Jammu and Kashmir ਦੇ ਅਨੰਤਨਾਗ 'ਚ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਜਵਾਨ ਸ਼ਹੀਦ; 3 ਜ਼ਖਮੀ

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਜ਼ਿਲੇ ਦੇ ਕੋਕੇਰਨਾਗ ਖੇਤਰ ਦੇ ਅਹਲਾਨ ਗਡੋਲੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।

By  Aarti August 10th 2024 09:10 PM

Jammu and Kashmir : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਸ਼ਨੀਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁਠਭੇੜ ਹੋਈ। ਇਸ ਮੁਕਾਬਲੇ 'ਚ ਦੋ ਜਵਾਨ ਸ਼ਹੀਦ ਹੋ ਗਏ ਹਨ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਦੱਖਣੀ ਕਸ਼ਮੀਰ ਜ਼ਿਲੇ ਦੇ ਕੋਕੇਰਨਾਗ ਖੇਤਰ ਦੇ ਅਹਲਾਨ ਗਡੋਲੇ 'ਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਦੋਂ ਅੱਤਵਾਦੀਆਂ ਨੇ ਸਰਚ ਪਾਰਟੀ 'ਤੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। 

ਅਨੰਤਨਾਗ 'ਚ ਚੱਲ ਰਹੇ ਇਸ ਮੁਕਾਬਲੇ ਨੂੰ ਜੰਮੂ-ਕਸ਼ਮੀਰ 'ਚ ਹਾਲ ਹੀ ਦੇ ਮਹੀਨਿਆਂ 'ਚ ਹੋਏ ਅੱਤਵਾਦੀ ਹਮਲਿਆਂ ਦੀ ਲੜੀ ਵਜੋਂ ਦੇਖਿਆ ਜਾ ਰਿਹਾ ਹੈ। ਕਰੀਬ ਦੋ ਹਫਤੇ ਪਹਿਲਾਂ, ਫੌਜ ਨੇ ਕੁਪਵਾੜਾ ਜ਼ਿਲੇ 'ਚ ਕੰਟਰੋਲ ਰੇਖਾ 'ਤੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ (ਬੀਏਟੀ) ਦੇ ਹਮਲੇ ਨੂੰ ਨਾਕਾਮ ਕਰ ਦਿੱਤਾ ਸੀ। ਇਸ ਹਮਲੇ 'ਚ ਇਕ ਜਵਾਨ ਸ਼ਹੀਦ ਹੋ ਗਿਆ ਅਤੇ ਮੇਜਰ ਰੈਂਕ ਦੇ ਅਧਿਕਾਰੀ ਸਮੇਤ ਚਾਰ ਹੋਰ ਜ਼ਖਮੀ ਹੋ ਗਏ।

ਇਸ ਤੋਂ ਪਹਿਲਾਂ ਡੋਡਾ ਜ਼ਿਲੇ 'ਚ ਵੀ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ ਸੀ, ਜਿਸ 'ਚ ਇਕ ਅਧਿਕਾਰੀ ਅਤੇ ਇਕ ਪੁਲਿਸ ਕਰਮਚਾਰੀ ਸਮੇਤ ਫੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਹਮਲੇ ਦੀ ਜ਼ਿੰਮੇਵਾਰੀ ਪਾਕਿਸਤਾਨ ਸਮਰਥਿਤ ਅੱਤਵਾਦੀ ਸਮੂਹ ਜੈਸ਼-ਏ-ਮੁਹੰਮਦ ਦੇ ਪ੍ਰੌਕਸੀ ਸਮੂਹ 'ਕਸ਼ਮੀਰ ਟਾਈਗਰਜ਼' ਨੇ ਲਈ ਸੀ। ਇਨ੍ਹਾਂ ਹਮਲਿਆਂ ਨੇ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਨੂੰ ਹੋਰ ਗੁੰਝਲਦਾਰ ਬਣਾ ਦਿੱਤਾ ਹੈ ਅਤੇ ਸੁਰੱਖਿਆ ਬਲਾਂ ਲਈ ਚੁਣੌਤੀਆਂ ਖੜ੍ਹੀਆਂ ਕਰ ਦਿੱਤੀਆਂ ਹਨ।

ਇਹ ਵੀ ਪੜ੍ਹੋ: Delhi Building Collapses : ਮੁੜ ਦਿੱਲੀ ’ਚ ਵਾਪਰਿਆ ਵੱਡਾ ਹਾਦਸਾ; ਇੱਕ ਇਮਾਰਤ ਹੋਈ ਢਹਿ ਢੇਰੀ, ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ

Related Post