Punjabi Youth Died in Canada : ਕੈਨੇਡਾ ਤੋਂ ਮੰਦਭਾਗੀ ਖ਼ਬਰ, ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ

Mohali Youth Died in Canada : ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤ ਅਜੇ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ਅਤੇ ਪਤਾ ਨਹੀਂ ਕਿਵੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ।

By  KRISHAN KUMAR SHARMA October 13th 2024 06:59 PM -- Updated: October 13th 2024 07:09 PM

Mohali News : ਪੰਜਾਬ ਲਈ ਕੈਨੇਡਾ ਤੋਂ ਬੇਹੱਦ ਹੀ ਮੰਦਭਾਗੀ ਖ਼ਬਰ ਹੈ। ਦੋ ਪੰਜਾਬੀ ਨੌਜਵਾਨਾਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਨੌਜਵਾਨਾਂ ਨਾਲ ਹਾਦਸਾ ਕਿਵੇਂ ਵਾਪਰਿਆ ਅਜੇ ਇਸ ਬਾਰੇ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸਿਆ ਜਾ ਰਿਹਾ ਹੈ ਇੱਕ ਨੌਜਵਾਨ ਪੰਜਾਬ ਦੇ ਮੋਹਾਲੀ ਅਤੇ ਦੂਜਾ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਸੀ।

ਜਾਣਕਾਰੀ ਅਨੁਸਾਰ ਇੱਕ ਮ੍ਰਿਤਕ ਨੌਜਵਾਨ ਦੀ ਪਛਾਣ ਹਰਸ਼ਨੂਰ ਸਿੰਘ ਵੱਜੋਂ ਹੋਈ ਹੈ, ਜੋ ਕਿ ਮੋਹਾਲੀ ਦੇ ਸੈਕਟਰ 66 ਦਾ ਰਹਿਣ ਵਾਲਾ ਸੀ। ਨੌਜਵਾਨ ਦੀ ਮੌਤ ਦੀ ਖ਼ਬਰ ਨਾਲ ਮਾਪਿਆਂ 'ਤੇ ਦੁੱਖਾਂ ਦਾ ਕਹਿਰ ਟੁੱਟ ਗਿਆ ਹੈ ਅਤੇ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ। ਮ੍ਰਿਤਕ ਨੌਜਵਾਨ ਦੇ ਮਾਪਿਆਂ ਨੇ ਰੋਂਦੇ ਹੋਏ ਦੱਸਿਆ ਕਿ ਉਨ੍ਹਾਂ ਦਾ 20 ਸਾਲਾ ਪੁੱਤ ਅਜੇ ਪਿਛਲੇ ਸਾਲ ਦਸੰਬਰ 2023 ਵਿੱਚ ਹੀ ਪੜ੍ਹਾਈ ਲਈ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਨੌਜਵਾਨ ਹਰਸ਼ਨੂਰ ਸਿੰਘ ਪੜ੍ਹਾਈ ਵਿੱਚ ਬਹੁਤ ਹੀ ਹੁਸ਼ਿਆਰ ਸੀ ਅਤੇ ਪਤਾ ਨਹੀਂ ਕਿਵੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ।

ਪੀੜਤ ਮਾਪਿਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਢਲੀ ਜਾਣਕਾਰੀ ਅਨੁਸਾਰ ਹਰਸ਼ਨੂਰ ਸਿੰਘ ਆਪਣੇ ਚਾਰ ਦੋਸਤਾਂ ਨਾਲ ਗੱਡੀ ਵਿੱਚ ਗਿਆ ਸੀ, ਜਿਸ ਦੌਰਾਨ ਰਸਤੇ ਵਿੱਚ Coquihalla ਹਾਈਵੇਅ 'ਤੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਹਰਸ਼ਨੂਰ ਸਿੰਘ ਅਤੇ ਇੱਕ ਬਠਿੰਡਾ ਨਾਲ ਸਬੰਧਤ ਨੌਜਵਾਨ ਦੀ ਮੌਤ ਹੋ ਗਈ ਹੈ, ਜੋ ਕਿ ਗੱਡੀ ਦੀ ਪਿਛਲੀ ਸੀਟ 'ਤੇ ਬੈਠੇ ਸਨ। ਜਦਕਿ ਬਾਕੀ ਤਿੰਨ ਨੌਜਵਾਨਾਂ ਦੇ ਮਾਮੂਲੀ ਸੱਟਾਂ ਵੱਜੀਆਂ, ਜੋ ਕਿ ਹਾਦਸੇ 'ਚ ਬਚ ਗਏ। ਹਾਦਸੇ ਪਿੱਛੋਂ ਉਨ੍ਹਾਂ ਨੂੰ ਹਾਈਵੇ ਤੋਂ ਏਅਰਲਿਫਟ ਕਰਕੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਸਿਰ ਦੀ ਸੱਟ ਕਾਰਨ 4-5 ਦਿਨ ਵੈਂਟੀਲੇਟਰ 'ਤੇ ਜ਼ਿੰਦਗੀ ਦੀ ਲੜਾਈ ਲੜਦਿਆਂ ਹਰਸ਼ਨੂਰ ਦਮ ਤੋੜ ਗਿਆ। ਉਨ੍ਹਾਂ ਕਿਹਾ ਕਿ ਅਜੇ ਇਹ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕਿਆ ਕਿ ਸਪੀਡ ਜਾਂ ਕਿਸੇ ਹੋਰ ਕਾਰਨਾਂ ਕਰਕੇ ਵਾਪਰਿਆ ਹੈ। ਹੁਣ ਉਨ੍ਹਾਂ ਵੱਲੋਂ ਹਰਸ਼ਨੂਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਆਪਣੇ ਪੁੱਤ ਦੇ ਆਖਰੀ ਦਰਸ਼ਨ ਕਰ ਸਕਣ।

Related Post