Best Tourism Village of India 2024 : ਪੰਜਾਬ ਦੇ ਪਿੰਡ ਹੰਸਾਲੀ ਨੇ ਜਿੱਤਿਆ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2024 ਐਵਾਰਡ

ਪੰਜਾਬ ਦੇ ਪਿੰਡ ਹੰਸਾਲੀ ਨੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ।

By  Dhalwinder Sandhu September 27th 2024 06:01 PM

Best Tourism Village of India 2024 Award : ਕੌਮੀ ਪੱਧਰ ’ਤੇ ਫਾਰਮ ਟੂਰਿਜ਼ਿਮ ਖੇਤਰ ਵਿੱਚ ਆਪਣੀ ਮੁੜ ਸਫਲਤਾ ਦਰਜ ਕਰਵਾਉਂਦਿਆਂ ਪੰਜਾਬ ਨੇ ਅੱਜ ਇਥੇ ਬੈਸਟ ਟੂਰਿਜ਼ਮ ਵਿਲੇਜ਼ ਆਫ਼ ਇੰਡੀਆ 2024 ਐਵਾਰਡ ਹਾਸਲ ਕੀਤਾ ਹੈ। ਇਹ ਅਹਿਮ ਐਵਾਰਡ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਡਾਇਰੈਕਟਰ ਅੰਮ੍ਰਿਤ ਸਿੰਘ , ਪਿੰਡ ਹੰਸਾਲੀ ਦੇ ਪ੍ਰਤੀਨਿਧ ਪਵੇਲ ਗਿੱਲ ਅਤੇ ਮੈਨੇਜਰ ਆਂਕੜਾ ਸ਼ੀਤਲ ਬਹਿਲ ਵੱਲੋਂ ਕੇਂਦਰੀ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਸਕੱਤਰ ਵੀ. ਵਿਦਿਆਵਤੀ ਪਾਸੋਂ ਇਥੇ ਵਿਗਿਆਨ ਭਵਨ ਵਿਖੇ ਵਿਸ਼ਵ ਟੂਰਿਜ਼ਮ ਦਿਵਸ ਮੌਕੇ ਕਰਵਾਏ ਗਏ ਸਮਾਗਸ ਦੌਰਾਨ ਪ੍ਰਾਪਤ ਕੀਤਾ। ਇਸ ਸਮਾਗਮ ਦਾ ਉਦਘਾਟਨ ਉੱਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਵੱਲੋਂ ਕੀਤਾ ਗਿਆ।

ਖੇਤੀਬਾੜੀ ਸੈਰ-ਸਪਾਟਾ ਖੇਤਰ ਦੇ ਇਸ ਵੱਕਾਰੀ ਐਵਾਰਡ ਲਈ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਪਿੰਡ ਹੰਸਾਲੀ ਨੂੰ ਕੌਮੀ ਪੱਧਰ ’ਤੇ ਇਹ ਐਵਾਰਡ ਜਿੱਤਣ ਵਾਲੇ ਪਿੰਡਾਂ ਵਿੱਚ ਸ਼ੁਮਾਰ ਕੀਤਾ ਗਿਆ ਹੈ। ਹੰਸਾਲੀ ਆਰਗੈਨਿਕ ਫ਼ਾਰਮ ਦੇ ਮਾਲਕ ਸੁਖਚੈਨ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤਰ ਪਵੇਲ ਗਿੱਲ ਦੇ ਮੁਸੱਲਸਲ ਯਤਨਾਂ ਅਤੇ ਪੰਜਾਬ ਦੇ ਸੈਰ ਸਪਾਟਾ ਵਿਭਾਗ ਦੀ ਸੁਹਿਰਦ ਅਗਵਾਈ ਅਤੇ ਸਹਿਯੋਗ ਸਦਕਾ ਇਹ ਪਿੰਡ ਐਗਰੋ ਅਧਾਰਤ ਟੂਰਿਜ਼ਮ ਦਾ ਮਿਸਾਲੀ ਪੇਂਡੂ ਸਥਾਨ ਬਣ ਚੁੱਕਿਆ ਹੈ।

ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪਿੰਡ ਔਰਗੈਨਿਕ ਫਾਰਮਿੰਗ ਦੇ ਇੱਕ ਧੁਰੇ ਵੱਜੋਂ ਵਿਕਸਿਤ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਸੈਲਾਨੀ ਇਥੇ ਪੰਜਾਬੀ ਰਿਵਾਇਤੀ ਖਾਣੇ ਦੇ ਨਾਲ-ਨਾਲ ਖੇਤੀ-ਬਾੜੀ ਨਾਲ ਸੰਬੰਧਿਤ ਗਤੀਵਿਧੀਆਂ, ਪੇਂਡੂ ਸੱਭਿਆਚਾਰ ਦੀ ਝਲਕ ਅਤੇ ਮੋਹ ਭਿਜੀ ਆਓ ਭਗਤ ਦਾ ਅਨੰਦ ਮਾਣ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਪੰਜਾਬ ਦੇ ਵੱਖ-ਵੱਖ ਇਤਿਹਾਸਿਕ ਸਮਾਰਕਾਂ ਅਤੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਵਿਖੇ ਵੱਖ-ਵੱਖ ਗਤਿਵਿਧੀਆਂ ਕਰਵਾ ਕੇ ਵਿਸ਼ਵ ਟੂਰਿਜ਼ਮ ਦਿਵਸ ਮਨਾਇਆ ਜਾ ਰਿਹਾ ਹੈ। ਇੱਥੇ ਜਿਕਰਯੋਗ ਹੈ ਕਿ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਨਵਾਂ ਪਿੰਡ ਸਰਦਾਰਾਂ ਨੇ ਲੰਘੇ ਵਰ੍ਹੇ ਬੈਸਟ ਟੂਰਿਜ਼ਮ ਵਿਲੇਜ ਆਫ ਇੰਡੀਆ 2023 ਅਵਾਰਡ ਹਾਸਿਲ ਕੀਤਾ ਸੀ।

ਇਹ ਵੀ ਪੜ੍ਹੋ : Panchayat Elections Update : ਡਿਫਾਲਟਰ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ, ਦੇਣਾ ਪਵੇਗਾ ਸਰਟੀਫਿਕੇਟ

Related Post