
ਪੀਟੀਸੀ ਨਿਊਜ਼ ਡੈਸਕ: ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਦੇ ਦੋ ਭਾਰਤੀ ਵਿਦਿਆਰਥੀ (Indian Students) ਹਾਲ ਹੀ ਵਿੱਚ ਅਮਰੀਕਾ ਵਿੱਚ ਉਨ੍ਹਾਂ ਦੇ ਕਨੈਕਟੀਕਟ ਸਥਿਤ ਨਿਵਾਸ ਵਿੱਚ ਮ੍ਰਿਤਕ (Death) ਪਾਏ ਗਏ ਹਨ। ਉਨ੍ਹਾਂ ਦੇ ਪਰਿਵਾਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿਆਰਥੀਆਂ ਦੀ ਪਛਾਣ ਤੇਲੰਗਾਨਾ ਦੇ ਵਾਨਾਪਾਰਥੀ ਦੇ ਜੀ. ਦਿਨੇਸ਼ (22) ਅਤੇ ਨਿਕੇਸ਼ (21) ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਦੇ ਰਹਿਣ ਵਾਲੇ ਹਨ।
ਤੇਲੰਗਾਨਾ ਵਿਦਿਆਰਥੀ ਦੇ ਪਰਿਵਾਰਕ ਮੈਂਬਰਾਂ ਨੂੰ ਅਜੇ ਤੱਕ ਉਸਦੀ ਮੌਤ ਦੇ ਕਾਰਨ ਅਤੇ ਅਮਰੀਕਾ ਵਿੱਚ ਉਸ ਦੇ ਨਾਲ ਰਹਿ ਰਹੇ ਵਿਦਿਆਰਥੀ ਦਾ ਪਤਾ ਨਹੀਂ ਲੱਗ ਸਕਿਆ ਹੈ।
ਦਿਨੇਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ, "ਦਿਨੇਸ਼ ਦੇ ਨਾਲ ਵਾਲੇ ਕਮਰੇ 'ਚ ਰਹਿੰਦੇ ਉਸ ਦੇ ਦੋਸਤਾਂ ਨੇ ਸ਼ਨਿੱਚਰਵਾਰ ਰਾਤ ਨੂੰ ਫੋਨ ਕੀਤਾ ਅਤੇ ਉਸ ਦੀ ਮੌਤ ਅਤੇ ਉਸ ਦੇ ਨਾਲ ਰਹਿ ਰਹੇ ਵਿਦਿਆਰਥੀ ਬਾਰੇ ਜਾਣਕਾਰੀ ਦਿੱਤੀ। ਸਾਨੂੰ ਅਜੇ ਤੱਕ ਇਹ ਨਹੀਂ ਪਤਾ ਕਿ ਉਸ ਦੀ ਮੌਤ ਕਿਵੇਂ ਹੋਈ।"
ਦੋਵੇਂ ਵਿਦਿਆਰਥੀ ਅਮਰੀਕਾ ਵਿੱਚ ਇਕੱਠੇ ਰਹਿੰਦੇ ਸਨ
ਪਰਿਵਾਰਕ ਮੈਂਬਰ ਮੁਤਾਬਕ ਦਿਨੇਸ਼ 28 ਦਸੰਬਰ 2023 ਨੂੰ ਉੱਚ ਸਿੱਖਿਆ ਲਈ ਕਨੈਕਟੀਕਟ, ਅਮਰੀਕਾ ਗਿਆ ਸੀ, ਜਦਕਿ ਨਿਕੇਸ਼ ਕੁਝ ਦਿਨਾਂ ਬਾਅਦ ਪਹੁੰਚ ਗਿਆ। ਇਤਫ਼ਾਕ ਦੀ ਗੱਲ ਹੈ ਕਿ ਦੋਵੇਂ ਇੱਕ ਦੂਜੇ ਨੂੰ ਜਾਣਦੇ ਸਨ ਅਤੇ ਅਮਰੀਕਾ ਜਾ ਕੇ ਇਕੱਠੇ ਰਹਿਣ ਲੱਗ ਪਏ ਸਨ। ਦਿਨੇਸ਼ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਨੇ ਦਿਨੇਸ਼ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰੀ ਸੈਰ-ਸਪਾਟਾ ਮੰਤਰੀ ਜੀ ਕਿਸ਼ਨ ਰੈੱਡੀ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਏ. ਰੇਵੰਤ ਰੈੱਡੀ ਤੋਂ ਮਦਦ ਮੰਗੀ ਹੈ।
ਮ੍ਰਿਤਕ ਦੇ ਰਿਸ਼ਤੇਦਾਰਾਂ ਨਾਲ ਕੀਤੀ ਮੁਲਾਕਾਤ
ਵਾਨਪਾਰਥੀ ਵਿਧਾਇਕ ਮੇਘਾ ਰੈੱਡੀ ਨੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ। ਵਿਦਿਆਰਥੀ ਦੀ ਮ੍ਰਿਤਕ ਦੇਹ ਨੂੰ ਅਮਰੀਕਾ ਤੋਂ ਭਾਰਤ ਲਿਆਉਣ ਲਈ ਉਨ੍ਹਾਂ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ। ਮੁੱਖ ਮੰਤਰੀ ਨੇ ਹਾਂ-ਪੱਖੀ ਜਵਾਬ ਦਿੱਤਾ ਹੈ।
ਦਿਨੇਸ਼ ਦੇ ਪਰਿਵਾਰ ਦੇ ਇੱਕ ਮੈਂਬਰ ਨੇ ਦੱਸਿਆ ਕਿ ਉਨ੍ਹਾਂ ਦਾ ਨਿਕੇਸ਼ ਦੇ ਪਰਿਵਾਰਕ ਮੈਂਬਰਾਂ ਨਾਲ ਕੋਈ ਸੰਪਰਕ ਨਹੀਂ ਹੈ ਕਿਉਂਕਿ ਉਹ ਦੋਵੇਂ ਹਾਲ ਹੀ ਵਿੱਚ ਅਮਰੀਕਾ ਗਏ ਸਨ। ਇਸ ਦੇ ਨਾਲ ਹੀ ਸ੍ਰੀਕਾਕੁਲਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਅਜੇ ਤੱਕ ਨਿਕੇਸ਼ ਬਾਰੇ ਕੋਈ ਜਾਣਕਾਰੀ ਨਹੀਂ ਹੈ।
ਇਹ ਵੀ ਪੜ੍ਹੋ:
- ਜਲੰਧਰ 'ਚ ਭਰਾਵਾਂ ਨੂੰ ਰੋਟੀ ਦੇਣ ਜਾ ਰਹੀ ਨਾਬਾਲਗ ਨਾਲ ਗੈਂਗਰੇਪ, ਬਣਾਈ ਗਈ ਵੀਡੀਓ
- ਅੰਮ੍ਰਿਤਸਰ 'ਚ ਦਿਨ-ਦਿਹਾੜੇ ਲੁੱਟ, ਨੌਜਵਾਨ ਨੇ ਪਿਸਤੌਲ ਦੀ ਨੋਕ 'ਤੇ ਪਰਿਵਾਰ ਤੋਂ ਖੋਹੀ ਕਾਰ
- ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ AAP ਤੇ ਕਾਂਗਰਸ ਦਾ ਹੋਇਆ ਗਠਜੋੜ, ਹੋਇਆ ਇਹ ਸਮਝੌਤਾ
- ਕੈਬਨਿਟ ਮੰਤਰੀ ਮੀਤ ਹੇਅਰ ਨੂੰ ਅਗਲੀ ਸੁਣਵਾਈ ਦੌਰਾਨ ਪੇਸ਼ ਹੋਣ ਦੇ ਹੁਕਮ