ਜੰਮੂ ਕਸ਼ਮੀਰ: ਅਨੰਤਨਾਗ 'ਚ ਮੁੱਠਭੇੜ ਦੌਰਾਨ ਭਾਰਤੀ ਫੌਜ ਦੇ 2 ਅਫ਼ਸਰ ਅਤੇ 1 ਪੁਲਿਸ ਅਧਿਕਾਰੀ ਸ਼ਹੀਦ

ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਬੁੱਧਵਾਰ ਨੂੰ ਦਹਿਸ਼ਤਗਰਦੀਆਂ ਨਾਲ ਹੋਏ ਮੁਕਾਬਲੇ 'ਚ ਭਾਰਤੀ ਫੌਜ ਦੇ ਦੋ ਅਫ਼ਸਰ ਅਤੇ ਇੱਕ ਪੁਲਿਸ ਮੁਲਾਜ਼ਮ ਸ਼ਹੀਦ ਹੋ ਗਏ ਹਨ।

By  Shameela Khan September 13th 2023 08:40 PM -- Updated: September 13th 2023 08:46 PM

ਜੰਮੂ-ਕਸ਼ਮੀਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਈ ਗੋਲੀਬਾਰੀ 'ਚ ਭਾਰਤੀ ਫੌਜ ਦੇ ਇੱਕ ਕਰਨਲ, ਇਕ ਮੇਜਰ ਅਤੇ ਇੱਕ ਡਿਪਟੀ ਸੁਪਰਡੈਂਟ ਆਫ਼ ਪੁਲਿਸ ਸ਼ਹੀਦ ਹੋ ਗਏ। 

ਇੱਕ ਪੁਲਿਸ ਅਧਿਕਾਰੀ ਨੇ ਦਿਨ ਦੀ ਸ਼ੁਰੂਆਤ ਵਿੱਚ ਸਮਾਚਾਰ ਏਜੰਸੀ ਪੀਟੀਆਈ ਨੂੰ ਦੱਸਿਆ ਕਿ ਅਨੰਤਨਾਗ ਜ਼ਿਲੇ ਦੇ ਕੋਕਰਨਾਗ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ  ਵਿੱਚਕਾਰ ਮੁਕਾਬਲਾ ਹੋਇਆ।

ਗੋਲੀਬਾਰੀ ਦੌਰਾਨ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਣਚੱਕ ਅਤੇ ਡਿਪਟੀ ਸੁਪਰਡੈਂਟ ਆਫ ਪੁਲਿਸ ਹਿਊਮਨਯੂਨ ਮੁਜ਼ਾਮਿਲ ਭੱਟ ਕਾਰਵਾਈ ਵਿੱਚ ਸ਼ਹੀਦ ਹੋ ਗਏ। ਕਰਨਲ ਮਨਪ੍ਰੀਤ ਸਿੰਘ 19 ਰਾਸ਼ਟਰੀ ਰਾਈਫਲਜ਼ ਦੀ ਕਮਾਂਡ ਸੰਭਾਲ ਰਹੇ ਸਨ।


ਰਾਸ਼ਟਰੀ ਰਾਈਫਲਜ਼ ਜੰਮੂ ਅਤੇ ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਬਲ ਹੈ। ਅਨੰਤਨਾਗ ਦੇ ਕੋਕਰਨਾਗ ਇਲਾਕੇ ਦੇ ਸੰਘਣੇ ਜੰਗਲਾਂ 'ਚ ਦਹਿਸ਼ਤਗਰਦਾਂ  ਦੀ ਭਾਰੀ ਗੋਲੀਬਾਰੀ ਦੌਰਾਨ ਪੁਲਿਸ ਅਧਿਕਾਰੀ ਦੀ ਲਾਸ਼ ਬਰਾਮਦ ਕੀਤੀ ਗਈ।

