Vegetables Rate Hike : ਨਰਾਤਿਆਂ ਤੋਂ ਪਹਿਲਾਂ ‘ਲਾਲ’ ਹੋਇਆ ਟਮਾਟਰ, ਅਸਮਾਨੀ ਚੜ੍ਹੇ ਸਬਜ਼ੀਆਂ ਦੇ ਭਾਅ

ਨਰਾਤਿਆਂ ਤੋਂ ਪਹਿਲਾਂ ਹਰ ਸਬਜ਼ੀ ਵਿੱਚ ਵਰਤੀ ਜਾਣ ਵਾਲੇ ਟਮਾਟਰ ਦੀ ਕੀਮਤ 80 ਰੁਪਏ ਪ੍ਰਤੀ ਕਿਲੋ ਹੋ ਗਈ ਹੈ। ਆਲੂ ਦਾ ਰੇਟ 40 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

By  Dhalwinder Sandhu October 2nd 2024 04:40 PM -- Updated: October 2nd 2024 04:54 PM

Vegetables Expensive : ਨਰਾਤਿਆਂ ਤੋਂ ਪਹਿਲਾਂ ਮਹਿੰਗਾਈ ਨੇ ਲੋਕਾਂ ਨੂੰ ਝਟਕਾ ਦਿੱਤਾ ਹੈ। ਹਰ ਸਬਜ਼ੀ ਵਿੱਚ ਵਰਤੀ ਜਾਣ ਵਾਲੇ ਟਮਾਟਰ ਦੀ ਕੀਮਤ 80 ਰੁਪਏ ਪ੍ਰਤੀ ਕਿਲੋ ਹੋ ਗਈ ਹੈ, ਜਿਸ ਕਾਰਨ ਲੋਕਾਂ ਵਿੱਚ ਰੋਸ ਵੇਖਣ ਨੂੰ ਮਿਲ ਰਿਹਾ ਹੈ।

ਇਸ ਮੌਕੇ ਸਬਜ਼ੀ ਵਿਕਰੇਤਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਟਮਾਟਰ ਦੇ ਰੇਟ ਲਗਾਤਾਰ ਵਧ ਰਹੇ ਹਨ, ਹੁਣ ਟਮਾਟਰ ਦਾ ਰੇਟ 80 ਰੁਪਏ ਪ੍ਰਤੀ ਕਿਲੋ ਤੋਂ ਉਪਰ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਬਜ਼ੀਆਂ ਬਾਹਰੋਂ ਆ ਰਹੀਆਂ ਹਨ, ਜਿਸ ਕਾਰਨ ਲੋਕ ਟਮਾਟਰ ਲੈਣ ਤੋਂ ਗੁਰੇਜ਼ ਕਰ ਰਹੇ ਹਨ। ਆਲੂ ਦਾ ਰੇਟ 40 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

ਦੂਜੇ ਪਾਸੇ ਜਦੋਂ ਸਬਜ਼ੀ ਮੰਡੀ 'ਚ ਪਹੁੰਚੇ ਗਾਹਕਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਭਲਕੇ ਤੋਂ ਨਰਾਤੇ ਸ਼ੁਰੂ ਹੋਣ ਜਾ ਰਹੇ ਹਨ ਅਤੇ ਜ਼ਿਆਦਾਤਰ ਲੋਕ ਨਰਾਤੇ ਦੌਰਾਨ ਪਿਆਜ਼ ਅਤੇ ਲਸਣ ਦਾ ਸੇਵਨ ਨਹੀਂ ਕਰਦੇ, ਸਗੋਂ ਘਰਾਂ 'ਚ ਟਮਾਟਰ ਅਤੇ ਆਲੂ ਤੇ ਅਦਰਕ ਦੀ ਵਰਤੋਂ ਜ਼ਿਆਦਾ ਹੁੰਦੀ ਹੈ, ਪਰ ਟਮਾਟਰ ਖਰੀਦਣ ਗਏ ਤਾਂ ਟਮਾਟਰ ਦਾ ਰੇਟ 80 ਰੁਪਏ ਪ੍ਰਤੀ ਕਿਲੋ ਹੋ ਗਿਆ ਸੀ ਅਤੇ ਆਲੂ 40 ਰੁਪਏ ਕਿਲੋ ਵਿੱਕ ਰਹੇ ਸਨ। ਉਨ੍ਹਾਂ ਕਿਹਾ ਕਿ ਸਬਜ਼ੀਆਂ ਦੇ ਭਾਅ ਵਧਣ ਨਾਲ ਉਨ੍ਹਾਂ ਦਾ ਘਰੇਲੂ ਬਜਟ ਪੂਰੀ ਤਰ੍ਹਾਂ ਹਿੱਲ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਜਦੋਂ ਵੀ ਨਰਾਤੇ ਜਾਂ ਤਿਉਹਾਰ ਆਉਂਦੇ ਹਨ ਤਾਂ ਸਬਜ਼ੀਆਂ ਦੇ ਰੇਟ ਘੱਟ ਕਰਨੇ ਚਾਹੀਦੇ ਹਨ।

ਇਹ ਵੀ ਪੜ੍ਹੋ : Mahindra Thar Roxx Booking : 3 ਅਕਤੂਬਰ ਤੋਂ ਸ਼ੁਰੂ ਹੋਵੇਗੀ ਨਵੀਂ ਥਾਰ ਰੌਕਸ ਦੀ ਬੁਕਿੰਗ, ਜਾਣੋ ਕਦੋਂ ਮਿਲੇਗੀ ਡਿਲੀਵਰੀ ?

Related Post