ਅੰਤ੍ਰਿੰਗ ਕਮੇਟੀ ਦੀ 23 ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਜਰੂਰੀ ਰੁਝੇਵਿਆਂ ਕਾਰਨ ਰੱਦ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।

By  Amritpal Singh December 22nd 2024 10:14 AM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 23 ਦਸੰਬਰ ਨੂੰ ਬੁਲਾਈ ਗਈ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ। 

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਰੂਰੀ ਮਾਮਲੇ `ਤੇ ਵਿਚਾਰ ਕਰਨ ਲਈ ਇਹ ਹੰਗਾਮੀ ਇਕੱਤਰਤਾ ਬੁਲਾਈ ਗਈ ਸੀ, ਪਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਹੁਣ ਇਹ ਇਕੱਤਰਤਾ ਨਹੀਂ ਹੋਵੇਗੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੂਚਨਾ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੀ ਜਾ ਰਹੀ ਹੈ।

Related Post