ਫੌਜ ਦੇ 15 ਕੋਰ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਾਜੀਵ ਘਈ ਅਤੇ ਜੰਮੂ ਅਤੇ ਕਸ਼ਮੀਰ ਪੁਲਿਸ ਦੇ ਡਾਇਰੈਕਟਰ ਜਨਰਲ ਦਿਲਬਾਗ ਸਿੰਘ ਉਨ੍ਹਾਂ ਚੋਟੀ ਦੇ ਅਧਿਕਾਰੀਆਂ ਵਿੱਚ ਸ਼ਾਮਲ ਹਨ ਜੋ ਆਪਰੇਸ਼ਨਾਂ ਅਤੇ ਲਾਸ਼ਾਂ ਦੀ ਨਿਕਾਸੀ ਦੀ ਨਿਗਰਾਨੀ ਕਰਨ ਲਈ ਮੁਕਾਬਲੇ ਵਾਲੀ ਥਾਂ 'ਤੇ ਗਏ ਹਨ। ਫੌਜ ਦੇ ਚੀਤਾ ਹੈਲੀਕਾਪਟਰਾਂ ਨੂੰ ਨਿਗਰਾਨੀ ਅਤੇ ਨਿਕਾਸੀ ਅਭਿਆਨ ਚਲਾਉਣ ਲਈ ਮੁਕਾਬਲੇ ਵਾਲੀ ਥਾਂ 'ਤੇ ਰਵਾਨਾ ਕੀਤਾ ਗਿਆ ਹੈ।

ਸੂਤਰਾਂ ਮੁਤਾਬਿਕ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਖਾਸ ਸੂਚਨਾ ਮਿਲਣ ਤੋਂ ਬਾਅਦ ਦੇਰ ਰਾਤ ਫੌਜ ਅਤੇ ਪੁਲਿਸ ਨੇ ਤਾਲਮੇਲ ਨਾਲ ਮੁਹਿੰਮ ਚਲਾਈ।

ਕਮਾਂਡਿੰਗ ਅਫ਼ਸਰ ਅਤੇ ਜੰਮੂ-ਕਸ਼ਮੀਰ ਪੁਲਿਸ ਦੇ ਇੱਕ ਡਿਪਟੀ ਸੁਪਰਡੈਂਟ ਦੀ ਅਗਵਾਈ ਵਾਲੀ ਫ਼ੌਜ ਨੇ ਭਾਰੀ ਗੋਲੀਬਾਰੀ ਕੀਤੀ ਅਤੇ ਤਿੰਨ ਅਧਿਕਾਰੀ ਗੰਭੀਰ ਜ਼ਖ਼ਮੀ ਹੋ ਗਏ। ਸੂਤਰਾਂ ਅਨੁਸਾਰ ਤੁਰੰਤ ਸੁਰੱਖਿਆ ਬਲਾਂ ਨੂੰ ਘਟਨਾ ਵਾਲੀ ਥਾਂ 'ਤੇ ਰਵਾਨਾ ਕੀਤਾ ਗਿਆ, ਪਰ ਦਹਿਸ਼ਤਗਰਦਾਂ  ਵੱਲੋਂ ਕੀਤੀ ਗਈ ਤੇਜ਼ ਗੋਲੀਬਾਰੀ ਕਾਰਨ, ਸੂਤਰਾਂ ਅਨੁਸਾਰ ਜ਼ਖਮੀਆਂ ਨੂੰ ਤੁਰੰਤ ਬਾਹਰ ਕੱਢਿਆ ਨਹੀਂ ਜਾ ਸਕਿਆ।

ਪਿਛਲੇ 24 ਘੰਟਿਆਂ ਵਿੱਚ ਇਹ ਦੂਜਾ ਮੁਕਾਬਲਾ ਹੈ।

ਇਸ ਤੋਂ ਪਹਿਲਾਂ, ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਅਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਦਹਿਸ਼ਤਗਰਦਾਂ  ਨਾਲ ਸਖ਼ਤ ਲੜਾਈ ਤੋਂ ਬਾਅਦ ਕਾਰਵਾਈ ਵਿੱਚ ਇੱਕ ਫੌਜੀ ਜਵਾਨ ਸ਼ਹੀਦ ਹੋ ਗਿਆ ਅਤੇ ਸੁਰੱਖਿਆ ਬਲਾਂ ਦੇ ਤਿੰਨ ਜਵਾਨ ਜ਼ਖਮੀ ਹੋ ਗਏ। ਇਸ ਘਟਨਾ ਵਿਚ ਦੋ ਦਹਿਸ਼ਤਗਰਦਾਂ  ਦੀ ਵੀ ਮੌਤ ਹੋ ਗਈ। ਆਪਰੇਸ਼ਨ ਅਜੇ ਵੀ ਜਾਰੀ ਹੈ।

ਇਹ ਵੀ ਪੜ੍ਹੋ: TIMES NOW ਦੀ ਪੱਤਰਕਾਰ ਭਾਵਨਾ ਗੁਪਤਾ ਨੂੰ ਮਿਲੀ ਵੱਡੀ ਰਾਹਤ; ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ



Related Post