Bomb Threat : ਲੁਧਿਆਣਾ 'ਚ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਿੰਸੀਪਲ ਨੂੰ ਮਿਲੀ ਈਮੇਲ

ਲੁਧਿਆਣਾ ਵਿੱਚ ਇੱਕ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਤੋਂ ਬਾਅਦ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਕੂਲ ਦੀ ਜਾਂਚ ਸ਼ੁਰੂ ਕਰ ਦਿੱਤੀ।

By  Dhalwinder Sandhu October 5th 2024 11:04 AM -- Updated: October 5th 2024 12:14 PM

Ludhiana School Bomb Threat : ਲੁਧਿਆਣਾ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਥਾਣਾ ਸਦਰ ਲੁਧਿਆਣਾ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਇਹ ਧਮਕੀ ਭਰਿਆ ਸੁਨੇਹਾ ਪ੍ਰਿੰਸੀਪਲ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਈਮੇਲ ਰਾਹੀਂ ਭੇਜਿਆ ਗਿਆ ਹੈ।

ਸਕੂਲ ਦੇ ਪ੍ਰਿੰਸੀਪਲ ਨੂੰ ਇੱਕ ਈਮੇਲ ਭੇਜੀ ਗਈ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਸਕੂਲ ਨੂੰ 5 ਅਕਤੂਬਰ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਿਸ ਮੋਬਾਈਲ ਨੰਬਰ ਤੋਂ ਈਮੇਲ ਭੇਜੀ ਗਈ ਸੀ ਉਹ ਬਿਹਾਰ ਦਾ ਹੈ। ਇਸ ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਹਨ। ਪਰ ਕਿਆਸ ਲਗਾਇਆ ਜਾ ਰਿਹਾ ਹੈ ਕਿ ਇਹ ਕਿਸੇ ਦੀ ਸ਼ਰਾਰਤ ਹੈ।


ਇਹ ਵੀ ਪੜ੍ਹੋ : PRTC ਬੱਸ ਪਲਟੀ, ਹਾਦਸੇ ’ਚ ਇੱਕ ਨੌਜਵਾਨ ਦੀ ਮੌਤ; 20 ਤੋਂ 21 ਸਵਾਰੀਆਂ ਗੰਭੀਰ ਜ਼ਖ਼ਮੀ

Related Post