ਭੂਚਾਲ ਦੇ ਝਟਕਿਆਂ ਨਾਲ ਹਿੱਲਿਆ ਮਨੀਪੁਰ ਦਾ ਉਖਰੁਲ, ਜਾਨੀ ਤੇ ਮਾਲੀ ਨੁਕਸਾਨ ਤੋਂ ਬਚਾਅ
ਮਨੀਪੁਰ : ਮਨੀਪੁਰ ਦੇ ਉਖਰੁਲ 'ਚ ਸ਼ਨਿੱਚਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਹ ਭੂਚਾਲ ਸਵੇਰੇ 6:14 ਵਜੇ ਆਇਆ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਉਖਰੁਲ 'ਚ 4.0 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਨੇ ਕਿਸੇ ਵੀ ਤਰ੍ਹਾਂ ਦੇ ਜਾਨੀ ਤੇ ਮਾਲੀ ਨੁਕਸਾਨ ਦੀ ਕੋਈ ਵੀ ਖ਼ਬਰ ਸਾਹਮਣੇ ਨਹੀਂ ਆਈ ਹੈ।
ਇਸ ਤੋਂ ਪਹਿਲਾਂ ਸ਼ੁੱਕਰਵਾਰ ਰਾਤ ਨੂੰ ਉੱਤਰ ਪ੍ਰਦੇਸ਼ ਦੇ ਸ਼ਾਮਲੀ 'ਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਜਾਣਕਾਰੀ ਮੁਤਾਬਕ ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.2 ਮਾਪੀ ਗਈ। ਸ਼ੁਰੂਆਤੀ ਜਾਣਕਾਰੀ ਮੁਤਾਬਕ ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਮੁਤਾਬਕ ਸ਼ੁੱਕਰਵਾਰ ਰਾਤ 9.30 ਵਜੇ ਧਰਤੀ ਹਿੱਲ ਗਈ। ਭੂਚਾਲ ਦੇ ਝਟਕੇ ਕਾਫੀ ਸਾਧਾਰਨ ਸਨ, ਜਿਸ ਕਾਰਨ ਕੋਈ ਨੁਕਸਾਨ ਨਹੀਂ ਹੋਇਆ।
ਇਹ ਵੀ ਪੜ੍ਹੋ : ਅਮਰੀਕਾ 'ਚ ਵਿਵਾਦਾਂ 'ਚ ਘਿਰੀ ਭਾਰਤੀ ਆਈ ਡਰੌਪ ਕੰਪਨੀ, ਉਤਪਾਦਨ ਬੰਦ
31 ਜਨਵਰੀ ਨੂੰ ਵੀ ਉੱਤਰ-ਪੂਰਬੀ ਰਾਜ ਮਣੀਪੁਰ ਵਿਚ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਉਸ ਸਮੇਂ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.5 ਮਾਪੀ ਗਈ ਸੀ। ਭੂਚਾਲ ਬਾਰੇ ਜਾਣਕਾਰੀ ਦੇਣ ਵਾਲੇ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਸੀ ਕਿ ਮਨੀਪੁਰ ਦਾ ਕਮਜੋਂਗ ਇਸ ਭੂਚਾਲ ਦਾ ਕੇਂਦਰ ਸੀ। ਸਵੇਰੇ 10:19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 4.5 ਅਤੇ ਇਸ ਦੀ ਡੂੰਘਾਈ 67 ਕਿਲੋਮੀਟਰ ਸੀ।