UAPA Imposed On MP Amritpal Singh : ਹੁਣ ਨਵੀਂ ਮੁਸ਼ਕਿਲ ’ਚ ਫਸੇ ਸਾਂਸਦ ਅੰਮ੍ਰਿਤਪਾਲ ਸਿੰਘ ; ਐਨਐਸਏ ਮਗਰੋਂ ਲੱਗਿਆ UAPA, ਜਾਣੋ ਪੂਰਾ ਮਾਮਲਾ

ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

By  Aarti January 9th 2025 01:42 PM

UAPA Imposed On MP Amritpal Singh : ਪੰਜਾਬ ਦੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਵਿਦੇਸ਼ੀ ਅੱਤਵਾਦੀ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ 'ਤੇ ਯੂਏਪੀਏ ਜ਼ਿਲ੍ਹਾ ਪੁਲਿਸ ਵੱਲੋਂ ਇਹ ਕਾਰਵਾਈ ਪੰਥਕ ਜਥੇਬੰਦੀਆਂ ਨਾਲ ਸਬੰਧਿਤ ਨੌਜਵਾਨ ਗੁਰਪ੍ਰੀਤ ਸਿੰਘ ਹਰੀ ਨੌ ਦੇ ਕਤਲ ਕੇਸ ਵਿੱਚ ਕੀਤੀ ਗਈ ਹੈ।

ਐਸਆਈਟੀ ਨੇ ਇਸ ਮਾਮਲੇ ਵਿੱਚ ਯੂਏਪੀਏ ਵਧਾਉਣ ਬਾਰੇ ਫਰੀਦਕੋਟ ਅਦਾਲਤ ਨੂੰ ਲਿਖਤੀ ਜਾਣਕਾਰੀ ਦਿੱਤੀ ਹੈ। ਯੂਏਪੀਏ ਲਾਗੂ ਹੋਣ ਤੋਂ ਬਾਅਦ ਐਨਐਸਏ ਤਹਿਤ ਪਹਿਲਾਂ ਹੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਕਾਬਿਲੇਗੌਰ ਹੈ ਕਿ ਅੰਮ੍ਰਿਤਪਾਲ ਸਿੰਘ ਅਪ੍ਰੈਲ 2023 ਤੋਂ ਜੇਲ੍ਹ ਵਿੱਚ ਹੈ। 23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਪੁਲਿਸ ਸਟੇਸ਼ਨ ਵਿੱਚ ਦਾਖਲ ਹੋਈ। ਪੁਲਿਸ ਸਟੇਸ਼ਨ ਦੀ ਭੰਨਤੋੜ ਕੀਤੀ ਗਈ।

ਇਸ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਸਨ। ਇਸ ਤੋਂ ਬਾਅਦ 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਉਸਨੂੰ ਮੋਗਾ ਤੋਂ ਗ੍ਰਿਫ਼ਤਾਰ ਕਰ ਲਿਆ। ਉਸਦੇ ਖਿਲਾਫ ਐਨਐਸਏ ਤਹਿਤ ਮਾਮਲਾ ਦਰਜ ਕਰਨ ਤੋਂ ਬਾਅਦ ਅੰਮ੍ਰਿਤਪਾਲ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਜੇਲ੍ਹ ਵਿੱਚੋਂ ਹੀ ਉਨ੍ਹਾਂ ਨੇ ਲੋਕ ਸਭਾ ਚੋਣਾਂ ਲੜੀਆਂ ਅਤੇ ਜਿੱਤੀਆਂ।

ਇਹ ਵੀ ਪੜ੍ਹੋ : Farmer Shambhu Border : ਸ਼ੰਭੂ ਬਾਰਡਰ 'ਤੇ ਕਿਸਾਨ ਨੇ ਨਿਗਲਿਆ ਸਲਫਾਸ; ਹੋਈ ਮੌਤ, ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਸੀ ਪਰੇਸ਼ਾਨ

Related Post