Turmeric Milk Side Effects : ਕਿਹੜੇ-ਕਿਹੜੇ ਲੋਕਾਂ ਨੂੰ ਹਲਦੀ ਵਾਲਾ ਦੁੱਧ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ? ਜਾਣੋ

ਹਲਦੀ ਵਾਲੇ ਦੁੱਧ ਦਾ ਸੇਵਨ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਕਈਆਂ ਲਈ ਇਹ ਖ਼ਤਰਨਾਕ ਵੀ ਹੈ। ਪੜ੍ਹੋ ਕਿਹੜੇ-ਕਿਹੜੇ ਲੋਕਾਂ ਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ...

By  Dhalwinder Sandhu July 6th 2024 11:26 AM

Turmeric Milk Side Effects: ਤੁਸੀਂ ਅਕਸਰ ਸਿਹਤਮੰਦ ਅਤੇ ਹਰ ਸਿਹਤ ਲਾਭ ਪ੍ਰਾਪਤ ਕਰਨ ਲਈ ਲੋਕਾਂ ਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਦੀ ਸਲਾਹ ਦਿੰਦੇ ਦੇਖੀਆਂ ਹੋਵੇਗਾ। ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਹਲਦੀ 'ਚ ਭਰਪੂਰ ਮਾਤਰਾ 'ਚ ਐਂਟੀਸੈਪਟਿਕ ਗੁਣਾਂ ਪਾਏ ਜਾਣਦੇ ਹਨ, ਇਸ ਲਈ ਜੇਕਰ ਇਸ ਨੂੰ ਦੁੱਧ 'ਚ ਮਿਲਾ ਕੇ ਪੀਤਾ ਜਾਵੇ ਤਾਂ ਲਾਭ ਦੁੱਗਣਾ ਹੋ ਜਾਂਦਾ ਹੈ। ਵੈਸੇ ਤਾਂ ਹਲਦੀ ਵਾਲੇ ਦੁੱਧ ਦਾ ਸੇਵਨ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕਰਨ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ, ਪਰ ਕੀ ਤੁਸੀਂ ਜਾਣਦੇ ਹੋ ਕਿ ਇਹ ਕੁਝ ਲੋਕਾਂ ਲਈ ਨੁਕਸਾਨਦੇਹ ਹੋ ਸਕਦਾ ਹੈ। ਜੇਕਰ ਨਹੀਂ, ਤਾਂ ਆਓ ਜਾਣਦੇ ਹਾਂ ਕਿਹੜੇ-ਕਿਹੜੇ ਲੋਕਾਂ ਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ?

ਗਰਭਵਤੀ ਔਰਤਾਂ ਨੂੰ ਇਸ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ 

ਮਾਹਿਰਾਂ ਮੁਤਾਬਕ ਹਲਦੀ ਵਾਲਾ ਦੁੱਧ ਪੀਣ ਨਾਲ ਬੱਚੇਦਾਨੀ ਜਾਂ ਪੇਟ 'ਚ ਖ਼ੂਨ ਆਉਣਾ ਸ਼ੁਰੂ ਹੋ ਸਕਦਾ ਹੈ। ਕਿਉਂਕਿ ਇਹ ਬੱਚੇਦਾਨੀ ਨੂੰ ਉਤੇਜਿਤ ਕਰਦੀ ਹੈ, ਜਿਸ ਨਾਲ ਪੇਟ 'ਚ ਹਿਚਕਿਚਾਹਟ ਪੈਦਾ ਹੋ ਸਕਦੀ ਹੈ।

ਪੇਟ ਨਾਲ ਜੁੜੀਆਂ ਸਮੱਸਿਆਵਾਂ ਵਾਲੇ ਲੋਕ 

ਜੇਕਰ ਤੁਹਾਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਰਹਿੰਦੀਆਂ ਹਨ ਤਾਂ ਤੁਹਾਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਨਹੀਂ ਕਰਨਾ ਚਾਹੀਦਾ। ਕਿਉਂਕਿ ਇਸ ਦੇ ਸੇਵਨ ਨਾਲ ਸਰੀਰ ਦਾ ਤਾਪਮਾਨ ਵਧਦਾ ਹੈ, ਜਿਸ ਕਾਰਨ ਪੇਟ 'ਚ ਕੜਵੱਲ ਅਤੇ ਦਰਦ ਵਧ ਜਾਂਦਾ ਹੈ। ਮਾਹਿਰਾਂ ਮੁਤਾਬਕ ਇਸ 'ਚ ਮੌਜੂਦ ਕਰਕਿਊਮਿਨ ਐਕਟਿਵ ਕੰਪਾਊਂਡ ਦੇ ਕਾਰਨ ਦਸਤ ਅਤੇ ਮਤਲੀ ਵੀ ਹੋ ਸਕਦੀ ਹੈ।

ਪਿੱਤੇ ਦੀ ਸਮੱਸਿਆ ਤੋਂ ਪੀੜਤ ਲੋਕ 

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਜੇਕਰ ਤੁਸੀਂ ਪਿੱਤੇ ਦੀ ਸਮੱਸਿਆ ਤੋਂ ਪੀੜਤ ਹੋ ਤਾਂ ਤੁਹਾਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਇਸ ਦਾ ਸੇਵਨ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ।

ਕਿਡਨੀ ਜਾਂ ਲੀਵਰ ਦੀ ਸਮੱਸਿਆ ਵਾਲੇ ਲੋਕ 

ਜੇਕਰ ਤੁਹਾਨੂੰ ਲੀਵਰ ਨਾਲ ਜੁੜੀ ਕੋਈ ਸਮੱਸਿਆ ਰਹਿੰਦੀ ਹੈ ਤਾਂ ਤੁਹਾਨੂੰ ਹਲਦੀ ਵਾਲੇ ਦੁੱਧ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕਿਉਂਕਿ ਇਸ ਨਾਲ ਲੀਵਰ ਸੰਬੰਧੀ ਸਮਸਿਆਵਾਂ ਹੋ ਸਕਦੀਆਂ ਹਨ।

ਐਲਰਜੀ ਦੀ ਸਮੱਸਿਆ ਵਾਲੇ ਲੋਕ 

ਜੇਕਰ ਤੁਹਾਨੂੰ ਮਸਾਲਿਆਂ ਵਾਲੇ ਭੋਜਨ ਤੋਂ ਐਲਰਜੀ ਹੈ ਤਾਂ ਤੁਹਾਨੂੰ ਹਲਦੀ ਦੀ ਵਰਤੋਂ ਵੀ ਬੰਦ ਕਰ ਦੇਣੀ ਚਾਹੀਦੀ ਹੈ। ਕਿਉਂਕਿ ਇਸ ਦਾ ਸੇਵਨ ਨਾਲ ਐਲਰਜੀ ਨੂੰ ਹੋਰ ਵਧਾ ਸਕਦਾ ਹੈ।

( ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

ਇਹ ਵੀ ਪੜ੍ਹੋ: Robot Commits Self killing: ਹੈਰਾਨੀਜਨਕ ! ਰੋਬੋਟ ਨੇ ਕੀਤੀ ਜੀਵਨ ਲੀਲਾ ਸਮਾਪਤ, ਜਾਣੋ ਕਾਰਨ

Related Post