SGPC ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਅੱਜ ਆਖਰੀ ਦਿਨ, ਜਾਣੋ ਕੀ ਜਰੂਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ ਯਾਨੀ ਅੱਜ ਹੈ।

By  Dhalwinder Sandhu July 31st 2024 11:22 AM -- Updated: July 31st 2024 12:02 PM

SGPC News : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਪਟਿਆਲਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ।

ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਉਣ। ਵਧੇਰੀ ਜਾਣਕਾਰੀ ਲਈ ਸਬੰਧਤ ਤਹਿਸੀਲਦਾਰ ਅਤੇ ਐਸ ਡੀ ਐਮ ਦਫ਼ਤਰਾਂ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਇਹਨਾਂ ਫਾਰਮਾਂ ਦੇ ਨਾਲ ਇੱਕ ਪਾਸਪੋਰਟ ਸਾਈਜ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ, ਡਰਾਇਵਿੰਗ ਲਾਇਸੈਂਸ, ਪਾਸਪੋਰਟ, ਨਰੇਗਾ ਕਾਰਡ, ਬੈਂਕ ਪਾਸਬੁੱਕ, ਪੈਨ ਕਾਰਡ ਆਦਿ ਪਰੂਫ ਦੀ ਕਾਪੀ ਲਗਾਈ ਜਾ ਸਕਦੀ ਹੈ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟ ਬਣਾਉਣ ਵਾਲੇ ਵਿਅਕਤੀ ਦੀ ਉਮਰ ਘੱਟ ਤੋ ਘੱਟ 21 ਸਾਲ ਹੋਣੀ ਚਾਹੀਦੀ ਹੈ ਅਤੇ ਉਸਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ।

ਇਹ ਵੀ ਪੜ੍ਹੋ : Weather Update : ਪੰਜਾਬ 'ਚ ਅਗਲੇ 2 ਦਿਨਾਂ ਤੱਕ ਛਾਏ ਰਹਿਣਗੇ ਬੱਦਲ, 8 ਜ਼ਿਲ੍ਹਿਆ 'ਚ ਅਲਰਟ, ਜਾਣੋ ਚੰਡੀਗੜ੍ਹ ਦਾ ਮੌਸਮ

Related Post