Internet services shut down in Sirsa : ਡੇਰਾ ਜਗਮਾਲਵਾਲੀ 'ਚ ਗੱਦੀ ਵਿਵਾਦ, ਸਿਰਸਾ ‘ਚ ਇੰਟਰਨੈੱਟ ਸੇਵਾਵਾਂ ਬੰਦ
ਡੇਰਾ ਜਗਮਾਲਵਾਲੀ 'ਚ ਗੱਦੀ ਵਿਵਾਦ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
Internet services shut down in Sirsa : ਸਿਰਸਾ ਦੇ ਡੇਰਾ ਜਗਮਾਲਵਾਲੀ 'ਚ ਗੱਦੀ ਵਿਵਾਦ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਸਿਰਸਾ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ।
ਕੱਲ੍ਹ ਰਾਤ 12 ਵਜੇ ਤਕ ਇਇੰਟਰਨੈੱਟ ਸੇਵਾਵਾਂ ਬੰਦ
ਦੱਸ ਦਈਏ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਇੰਟਰਨੈੱਟ ਅੱਜ ਸ਼ਾਮ 5 ਵਜੇ ਤੋਂ ਕੱਲ੍ਹ ਰਾਤ 12 ਵਜੇ ਤੱਕ ਬੰਦ ਕਰ ਦਿੱਤਾ ਹੈ। ਇਸ ਸਬੰਧੀ ਹਰਿਆਣਾ ਸਰਕਾਰ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਹੁਕਮ ਜਾਰੀ ਕੀਤੇ ਹਨ ਤੇ ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਕੀ ਹੈ ਪੂਰਾ ਮਾਮਲਾ ?
ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਡੇਰਾ ਜਗਮਾਲਵਾਲੀ ਵਿੱਚ ਗੁਰੂ ਗੱਦੀ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਪਿਛਲੇ ਦਿਨੀਂ ਡੇਰਾ ਜਗਮਾਲਵਾਲੀ ਦੇ ਮੁਖੀ ਸੰਤ ਬਹਾਦਰ ਚੰਦ ਵਕੀਲ ਸਾਹਿਬ ਦਾ ਦੇਹਾਂਤ ਹੋ ਗਿਆ ਸੀ। ਸੰਤ ਬਹਾਦਰ ਚੰਦ ਵਕੀਲ ਸਾਹਿਬ ਦੀ ਮ੍ਰਿਤਕ ਦੇਹ ਡੇਰਾ ਜਗਮਾਲਵਾਲੀ ਵਿਖੇ ਪਹੁੰਚਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ। ਕੱਲ੍ਹ ਮਹਾਰਾਜ ਦੀ ਅੰਤਿਮ ਅਰਦਾਸ ਭਾਵ ਸ਼ਰਧਾਂਜਲੀ ਸਭਾ ਹੈ, ਅਤੇ ਗੱਦੀ ਸੌਂਪੀ ਜਾ ਸਕਦੀ ਹੈ।
ਇਹ ਵੀ ਪੜ੍ਹੋ: Gas cylinder 500 Rupees : ਹਰਿਆਣਾ ਸਰਕਾਰ ਦਾ ਵੱਡਾ ਐਲਾਨ, 500 ਰੁਪਏ 'ਚ ਮਿਲੇਗਾ ਗੈਸ ਸਿਲੰਡਰ