Punjab Floods: ਸਤਲੁਜ ਦਰਿਆ 'ਚ ਵਧਿਆ ਪਾਣੀ ਦਾ ਪੱਧਰ; ਆਲੇ- ਦੁਆਲੇ ਦੇ ਪਿੰਡਾ ਵਿੱਚ ਭਰਿਆ ਪਾਣੀ

By  Shameela Khan August 25th 2023 11:22 AM -- Updated: August 25th 2023 01:05 PM

Punjab Floods: ਹਿਮਾਚਲ ਪ੍ਰਦੇਸ਼ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ  ਤਬਾਹੀ ਮਚਾਈ ਹੋਈ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਦੇ ਰੋਪੜ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਉੱਚਾ ਹੋ ਗਿਆ ਹੈ ਜਦਕਿ ਤਰਨਤਾਰਨ ਦਾ ਇੱਕ ਸਰਹੱਦੀ ਪਿੰਡ ਪਾਣੀ ਵਿੱਚ ਡੁੱਬ ਗਿਆ ਹੈ। ਤਰਨਤਾਰਨ ਦੇ ਭਾਖੜਾ ਡੈਮ ਅਤੇ ਹਰੀਕੇ ਹੈੱਡ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।


ਪ੍ਰਾਪਤ ਜਾਣਕਾਰੀ ਅਨੁਸਾਰ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਘਟਦਾ-ਵਧਦਾ ਨਜ਼ਰ ਆ ਰਿਹਾ ਹੈ। ਪਹਿਲਾਂ ਭਾਖੜਾ ਦੇ ਪਾਣੀ ਦਾ ਪੱਧਰ ਖ਼ਤਰੇ ਤੋਂ 8 ਫੁੱਟ ਤੱਕ ਘੱਟ ਗਿਆ ਸੀ। ਪਰ ਹੁਣ ਇਹ ਮੁੜ 1680 ਫੁੱਟ ਦੇ ਖਤਰੇ ਦੇ ਨਿਸ਼ਾਨ 'ਤੇ ਪਹੁੰਚ ਗਿਆ ਹੈ, ਜੋ ਕਿ 7 ਫੁੱਟ ਘੱਟ ਹੈ। ਜਿਸ ਤੋਂ ਬਾਅਦ ਭਾਖੜਾ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ।

ਭਾਖੜਾ ਵਿੱਚ ਅੱਜ ਪਾਣੀ ਦਾ ਪੱਧਰ 1673.91 ਫੁੱਟ ਹੈ। ਭਾਖੜਾ ਡੈਮ ਦੇ ਫਲੱਡ ਗੇਟਾਂ ਨੂੰ 4 ਫੁੱਟ ਤੱਕ ਖੁੱਲ੍ਹਾ ਰੱਖਿਆ ਗਿਆ ਹੈ। ਜਿਸ ਤੋਂ ਬਾਅਦ ਭਾਖੜਾ ਡੈਮ ਵਿੱਚ ਪਾਣੀ ਦੀ ਆਮਦ 52810 ਕਿਊਸਿਕ ਦਰਜ ਕੀਤੀ ਗਈ ਹੈ। ਭਾਖੜਾ ਡੈਮ ਤੋਂ ਟਰਬਾਈਨਾਂ ਰਾਹੀਂ 41143 ਕਿਊਸਿਕ ਅਤੇ ਫਲੱਡ ਗੇਟਾਂ ਰਾਹੀਂ 15358 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਨੰਗਲ ਡੈਮ ਤੋਂ ਨੰਗਲ ਹਾਈਡਲ ਨਹਿਰ ਵਿੱਚ 12350 ਕਿਊਸਿਕ, ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿੱਚ 10150 ਕਿਊਸਿਕ ਅਤੇ ਸਤਲੁਜ ਦਰਿਆ ਵਿੱਚ 35900 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਉੱਥੇ ਹੀ ਨੰਗਲ ਡੈਮ ਤੋਂ 58400 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ।

ਹਿਮਾਚਲ 'ਚ ਹੋਈ ਬਾਰਿਸ਼ ਤੋਂ ਬਾਅਦ ਰੋਪੜ 'ਚ ਸਤਲੁਜ ਦੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਸਤਲੁਜ ਦੇ ਕੰਢੇ ਵਸੇ ਲੋਕਾਂ ਦੇ ਘਰ ਇੱਕ ਵਾਰ ਫ਼ਿਰ ਖਾਲੀ ਕਰਵਾ ਲਏ ਗਏ ਹਨ। ਪਿੰਡ ਹਰਸ਼ਾ ਬੇਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਪਾਣੀ ਆਉਣਾ ਸ਼ੁਰੂ ਹੋ ਗਿਆ ਹੈ।




Related Post