Traffic Challan in Mohali : ਪੰਜਾਬ ’ਚ ਲਾਪਰਵਾਹੀ ਨਾਲ ਵਾਹਨ ਚਲਾਉਣ ਵਾਲੇ ਹੋ ਜਾਣ ਸਾਵਧਾਨ ! ਹੁਣ 24 ਘੰਟਿਆ ’ਚ ਚਲਾਨ ਪਹੁੰਚੇਗਾ ਘਰ

ਮਿਲੀ ਜਾਣਕਾਰੀ ਮੁਤਾਬਿਕ ਟ੍ਰੈਫਿਕ ਸਿਗਨਲਾਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਲਈ ਇਨ੍ਹਾਂ ਸ਼ਹਿਰਾਂ ਵਿੱਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ।

By  Aarti January 18th 2025 12:24 PM -- Updated: January 18th 2025 01:49 PM

Traffic Challan in Mohali :  ਚੰਡੀਗੜ੍ਹ ਦੀ ਤਰਜ਼ 'ਤੇ ਹੁਣ ਪੰਜਾਬ 'ਚ ਵੀ ਆਨਲਾਈਨ ਚਲਾਨ ਕੀਤੇ ਜਾਣਗੇ। ਇਹ ਪ੍ਰਣਾਲੀ ਪੰਜਾਬ ਦੇ ਚਾਰ ਸ਼ਹਿਰਾਂ ਵਿੱਚ 26 ਜਨਵਰੀ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਨ੍ਹਾਂ ਸ਼ਹਿਰਾਂ ਵਿੱਚ ਮੁਹਾਲੀ, ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਸ਼ਾਮਲ ਹਨ। 

ਮਿਲੀ ਜਾਣਕਾਰੀ ਮੁਤਾਬਿਕ ਟ੍ਰੈਫਿਕ ਸਿਗਨਲਾਂ 'ਤੇ ਲਗਾਏ ਗਏ ਸੀਸੀਟੀਵੀ ਕੈਮਰਿਆਂ ਦਾ ਟ੍ਰਾਇਲ ਪੂਰਾ ਹੋ ਗਿਆ ਹੈ। ਇਸ ਲਈ ਇਨ੍ਹਾਂ ਸ਼ਹਿਰਾਂ ਵਿੱਚ 26 ਜਨਵਰੀ ਤੋਂ ਇਹ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ।

ਹੁਣ ਇਨ੍ਹਾਂ ਸ਼ਹਿਰਾਂ 'ਚ ਟ੍ਰੈਫਿਕ ਵਿਵਸਥਾ ਟ੍ਰੈਫ਼ਿਕ ਪੁਲਿਸ ਦੇ ਨਾਲ-ਨਾਲ ਇਨ੍ਹਾਂ ਕੈਮਰਿਆਂ ਦੀ ਨਿਗਰਾਨੀ 'ਚ ਰਹੇਗੀ। ਇਨ੍ਹਾਂ ਸਾਰੇ ਸ਼ਹਿਰਾਂ ਵਿੱਚ ਕੈਮਰਿਆਂ ਲਈ ਕੰਟਰੋਲ ਰੂਮ ਬਣਾਏ ਗਏ ਹਨ, ਜਿੱਥੇ ਟ੍ਰੈਫ਼ਿਕ ਪੁਲਿਸ ਮੁਲਾਜ਼ਮ 24 ਘੰਟੇ ਨਿਗਰਾਨੀ ਕਰਨਗੇ। ਇੱਥੋਂ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਤਿਆਰ ਕੀਤੇ ਜਾਣਗੇ ਅਤੇ ਡਾਕ ਰਾਹੀਂ ਘਰ ਪਹੁੰਚ ਜਾਣਗੇ।

ਇਹ ਵੀ ਪੜ੍ਹੋ : Jagjit Singh Dallewal Hunger Strike Day 54 : ਮੁੜ ਵਿਗੜੀ ਮਰਨ ਵਰਤ ’ਤੇ ਡੱਲੇਵਾਲ ਦੀ ਸਿਹਤ, ਤੜਕਸਾਰ ਕੀਤੀਆਂ ਉਲਟੀਆਂ; ਡਾਕਟਰਾਂ ਨੇ ਦਿੱਤੀ ਇਹ ਵੱਡੀ ਜਾਣਕਾਰੀ

Related Post