Laljit Singh Bhullar: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਖੁਦ ਹੀ ਕੀਤੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ !

ਟ੍ਰੈਫਿਕ ਨਿਯਮਾਂ ਸਬੰਧੀ ਵੱਡੇ-ਵੱਡੇ ਦਾਅਵੇ ਕਰਨ ਵਾਲੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਹੀ ਭੁੱਲ ਗਏ।

By  Aarti October 31st 2023 09:49 AM

Laljit Singh Bhullar: ਇੱਕ ਪਾਸੇ ਜਿੱਥੇ ਟ੍ਰੈਫਿਕ ਪੁਲਿਸ ਵੱਲੋਂ ਆਮ ਨਾਗਰਿਕਾਂ ਨੂੰ ਟ੍ਰੈਫਿਕ ਦੇ ਨਿਯਮਾਂ ਦੀ ਪਾਲਣਾ ਕਰਨ ਦੀ ਗੱਲ ਆਖੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ਕੈਬਨਿਟ ਦੇ ਮੰਤਰੀ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਆਪਣੀ ਗੱਡੀ ’ਚ ਬਿਨਾਂ ਸੀਟ ਬੈਲਟ ਲਗਾਏ ਰੋਡ ’ਤੇ ਘੁੰਮਦੇ ਹੋਏ ਨਜ਼ਰ ਆਏ ਹਨ। 


ਜੀ ਹਾਂ ਟ੍ਰੈਫਿਕ ਨਿਯਮਾਂ ਸਬੰਧੀ ਵੱਡੇ-ਵੱਡੇ ਦਾਅਵੇ ਕਰਨ ਵਾਲੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਖੁਦ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਭੁੱਲ ਗਏ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਕਾਫਲਾ ਰੋਡ ’ਤੇ ਨਿਕਲਿਆ ਇਸ ਦੌਰਾਨ ਕਿਸੇ ਵੀ ਵਿਅਕਤੀ ਨੇ ਸੀਟ ਬੈਲਟ ਨਹੀਂ ਲਗਾਈ ਹੋਈ ਸੀ ਜਿਸ ਦੀਆਂ ਤਸਵੀਰਾਂ ਕੈਮਰੇ ’ਚ ਕੈਦ ਹੋ ਗਈਆਂ। 

ਕਾਬਿਲੇਗੌਰ ਹੈ ਕਿ ਟਰਾਂਸਪੋਰਟ ਮੰਤਰੀ ਦੇ ਅਹੁਦੇ ’ਤੇ ਬੈਠੇ ਲਾਲਜੀਤ ਸਿੰਘ ਭੁੱਲਰ ਖੁਦ ਟ੍ਰੈਫਿਕ ਦੇ ਨਿਯਮਾਂ ਨੂੰ ਤੋੜਦੇ ਹੋਏ ਨਜ਼ਰ ਆ ਰਹੇ ਹਨ ਅਤੇ ਵੱਡੇ-ਵੱਡੇ ਸੈਮੀਨਾਰਾਂ ’ਚ ਪੰਜਾਬ ਦੀ ਜਨਤਾ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਅਪੀਲ ਕਰਦੇ ਹਨ। 

ਇਹ ਵੀ ਪੜ੍ਹੋ: ਪੰਜਾਬ 'ਚ ਟਰੈਕਟਰ ਸਟੰਟਾਂ 'ਤੇ ਰੋਕ; CM ਨੇ ਕਿਹਾ 'ਖੇਤਾਂ ਦੇ ਰਾਜਾ ਨੂੰ ਨਾ ਬਣਾਓ ਮੌਤ ਦਾ ਦੂਤ'

Related Post