ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਹੋਈ ਚੋਣ

ਪੰਜਾਬ ਦੀਆਂ 3 ਧੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ਵਿੱਚ ਚੋਣ ਹੋਈ ਹੈ। ਇਹਨਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।

By  Dhalwinder Sandhu June 13th 2024 05:17 PM -- Updated: June 13th 2024 05:47 PM

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਧੀਆਂ ਨੂੰ  ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ।

ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡੇਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡੇਟ ਕ੍ਰਿਤੀ ਐੱਸ ਬਿਸ਼ਟ ਪੀ.ਏ.ਸੀ.ਐਲ. ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡੇਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿੱਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।

ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿੱਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜੋ: Aadhaar card update: ਮੁਫ਼ਤ ਆਧਾਰ ਅਪਡੇਟ ਦੀ ਵਧੀ ਮਿਆਦ, ਹੁਣ 14 ਸਤੰਬਰ ਤੱਕ ਨਹੀਂ ਲੱਗੇਗਾ ਕੋਈ ਪੈਸਾ

Related Post