Bhakra Dam Water Update: ਭਾਖੜਾ ਡੈਮ ਤੋਂ ਛੱਡਿਆ ਗਿਆ ਪਾਣੀ, ਸਤਲੁਜ ਦਰਿਆ ਦੇ ਨੇੜੇ ਵਸੇ ਲੋਕਾਂ ਨੂੰ ਕੀਤੀ ਇਹ ਅਪੀਲ

ਅੱਜ ਸਵੇਰੇ 6 ਵਜੇ ਭਾਖੜਾ ਡੈਮ ਤੋਂ 26500 ਕਿਉਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਗਿਆ ਹੈ। ਬੀਤੇ ਦਿਨ ਅਧਿਕਾਰੀਆਂ ਨੇ ਲੋਕਾਂ ਨੂੰ ਨਾ ਘਬਰਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਸੀ ਤੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਲਈ ਕਿਹਾ ਸੀ।

By  Dhalwinder Sandhu June 13th 2024 12:18 PM

Water released from Bhakra Dam: ਭਾਖੜਾ ਡੈਮ ਤੋਂ 26500 ਕਿਉਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਗਿਆ ਹੈ। ਦੱਸ ਦਈਏ ਕਿ ਇਹ ਪਾਣੀ ਸਵੇਰੇ 6 ਵਜੇ ਛੱਡਿਆ ਗਿਆ ਸੀ। ਸਤਲੁਜ ਦਰਿਆ ਵਿੱਚ ਨੰਗਲ ਡੈਮ ਰਾਹੀਂ, ਨੱਕੀਆਂ ਰਾਹੀਂ, ਰੋਪੜ ਥਰਮਲ escape ਰਾਹੀਂ  ਅਤੇ  ਲੋਹੰਡ ਖੱਡ ਸਮੇਤ ਕੁੱਲ 20000 ਕਿਉਸਿਕ ਪਾਣੀ ਸਤਲੁਜ ਦਰਿਆ ਵਿੱਚ ਛੱਡਿਆ ਗਿਆ ਹੈ। ਜੋਂ ਕੇ ਵੱਧ ਕੇ 27000 ਕੀਉਸਿਕ ਤੱਕ ਵੀ ਜਾ ਸਕਦਾ ਹੈ। ਇਹ ਫੈਸਲਾ ਟੈਕਨੀਕਲ ਕਮੇਟੀ ਦੀ 28 ਮਈ ਨੂੰ ਹੋਈ ਮੀਟਿੰਗ ਵਿੱਚ ਲਿਆ ਗਿਆ ਸੀ, ਜਿਸ ਤੋਂ ਬਾਅਦ ਅੱਜ ਪਾਣੀ ਛੱਡਿਆ ਗਿਆ ਹੈ।



ਬੀਤੇ ਦਿਨ ਪੱਤਰ ਜਾਰੀ ਕਰ ਦਿੱਤੀ ਸੀ ਅਗਾਊਂ ਜਾਣਕਾਰੀ

ਬੀਬੀਐਮਬੀ ਦੇ ਡਿਪਟੀ ਚੀਫ ਵਾਟਰ ਰੈਗੂਲੇਸ਼ਨ ਨੇ ਵੱਖ-ਵੱਖ ਅਧਿਕਾਰੀਆਂ ਨੂੰ ਬੀਤੇ ਦਿਨ ਪੱਤਰ ਜਾਰੀ ਕਰਕੇ ਅਗਾਊਂ ਜਾਣਕਾਰੀ ਦਿੱਤੀ ਸੀ। ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਸ੍ਰੀ ਆਨੰਦਪੁਰ ਸਾਹਿਬ ਅਤੇ ਨੰਗਲ ਦੇ ਤਹਿਸੀਲਦਾਰਾਂ ਨੂੰ ਇਸ ਦੀ ਸੂਚਨਾ ਸਤਲੁਜ ਦਰਿਆ ਨੇੜੇ ਪੈਂਦੇ ਪਿੰਡਾਂ ਨੂੰ ਦੇਣ ਲਈ ਕਿਹਾ ਸੀ। ਅਧਿਕਾਰੀਆਂ ਨੇ ਲੋਕਾਂ ਨੂੰ ਪਾਣੀ ਛੱਡਣ ਤੋਂ ਨਾ ਘਬਰਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਤੇ ਨਾਲ ਹੀ ਲੋਕਾਂ ਨੂੰ ਦਰਿਆਵਾਂ ਦੇ ਕੰਢੇ ਨਾ ਜਾਣ ਦੀ ਅਪੀਲ ਕੀਤੀ ਗਈ। ਇਸ ਸਬੰਧੀ ਡਿਪਟੀ ਡਾਇਰੈਕਟਰ ਵਾਟਰ ਰੈਗੂਲੇਸ਼ਨ ਬੀਬੀਐਮਬੀ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਸੀ।

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ

ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 12 ਜੂਨ ਨੂੰ 1584.23 ਫੁੱਟ ਤੱਕ ਪਹੁੰਚ ਗਿਆ ਸੀ ਜੋ ਪਿਛਲੇ ਸਾਲ ਇਸੇ ਦਿਨ 1570 ਫੁੱਟ ਸੀ। ਹਿਮਾਚਲ ਪ੍ਰਦੇਸ਼ ਵਿੱਚ ਇਸ ਵਾਰ ਅੱਤ ਦੀ ਗਰਮੀ ਕਾਰਨ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਨਾਲੋਂ ਕਰੀਬ 14 ਫੁੱਟ ਵੱਧ ਹੈ। ਤੁਹਾਨੂੰ ਦੱਸ ਦੇਈਏ ਕਿ ਭਾਖੜਾ ਡੈਮ ਦੀ ਸਤਲੁਜ ਝੀਲ ਵਿੱਚ 1680 ਫੁੱਟ ਤੱਕ ਪਾਣੀ ਸਟੋਰ ਕੀਤਾ ਜਾ ਸਕਦਾ ਹੈ।

ਇਹ ਵੀ ਪੜੋ: NEET UG Result 2024 Updates: NEET 'ਤੇ ਸੁਪਰੀਮ ਕੋਰਟ ਦਾ ਵੱਡਾ ਹੁਕਮ, 1563 ਵਿਦਿਆਰਥੀਆਂ ਨੂੰ ਮੁੜ ਦੇਣਾ ਪਵੇਗਾ ਪੇਪਰ

Related Post