ਦਿੱਲੀ-ਕਟੜਾ ਹਾਈਵੇ ਲਈ ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀ ਬੇਰੰਗ ਪਰਤੇ
ਹਾਈਵੇ ਦੀ ਜ਼ਮੀਨ ਦਾ ਕਬਜ਼ਾ ਲੈਣ ਆਏ ਅਧਿਕਾਰੀਆਂ ਨੂੰ ਅੱਜ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਗੁਰਦਾਸਪੁਰ : ਦਿੱਲੀ-ਕਟੜਾ ਹਾਈਵੇ ਦੀ ਜ਼ਮੀਨ ਨੂੰ ਲੈ ਕੇ ਅਧਿਕਾਰੀ ਅਤੇ ਕਿਸਾਨ ਅੱਜ ਆਹਮੋ-ਸਾਹਮਣੇ ਹੋ ਗਏ। ਐਕਵਾਇਰ ਕੀਤੀ ਜ਼ਮੀਨ ਦੀ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਲਾਲਪੁਰ ਵਿਖੇ ਐਸਡੀਐਮ ਗੁਰਦਾਸਪੁਰ ਅਤੇ ਪੁਲਿਸ ਅਧਿਕਾਰੀ ਜਦੋਂ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਮਸ਼ੀਨਾਂ ਲੈ ਕੇ ਪੁੱਜੇ ਤਾਂ ਕਿਸਾਨ ਜਥੇਬੰਦੀਆਂ ਨੇ ਪ੍ਰਸ਼ਾਸਨ ਨੂੰ ਰੋਕ ਦਿੱਤਾ ਤੇ ਮਸ਼ੀਨਾਂ ਅੱਗੇ ਧਰਨਾ ਲਗਾ ਕੇ ਬੈਠ ਗਏ।
ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਸਵੇਰੇ ਛੇ ਵਜੇ ਦੇ ਕਰੀਬ ਐਸਡੀਐਮ ਅਮਨਦੀਪ ਕੌਰ ਘੁੰਮਣ ਪੁਲਿਸ ਅਧਿਕਾਰੀਆਂ ਨੂੰ ਨਾਲ ਲੈ ਕੇ ਮਸ਼ੀਨਾਂ ਸਮੇਤ ਪਿੰਡ ਜਲਾਲਪੁਰ ਵਿਖੇ ਕਿਸਾਨਾ ਦੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਲਈ ਪੁੱਜੇ ਸਨ। ਕਿਸਾਨ ਜਥੇਬੰਦੀਆਂ ਨੇ ਮਸ਼ੀਨਾਂ ਨੂੰ ਰੋਕ ਦਿੱਤਾ ਤੇ ਧਰਨਾ ਲਗਾ ਕੇ ਬੈਠ ਗਏ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਜਦੋਂ ਤੱਕ ਵਾਜਿਬ ਮੁਆਵਜ਼ਾ ਨਹੀਂ ਮਿਲਦਾ ਉਦੋਂ ਤੱਕ ਜ਼ਮੀਨਾਂ ਦੀ ਨਾ ਤਾਂ ਨਿਸ਼ਾਨਦੇਹੀ ਕਰਨ ਦਿੱਤੀ ਜਾਵੇਗੀ ਅਤੇ ਨਾ ਹੀ ਕਬਜ਼ੇ ਕਰਨ ਦਿੱਤੇ ਜਾਣਗੇ।
ਇਹ ਵੀ ਪੜ੍ਹੋ : ਟਰੱਕ ਆਪ੍ਰੇਰਟਰਾਂ ਨੇ ਸ਼ੰਭੂ ਬੈਰੀਅਰ 'ਤੇ ਲਗਾਇਆ ਧਰਨਾ, ਆਵਾਜਾਈ ਰੁਕਣ ਕਾਰਨ ਹਫੜਾ-ਦਫੜੀ ਦਾ ਮਾਹੌਲ
ਉਨ੍ਹਾਂ ਕਿਹਾ ਕਿ ਐਸਡੀਐਮ ਨੂੰ ਵੀ ਕਿਹਾ ਹੈ ਕਿ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਲ ਕਿਸਾਨਾਂ ਦੀ ਮੀਟਿੰਗ ਕਰਵਾ ਦਿੱਤੀ ਜਾਵੇ। ਕਿਸਾਨਾਂ ਨੇ ਕਿਹਾ ਕਿ ਜਦ ਤੱਕ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਨਹੀਂ ਮਿਲਦਾ ਉਨੀਂ ਦੇਰ ਤੱਕ ਪ੍ਰਸ਼ਾਸਨ ਨੂੰ ਜ਼ਮੀਨਾਂ ਉਪਰ ਕਬਜ਼ਾ ਨਹੀਂ ਕਰਨ ਦਿੱਤਾ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੱਤੀ।