Two Child Drowned: ਬਟਾਲਾ ’ਚ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬੇ ਦੋ ਬੱਚੇ; ਹੋਈ ਮੌਤ, ਸਦਮੇ ’ਚ ਪਰਿਵਾਰ
ਬਟਾਲਾ ਦੇ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਬੱਚੇ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬ ਗਏ ਸੀ।
Two Child Drowned: ਇੱਕ ਪਾਸੇ ਜਿੱਥੇ ਪੰਜਾਬ ’ਚ ਹੜ੍ਹਾਂ ਦੀ ਸਥਿਤੀ ਬਰਕਰਾਰ ਹੈ। ਉੱਥੇ ਹੀ ਦੂਜੇ ਪਾਸੇ ਬਟਾਲਾ ਦੇ ਪਿੰਡ ਧੀਰੋਵਾਲ ਵਿਖੇ ਇੱਕ ਦਰਦਨਾਕ ਹਾਦਸਾ ਵਾਪਰਿਆ। ਦੱਸ ਦਈਏ ਕਿ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ।
ਮਿਲੀ ਜਾਣਕਾਰੀ ਮੁਤਾਬਿਕ ਦੋਵੇਂ ਬੱਚੇ ਬਿਆਸ ਦਰਿਆ ਦੇ ਨੇੜੇ ਪੈਂਦੇ ਨਾਲੇ ’ਚ ਡੁੱਬ ਗਏ ਸੀ। ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ। ਇਸ ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।
ਦੱਸ ਦਈਏ ਕਿ ਦੋਵੇਂ ਬੱਚੇ ਬੀਤੀ ਰਾਤ ਪਾਣੀ ਦੇਖਣ ਲਈ ਗਏ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰਿਆ। ਮੌਕੇ ’ਤੇ ਪਹੁੰਚੀ ਟੀਮਾਂ ਵੱਲੋਂ ਦੋਵੇਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਰਾਮਦ ਕਰ ਲਿਆ ਹੈ। ਪਿੰਡ ਧੀਰੋਵਾਲ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਪੈਂਦਾ ਹੈ। ਮ੍ਰਿਤਕ ਦੋਵੇਂ ਬੱਚਿਆਂ ਚੋਂ ਇੱਕ ਦੀ ਉਮਰ 13 ਸਾਲ ਅਤੇ ਦੂਜੇ ਦੀ ਉਮਰ 14 ਸਾਲ ਹੈ।
ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਬੱਚੇ ਖੇਡਣ ਲਈ ਬਾਹਰ ਗਏ ਹੋਏ ਸੀ ਅਤੇ ਪਿੰਡ ਵਿੱਚ ਹੀ ਬਰਸਾਤੀ ਨਾਲੇ ਕੋਲ ਪਾਣੀ ਦੇਖਣ ਗਏ ਸਨ। ਪਾਣੀ ਦੇ ਤੇਜ਼ ਵਹਾਅ ਕਾਰਨ ਉਹ ਪਾਣੀ ਵਿੱਚ ਰੁੜ੍ਹ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਫਿਲਹਾਲ ਇਸ ਹਾਦਸੇ ਤੋਂ ਬਾਅਦ ਬੱਚਿਆਂ ਦੇ ਪਰਿਵਾਰਿਕ ਮੈਂਬਰ ਸਦਮੇ ’ਚ ਚੱਲੇ ਗਏ ਹਨ। ਪੂਰੇ ਪਿੰਡ ’ਚ ਮਾਤਮ ਛਾ ਗਿਆ ਹੈ। ਫਿਲਹਾਲ ਮੌਕੇ ’ਤੇ ਪੁਲਿਸ ਦੀ ਟੀਮ ਮੌਜੂਦ ਹੈ। ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।
ਰਿਪੋਰਟਰ ਰਵੀਬਖਸ਼ ਅਰਸੀ ਦੇ ਸਹਿਯੋਗ ਨਾਲ...
ਇਹ ਵੀ ਪੜ੍ਹੋ: Dhusi Dam: ਧੁੱਸੀ ਬੰਨ ਵਿੱਚ ਪਏ ਤਿੰਨ ਪਾੜਾਂ ’ਚੋਂ ਇੱਕ ਨੂੰ ਪੂਰਿਆ; ਜੰਗੀ ਪੱਧਰ 'ਤੇ ਕੰਮ ਜਾਰੀ, ਜਾਣੋ ਹੁਣ ਤੱਕ ਦੀ ਸਥਿਤੀ