ਕਬੱਡੀ ਮੇਲੇ ‘ਚ ਸਟੰਟ ਕਰ ਰਹੇ ਨੌਜਵਾਨ ਦੀ ਆਪਣੇ ਹੀ ਟਰੈਕਟਰ ਥੱਲੇ ਆਕੇ ਹੋਈ ਦਰਦਨਾਕ ਮੌਤ

ਪੰਜਾਬ ਵਿੱਚ ਖੇਡ ਮੇਲਿਆਂ ਤੇ ਹੋਰ ਸਮਾਰੋਹਾਂ ਦੌਰਾਨ ਖ਼ਾਸ ਤੌਰ ਉੱਤੇ ਪਿੰਡਾਂ ਦੇ ਨੌਜਵਾਨ ਟਰੈਕਟਰਾਂ ਰਾਹੀਂ ਆਪਣੇ ਸਟੰਟ ਦਾ ਮੁਜ਼ਾਹਰਾ ਕਰਦੇ ਹਨ।

By  Shameela Khan October 29th 2023 10:48 AM -- Updated: October 29th 2023 10:58 AM

ਫਤਿਹਗੜ੍ਹ ਚੂੜੀਆਂ:  ਫਤਿਹਗੜ੍ਹ ਚੂੜੀਆਂ ਦੇ ਪਿੰਡ ਸਰਚੂਰ ਵਿੱਚ ਚੱਲ ਰਹੇ ਖੇਡ ਮੇਲੇ ਦੌਰਾਨ ਦੇਰ ਸ਼ਾਮ ਇੱਕ ਨੌਜਵਾਨ ਦੀ ਟਰੈਕਟਰ ‘ਤੇ ਸਟੰਟ ਕਰਦੇ ਸਮੇਂ ਆਪਣੇ ਹੀ ਟਰੈਕਟਰ ਥੱਲੇ ਆ ਕੇ ਦਰਦਨਾਕ ਮੌਤ ਹੋ ਗਈ। ਜਿਸਤੋਂ ਬਾਅਦ ਉੱਥੇ ਮੌਜੂਦ ਸਾਰੇ ਲੋਕਾਂ ਵਿੱਚ ਹਫ਼ੜਾ-ਦਫ਼ੜੀ ਮੱਚ ਗਈ। 



ਮ੍ਰਿਤਕ ਨੌਜਵਾਨ ਦੀ ਪਛਾਣ ਸਟੰਟ ਮੈਨ ਸੁਖਮਨਦੀਪ ਸਿੰਘ ਵੱਜੋਂ ਹੋਈ ਹੈ, ਜੋ ਕਿ ਪਿੰਡ ਠੱਠੇ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਆਪਣੇ ਟਰੈਕਟਰ ਨੂੰ ਰੋਕ ਰਿਹਾ ਸੀ ਪਰ ਬਦਕਿਸਮਤੀ ਨਾਲ ਆਪਣੇ ਹੀ ਟਰੈਕਟਰ ਦੇ ਟਾਇਰਾਂ ਦੀ ਲਪੇਟ ‘ਚ ਆ ਗਿਆ ਅਤੇ ਟਾਇਰਾਂ ਹੇਠ ਦਰੜਿਆ ਗਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।


Related Post