਧੂ ਨੇ ਨਵਤੇਜ ਚੀਮਾ ਦੀ ਪਿੱਠ 'ਤੇ ਹੱਥ ਰੱਖ ਕੇ ਕਿਹਾ ਸੀ ਕਿ ਜੇ ਉਹ ਖੰਘੂਰਾ ਮਾਰ ਦੇਵੇ ਤਾਂ ਥਾਣੇਦਾਰ ਦੀ ਪੈਂਟ ਗਿੱਲੀ ਹੋ ਜਾਂਦੀ ਹੈ। ਕਾਂਸਟੇਬਲ ਸੰਦੀਪ ਸਿੰਘ ਨੇ ਸਿੱਧੂ ਦੇ ਇਸ ਬਿਆਨ 'ਤੇ ਸਖ਼ਤ ਇਤਰਾਜ਼ ਜ਼ਾਹਿਰ ਕੀਤਾ ਸੀ। ਉਨ੍ਹਾਂ ਨੇ ਵੀਡੀਓ ਰਾਹੀਂ ਇਸ ਦਾ ਵਿਰੋਧ ਵੀ ਕੀਤਾ ਸੀ।

Related Post