Union Budget 2024 : ਪੰਜਾਬ ਦੇ ਵਪਾਰੀਆਂ, ਕਿਸਾਨਾਂ ਅਤੇ ਆਮ ਦੁਕਾਨਦਾਰਾਂ ਨੂੰ ਵੱਡੀਆਂ ਉਮੀਦਾਂ, ਕਿਹਾ- ਹਰੇਕ ਵਰਗ ਲਈ ਹੋਵੇ ਬਜਟ

ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਕਿਸਾਨਾਂ ਦੀ ਤਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਇਸ ਬਜਟ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਦਵਾਈਆਂ ਬੀਜਾਂ ਅਤੇ ਮਸ਼ੀਨਰੀ ਉੱਤੇ ਖਾਸ ਸਬਸਿਡੀ ਦੇਣੀ ਚਾਹੀਦੀ ਹੈ ਤਾਂ ਜੋ ਛੋਟੇ ਕਿਸਾਨ ਵੀ ਇਹ ਚੀਜ਼ਾਂ ਆਸਾਨੀ ਨਾਲ ਖਰੀਦ ਸਕਣ।

By  Aarti July 22nd 2024 12:13 PM
Union Budget 2024 :  ਪੰਜਾਬ ਦੇ ਵਪਾਰੀਆਂ, ਕਿਸਾਨਾਂ ਅਤੇ ਆਮ ਦੁਕਾਨਦਾਰਾਂ ਨੂੰ ਵੱਡੀਆਂ ਉਮੀਦਾਂ, ਕਿਹਾ- ਹਰੇਕ ਵਰਗ ਲਈ ਹੋਵੇ ਬਜਟ

Union Budget 2024: ਕੇਂਦਰ ਸਰਕਾਰ ਵੱਲੋਂ 23 ਤਰੀਕ ਨੂੰ ਆਪਣਾ ਬਜਟ ਪੇਸ਼ ਕੀਤਾ ਜਾਣਾ ਹੈ। ਇਹ ਬਜਟ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਣਾ ਹੈ। ਜਿਸ ਨੂੰ ਲੈਕੇ ਹਰ ਵਰਗ ਦੇ ਲੋਕਾਂ ਨੂੰ ਕੇਂਦਰ ਸਰਕਾਰ ਦੇ ਇਸ ਬਜਟ ਤੋਂ ਬਹੁਤ ਸਾਰੀਆਂ ਉਮੀਦਾਂ ਹਨ। 

ਕਿਸਾਨਾਂ ਨੂੰ ਬਜਟ ਤੋਂ ਕਾਫੀ ਉਮੀਦਾਂ 

ਸਭ ਤੋਂ ਪਹਿਲਾਂ ਗੱਲ ਕੀਤੀ ਜਾਵੇ ਕਿਸਾਨਾਂ ਦੀ ਤਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਦੇ ਇਸ ਬਜਟ ਤੋਂ ਬਹੁਤ ਸਾਰੀਆਂ ਉਮੀਦਾਂ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਕਿਸਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਨੂੰ ਦਵਾਈਆਂ ਬੀਜਾਂ ਅਤੇ ਮਸ਼ੀਨਰੀ ਉੱਤੇ ਖਾਸ ਸਬਸਿਡੀ ਦੇਣੀ ਚਾਹੀਦੀ ਹੈ ਤਾਂ ਜੋ ਛੋਟੇ ਕਿਸਾਨ ਵੀ ਇਹ ਚੀਜ਼ਾਂ ਆਸਾਨੀ ਨਾਲ ਖਰੀਦ ਸਕਣ। ਉੱਥੇ ਹੀ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵੀ ਘਟਾਉਣੀਆਂ ਚਾਹੀਦੀਆਂ ਹਨ ਤਾਂ ਜੋ ਕਿਸਾਨ ਖੇਤਾਂ ਅੰਦਰ ਆਸਾਨੀ ਨਾਲ ਖੇਤੀ ਕਰ ਸਕਣ। 

'ਵਪਾਰੀਆਂ ਦੀਆਂ ਮੁਸ਼ਕਿਲਾਂ ਨੂੰ ਧਿਆਨ ’ਚ ਰੱਖੇ ਸਰਕਾਰ'

ਇਸ ਮੌਕੇ ਵਪਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਬਹੁਤ ਸਾਰੀਆਂ ਵਪਾਰੀਆਂ ਦੀਆਂ ਮੁਸ਼ਕਿਲਾਂ ਬਾਰੇ ਦੱਸਿਆ ਗਿਆ ਹੈ ਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਵਪਾਰੀਆਂ ਦੀਆਂ ਉਹਨਾਂ ਮੁਸ਼ਕਿਲਾਂ ਵੱਲ ਧਿਆਨ ਦੇ ਕੇ ਉਨ੍ਹਾਂ ਨੂੰ ਕੁਝ ਰਾਹਤ ਦੇਣੀ ਚਾਹੀਦੀ ਹੈ। ਤਾਂ ਜੋ ਉਨ੍ਹਾਂ ਨੂੰ ਵੀ ਰਾਹਤ ਮਿਲ ਸਕੇ। 

ਘਟਾਉਣੀਆਂ ਚਾਹੀਦੀਆਂ ਹਨ ਜੀਐਸਟੀ ਦੀਆਂ ਦਰਾਂ- ਇਲੈਕਟਰੋਨਿਕ ਮਾਰਕੀਟ ਦੇ ਵਪਾਰੀ

ਇਸ ਮੌਕੇ ਇਲੈਕਟਰੋਨਿਕ ਮਾਰਕੀਟ ਦੇ ਵਪਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜੀਐਸਟੀ ਦੀਆਂ ਦਰਾਂ ਘਟਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੈਪਟਾਪ ਮੋਬਾਈਲ ਅਤੇ ਹੋਰ ਇਲੈਕਟਰੋਨਿਕ ਚੀਜ਼ਾਂ ਸਸਤੀਆਂ ਹੋ ਸਕਣ ਅਤੇ ਆਮ ਆਦਮੀ ਵੀ ਇਹ ਚੀਜ਼ਾਂ ਆਸਾਨੀ ਨਾਲ ਖਰੀਦ ਸਕੇ। 

ਛੋਟੇ ਦੁਕਾਨਦਾਰਾਂ ਨੂੰ ਵੀ ਬਜਟ ਤੋਂ ਖਾਸ ਆਸ 

ਉੱਥੇ ਹੀ ਇਸ ਸਬੰਧੀ ਛੋਟੇ ਦੁਕਾਨਦਾਰਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੂੰ ਛੋਟੇ ਦੁਕਾਨਦਾਰਾਂ ਦਾ ਖਾਸ ਧਿਆਨ ਰੱਖਦੇ ਹੋਏ ਖਾਸ ਪੈਕੇਜ ਦੇਣੇ ਚਾਹੀਦੇ ਹਨ ਤਾਂ ਜੋ ਛੋਟੇ ਦੁਕਾਨਦਾਰ ਵੀ ਖੁਸ਼ਹਾਲ ਹੋ ਸਕਣ। 

ਇਹ ਵੀ ਪੜ੍ਹੋ: ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੀ ਚੋਣ ਨੂੰ ਹਾਈ ਕੋਰਟ 'ਚ ਚੁਣੌਤੀ, ਜਾਣੋ

Related Post