Panchayat Election Update : ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ ਖਤਮ, ਜਾਣੋ ਹਰ ਅਪਡੇਟ
Panchayat Election ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਸੀ ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ।
Panchayat Election Update : ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ ਆਖਰੀ ਦਿਨ ਸੀ ਤੇ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ। ਨਾਮਜ਼ਦਗੀਆਂ ਦੇ ਆਖਰੀ ਦਿਨ ਕੁਝ ਥਾਵਾਂ 'ਤੇ ਝਗੜੇ ਵੀ ਹੋਏ ਤੇ ਮੌਜੂਦਾ ਸਰਕਾਰ ਉੱਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ ਹਨ।
ਦੱਸ ਦਈਏ ਕਿ ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ 27 ਸਤੰਬਰ ਤੋਂ ਲੈ ਕੇ 4 ਅਕਤੂਬਰ ਤੱਕ ਨਾਮਜ਼ਦਗੀਆਂ ਭਰਨ ਦਾ ਸਮਾਂ ਦਿੱਤਾ ਗਿਆ ਸੀ। ਹੁਣ 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਤੇ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 7 ਅਕਤੂਬਰ ਹੈ। ਸੂਬੇ ਵਿੱਚ 15 ਅਕਤੂਬਰ ਨੂੰ ਸਵੇਰੇ 8 ਵਜੇ ਤੋਂ 4 ਵਜੇ ਤੱਕ ਵੋਟਿੰਗ ਹੋਵੇਗੀ।
ਦੱਸ ਦਈਏ ਵੀ ਸਰਕਾਰ ਨੇ ਵੋਟਿੰਗ ਨੂੰ ਲੈ ਕੇ ਪੂਰੀ ਤਿਆਰ ਕਰ ਲਈ ਹੈ ਤੇ ਸੂਬੇ ਭਰ ਵਿੱਚ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪੁਲਿਸ ਮੁਲਾਜ਼ਮਾਂ ਦੀਆਂ 15 ਅਕਤੂਬਰ ਤੱਕ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : Panchayat Elections 2024 : ਨਾਮਜ਼ਦਗੀਆਂ ਦੇ ਆਖਰੀ ਦਿਨ ਜੰਮ ਕੇ ਹੋਈ ਗੁੰਡਾਗਰਦੀ, ਵੱਖ-ਵੱਖ ਥਾਂਵਾਂ 'ਤੇ ਖੂਨੀ ਟਕਰਾਅ ਦੀਆਂ ਤਸਵੀਰਾਂ ਆਈਆਂ ਸਾਹਮਣੇ