Punjab School Timing Change : ਅੱਜ ਤੋਂ ਬਦਲਿਆ ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ, ਜਾਣੋ ਸਕੂਲਾਂ ਦੇ ਖੁੱਲ੍ਹਣਗੇ ਤੇ ਬੰਦ ਹੋਣ ਦਾ ਸਮਾਂ ?

ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਅਤੇ ਸਵੇਰੇ ਜਲਦੀ ਉੱਠਣ ਦੇ ਦਬਾਅ ਤੋਂ ਮੁਕਤ ਕਰਨ ਲਈ ਇਹ ਤਬਦੀਲੀ ਕੀਤੀ ਗਈ ਹੈ।

By  Aarti November 4th 2024 08:34 AM

Punjab School Timing Change :  ਸੂਬੇ 'ਚ ਬਦਲਦੇ ਮੌਸਮ ਦੇ ਚੱਲਦੇ ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ 'ਚ ਬਦਲਾਅ ਕੀਤਾ ਗਿਆ ਹੈ। ਜਿਸਦੇ ਚੱਲਦੇ ਹੁਣ ਸੂਬੇ ਦੇ ਸਾਰੇ ਸਕੂਲ ਸੋਮਵਾਰ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ। 

ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ 'ਤੇ ਲਾਗੂ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਅਤੇ ਸਵੇਰੇ ਜਲਦੀ ਉੱਠਣ ਦੇ ਦਬਾਅ ਤੋਂ ਮੁਕਤ ਕਰਨ ਲਈ ਇਹ ਤਬਦੀਲੀ ਕੀਤੀ ਗਈ ਹੈ।

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਹਰ ਸਾਲ ਤਿੰਨ ਵਾਰ ਬਦਲਿਆ ਜਾਂਦਾ ਹੈ। 1 ਅਪ੍ਰੈਲ ਤੋਂ 30 ਸਤੰਬਰ ਤੱਕ ਸਕੂਲ ਦਾ ਸਮਾਂ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਸ ਤੋਂ ਬਾਅਦ 1 ਅਕਤੂਬਰ ਤੋਂ 31 ਅਕਤੂਬਰ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ 2:30 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 8:30 ਤੋਂ ਦੁਪਹਿਰ 2:50 ਵਜੇ ਤੱਕ ਹੋਵੇਗਾ। 

1 ਨਵੰਬਰ ਤੋਂ 28 ਫਰਵਰੀ ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਮਿਡਲ ਤੋਂ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਬਦਲਾਅ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਸੁਵਿਧਾਜਨਕ ਵਿਦਿਅਕ ਮਾਹੌਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ।

Related Post