ਦਿੱਲੀ ’ਚ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਅੱਜ, ਇਹ ਰਸਤੇ ਰਹਿਣਗੇ ਬੰਦ
ਅੱਜ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਜਾਵੇਗੀ। ਜਿਸ ਕਾਰਨ ਕੁਝ ਥਾਵਾਂ ’ਤੇ ਆਵਾਜਾਈ 'ਤੇ ਪਾਬੰਦੀ ਰਹੇਗੀ।

Republic Day 2023: ਸੋਮਵਾਰ ਨੂੰ ਯਾਨੀ ਅੱਜ ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਕੀਤੀ ਜਾਵੇਗੀ। ਜਿਸ ਕਾਰਨ ਕੁਝ ਥਾਵਾਂ ’ਤੇ ਆਵਾਜਾਈ 'ਤੇ ਪਾਬੰਦੀ ਰਹੇਗੀ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਰੇਡ ਦੀ ਰਿਹਰਸਲ ਸਵੇਰੇ 10.30 ਵਜੇ ਸ਼ੁਰੂ ਹੋਵੇਗੀ।
ਇਹ ਪਰੇਡ ਵਿਜੇ ਚੌਕ ਤੋਂ ਸ਼ੁਰੂ ਹੋਵੇਗੀ ਅਤੇ ਲਾਲ ਕਿਲੇ ’ਤੇ ਸਮਾਪਤ ਹੋਵੇਗੀ। ਰਿਹਰਸਲ ਕਾਰਨ ਕਈ ਥਾਵਾਂ ’ਤੇ ਆਵਾਜਾਈ ਹੋਵੇਗੀ ਜਿਸ ਕਾਰਨ ਲੋਕਾਂ ਨੂੰ ਕੁਝ ਮੁਸ਼ਕਿਲ ਹੋ ਸਕਦੀ ਹੈ ਜਿਸ ਦੇ ਚੱਲਦੇ ਦਿੱਲੀ ਪੁਲਿਸ ਨੇ ਟਵੀਟ ਕਰਕੇ ਲੋਕਾਂ ਨੂੰ ਕੁਝ ਰਸਤਿਆਂ ’ਤੇ ਨਾ ਜਾਣ ਦੀ ਸਲਾਹ ਦਿੱਤੀ ਹੈ।
ਦਿੱਲੀ ਪੁਲਿਸ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ 23 ਜਨਵਰੀ 2023 ਨੂੰ ਗਣਤੰਤਰ ਦਿਵਸ ਪਰੇਡ ਫੁੱਲ ਡਰੈੱਸ ਰਿਹਰਸਲ ਦੇ ਮੱਦੇਨਜ਼ਰ ਦਿੱਲੀ ’ਚ ਕੁਝ ਥਾਵਾਂ ’ਚ ਆਵਾਜਾਈ ’ਤੇ ਪਾਬੰਦੀ ਰਹੇਗੀ। ਯਾਤਰੀਆਂ ਨੂੰ ਬੇਨਤੀ ਹੈ ਕਿ ਉਹ ਦੱਸੇ ਗਏ ਰੂਟਾਂ ਦੀ ਵਰਤੋਂ ਕਰਨ ਤੋਂ ਬਚਣ ਅਤੇ ਉਸ ਅਨੁਸਾਰ ਆਪਣੀ ਯਾਤਰਾ ਦੀ ਯੋਜਨਾ ਬਣਾਉਣ।
ਇਹ ਵੀ ਪੜ੍ਹੋ: ਬਹਿਬਲ ਕਲਾਂ ਮੋਰਚੇ ਵੱਲੋਂ ਗਣਤੰਤਰ ਦਿਵਸ ਦੇ ਬਾਇਕਾਟ ਦਾ ਐਲਾਨ