Jalandhar News : 400 ਮੀਟਰ ਕੁੜੀ ਨੂੰ ਘਸੀਟਣ ਵਾਲੇ ਪੁਲਿਸ ਨੇ ਗੋਡਿਆਂ ਹੇਠ ਨੱਪੇ

ਲੜਕੀ ਤੋਂ ਮੋਬਾਇਲ ਖੋਹਣ ਅਤੇ ਸੜਕ 'ਤੇ ਘਸੀਟਣ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਜਲੰਧਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

By  Dhalwinder Sandhu September 9th 2024 03:22 PM -- Updated: September 9th 2024 03:27 PM

Jalandhar News : ਲੜਕੀ ਤੋਂ ਮੋਬਾਇਲ ਖੋਹਣ ਅਤੇ ਸੜਕ 'ਤੇ ਘਸੀਟਣ ਦੇ ਮਾਮਲੇ ਨੂੰ ਹੱਲ ਕਰਦੇ ਹੋਏ ਜਲੰਧਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਲਕਸ਼ਮੀ ਵਾਸੀ ਪਰਾਗੀ ਲਾਲ ਵਾਸੀ ਨੰਬਰ 75/03 ਗਾਰਡਨ ਕਾਲੋਨੀ ਜਲੰਧਰ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਅਤੇ ਉਸਦੀ ਭੈਣ ਕੰਮ ਤੋਂ ਵਾਪਸ ਆ ਰਹੇ ਸਨ ਤੇ ਜਦੋਂ ਉਹ ਘਰ ਦੇ ਅੰਦਰ ਜਾ ਰਹੀ ਸੀ ਤਾਂ ਤਿੰਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਉਸ ਦੇ ਸਾਹਮਣੇ ਮੋਟਰਸਾਈਕਲ ਰੋਕ ਲਿਆ ਅਤੇ ਮੋਬਾਈਲ ਖੋਹ ਕੇ ਫਰਾਰ ਹੋਣ ਲੱਗੇ ਤੇ ਪੀੜਤਾ ਨੇ ਮੋਬਾਇਲ ਨਹੀਂ ਛੱਡਿਆ ਜਿਸ ਕਾਰਨ ਲੁਟੇਰੇ ਲੜਕੀ ਨੂੰ ਵੀ ਕਾਫੀ ਦੂਰ ਤੱਕ ਘਸੀਟ ਕੇ ਲੈ ਗਏ, ਜਿਸ ਕਾਰਨ ਉਸ ਦੇ ਕਾਫੀ ਸੱਟਾਂ ਲੱਗੀਆਂ ਹਨ। 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਤਫ਼ਤੀਸ਼ ਦੌਰਾਨ ਮੁਲਜ਼ਮਾਂ ਦੀ ਪਛਾਣ ਪਵਨਪ੍ਰੀਤ ਸਿੰਘ ਉਰਫ਼ ਬੱਗਾ ਪੁੱਤਰ ਜਸਵੰਤ ਸਿੰਘ ਵਾਸੀ ਮੁਹੱਲਾ ਨੰ: 573 ਲਤੀਫਪੁਰਾ, ਜਲੰਧਰ, ਗਗਨਦੀਪ ਸਿੰਘ ਉਰਫ਼ ਗਗਨ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰ. 6 ਏਕਤਾ ਵਿਹਾਰ ਨੇੜੇ ਕੁੱਕੀ ਢਾਬ ਵਿਖੇ ਮੌਜੂਦਾ ਐਚ. 1490 ਅਰਬਨ ਅਸਟੇਟ ਫੇਜ਼ 2, ਜਲੰਧਰ, ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁਖਵਿੰਦਰ ਸਿੰਘ ਵਾਸੀ ਨੰਬਰ. 1490 ਅਰਬਨ ਅਸਟੇਟ ਫੇਜ਼ II ਵੱਜੋਂ ਹੋਈ ਹੈ। 

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗਗਨਦੀਪ ਸਿੰਘ ਖਿਲਾਫ ਪਹਿਲਾਂ ਹੀ ਤਿੰਨ ਕੇਸ ਪੈਂਡਿੰਗ ਹਨ ਜਦਕਿ ਪਵਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਦਾ ਅਜੇ ਤੱਕ ਕੋਈ ਅਪਰਾਧਿਕ ਇਤਿਹਾਸ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ : GST Council Meeting : ਕ੍ਰੈਡਿਟ-ਡੈਬਿਟ ਕਾਰਡ ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST, ਜਾਣੋ ਕਿਵੇਂ

Related Post