Ajnala Clash: ਕੇਂਦਰੀ ਮੰਤਰੀ ਸੋਮ ਪ੍ਰਕਾਸ ਨੇ ਅਜਨਾਲਾ ਵਿਖੇ ਵਾਪਰੇ ਘਟਨਾਕ੍ਰਮ ਨੂੰ ਦੱਸਿਆ ਪੰਜਾਬ ਸਰਕਾਰ ਦਾ ਫੇਲੀਆਰ
ਭਾਰਤ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਗੁਰਦਾਸਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ।

ਗੁਰਦਾਸਪੁਰ: ਭਾਰਤ ਸਰਕਾਰ ਦੀਆਂ ਚੱਲ ਰਹੀਆਂ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਗੁਰਦਾਸਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਉਨ੍ਹਾਂ ਕਿਹਾ ਜੋ ਅਜਨਾਲਾ ਵਿਖੇ ਘਟਨਾਕਰਮ ਵਾਪਰਿਆ, ਉਹ ਪੰਜਾਬ ਸਰਕਾਰ ਦਾ ਵੱਡਾ ਫੇਲੀਅਰ ਹੈ।ਜੇਕਰ ਪੰਜਾਬ ਸਰਕਾਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਾਂ ਨੂੰ ਨਹੀਂ ਫੜ ਸਕਦੀ ਤਾਂ ਉਹ ਇਹ ਕੇਸ ਸੀਬੀਆਈ ਨੂੰ ਸੌਂਪ ਦੇਵੇ। ਵਿਧਾਨ ਸਭਾ ਸੈਸ਼ਨ ਦੌਰਾਨ ਹੋਈ ਬਹਿਸਬਾਜੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਨੂੰ ਰੌਲਾ ਪਾਉਣ ਦੀ ਬਜਾਏ ਪੰਜਾਬ ਦੇ ਮੁਦਿੱਆਂ 'ਤੇ ਗੱਲਬਾਤ ਕਰਨੀ ਚਾਹੀਦਾ ਹੈ।
ਗੁਰਦਾਸਪੁਰ ਪਹੁੰਚੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਗੁਰਦਾਸਪੁਰ ਦੇ ਅਧਿਕਾਰੀਆਂ ਨਾਲ ਮਿਲ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਲਈ ਹੁਣ ਤੱਕ 289 ਕਰੋੜ ਰੁਪਏ ਗੁਰਦਾਸਪੁਰ ਜ਼ਿਲ੍ਹੇ ਵਾਸਤੇ ਜਾਰੀ ਕੀਤੇ ਜਾ ਚੁੱਕੇ ਹਨ। ਸਾਰੀਆਂ ਸਕੀਮਾਂ ਗੁਰਦਾਸਪੁਰ ਵਿੱਚ ਸੁਚੱਜੇ ਤਰੀਕੇ ਨਾਲ ਚੱਲ ਰਹੀਆਂ ਹਨ।
ਇਸ ਦੌਰਾਨ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਅਜਨਾਲਾ ਵਿਖੇ ਜੋ ਘਟਨਾਕਰਮ ਵਾਪਰਿਆ, ਉਹ ਪੰਜਾਬ ਸਰਕਾਰ ਦਾ ਵੱਡਾ ਫੇਲੀਅਰ ਹੈ। ਇਸ ਦੀ ਜਿੰਮੇਵਾਰ ਪੰਜਾਬ ਸਰਕਾਰ ਦੀ ਹੈ। ਵਿਧਾਨ ਸਭਾ ਦੇ ਬਾਹਰ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਵੱਲੋਂ ਲਗਾਏ ਗਏ ਧਰਨੇ 'ਤੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਉਨ੍ਹਾਂ ਨੂੰ ਇਨਸਾਫ਼ ਨਹੀਂ ਦਿਵਾ ਸਕਦੀ ਤਾਂ ਇਹ ਕੇਸ ਸੀਬੀਆਈ ਨੂੰ ਸੌਂਪ ਦਿੱਤਾ ਜਾਵੇ।
ਪੰਜਾਬ ਵਿਧਾਨ ਸਭਾ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀ ਹੋਈ ਬਹਿਸਬਾਜੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਸੀ ਖਿੱਚੋਤਾਣ ਨੂੰ ਛੱਡ ਕੇ ਪੰਜਾਬ ਦੇ ਅਸਲ ਮੁਦਿੱਆਂ ਅਤੇ ਚੰਗੇ ਮਾਹੌਲ ਵਿੱਚ ਗੱਲਬਾਤ ਕਰਨੀ ਚਾਹੀਦਾ ਹੈ। ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੰਨੀ ਦਿਓਲ ਦੀ ਆਪਣੇ ਲੋਕ ਸਭਾ ਹਲਕੇ ਤੋਂ ਲਗਾਤਾਰ ਚੱਲ ਰਹੀ ਗੈਰ-ਹਾਜ਼ਰੀ 'ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਉਹ ਸੰਨੀ ਦਿਓਲ ਨਾਲ ਇਸ ਬਾਰੇ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਕਹਿਣਗੇ ਕਿ ਉਹ ਜਲਦ ਆਪਣੇ ਲੋਕ ਸਭਾ ਵਿੱਚ ਜਾ ਕੇ ਲੋਕਾਂ ਨਾਲ ਮਿਲਣ।