ਨਸ਼ਿਆਂ ਨੂੰ ਲੈ ਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਸਰਕਾਰਾਂ ਦੀ ਕਾਰਗੁਜ਼ਾਰੀ ਤੇ ਕੀਤੇ ਸਵਾਲ ਖੜ੍ਹੇ

By  Ravinder Singh February 22nd 2023 11:58 AM -- Updated: February 22nd 2023 12:08 PM

ਅੰਮ੍ਰਿਤਸਰ : 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੇ ਸਰਕਾਰਾਂ ਤੇ ਪੁਲਿਸ ਤੇ ਏਜੰਸੀਆਂ ਉਤੇ ਸਵਾਲੀਆਂ ਨਿਸ਼ਾਨ ਖੜ੍ਹੇ ਕੀਤੇ।  ਉਨ੍ਹਾਂ ਨੇ ਕਿਹਾ ਕਿ ''ਮੀਡੀਆ ਨੇ ਮੇਰੇ ਬਿਆਨ ਤੋੜ-ਮਰੋੜ ਕੇ ਪੇਸ਼ ਕੀਤੇ ਹਨ, ਮੈਂ ਨਹੀਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੈਨੂੰ ਧਮਕੀ ਦਿੱਤੀ।''


ਇਸ ਤੋਂ ਇਲਾਵਾ ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਦਾ ਖ਼ਾਲਿਸਤਾਨ ਉਤੇ ਭੜਕਣਾ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਮਕਸਦ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਅਸੀਂ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਯਤਨ ਕਰ ਰਹੇ ਹਾਂ।


ਉਨ੍ਹਾਂ ਨੇ ਸਰਕਾਰਾਂ ਉਤੇ ਸਵਾਲ ਖੜ੍ਹੇ ਕੀਤੇ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਦੇ ਉਪਰਾਲੇ ਕਿਉਂ ਨਹੀਂ ਕੀਤੇ ਜਾ ਰਹੇ। ਨਸ਼ਿਆਂ ਕਾਰਨ ਸੈਂਕੜਿਆਂ ਦੀ ਗਿਣਤੀ ਵਿਚ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਇਸ ਤੋਂ ਇਲਾਵਾ ਹਜ਼ਾਰਾਂ ਨੌਜਵਾਨ ਪੰਜਾਬ ਛੱਡ ਕੇ ਬਾਹਰਲੇ ਦੇਸ਼ਾਂ ਵਿਚ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਨਿਕਲਦਾ ਹੈ ਪਰ ਕਿਸੇ ਨੂੰ ਦਬਾਉਣ ਨਾਲ ਹਿੰਸਾ ਪੈਦਾ ਹੁੰਦੀ ਹੈ।

ਇਹ ਵੀ ਪੜ੍ਹੋ : HC ਵੱਲੋਂ ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਗੁਰਮੀਤ ਸਿੰਘ ਦੀ ਪਟੀਸ਼ਨ 'ਤੇ ਮੁੜ ਗੌਰ ਕਰਨ ਦੇ ਹੁਕਮ

Related Post